ਪੰਜਾਬ

punjab

ETV Bharat / state

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ, ਬ੍ਰਹਮ ਸ਼ੰਕਰ ਜਿੰਪਾ ਨੇ ਦਿੱਤਾ ਬਿਆਨ - punjabi news

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ ਕੀਤੇ ਗਏ ਹਨ।

165 crore project approved for supply of clean water in villages
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ, ਬ੍ਰਹਮ ਸ਼ੰਕਰ ਜਿੰਪਾ ਨੇ ਦਿੱਤਾ ਬਿਆਨ

By

Published : Aug 7, 2023, 6:55 PM IST

ਚੰਡੀਗੜ੍ਹ:ਪੰਜਾਬ ਦੇ ਪਿੰਡਾਂ ‘ਚ ਸਾਫ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 165.53 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਰਾਹੀਂ ਸਰਹੱਦੀ ਜ਼ਿਲ੍ਹਿਆਂ ਦੇ ਨਾਲ-ਨਾਲ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਪਿੰਡਾਂ ਵਿਚ ਵੀ ਪਾਣੀ ਦੀ ਕੁਆਲਿਟੀ ‘ਚ ਸੁਧਾਰ ਆਵੇਗਾ ਅਤੇ ਜਿੱਥੇ-ਜਿੱਥੇ ਪਾਣੀ ਦੀ ਥੁੜ ਜਾਂ ਘਾਟ ਹੈ ਉੱਥੇ ਭਰਪੂਰ ਮਾਤਰਾ ਵਿਚ ਪਾਣੀ ਸਪਲਾਈ ਯਕੀਨੀ ਬਣਾਈ ਜਾਵੇਗੀ।


4 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ : ਇਸ ਬਾਬਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਸਕੀਮਾਂ ਅਧੀਨ ਅਜਿਹੇ 4 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਨ੍ਹਾਂ ਰਾਹੀਂ ਸਾਫ ਪੀਣਯੋਗ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 55.83 ਕਰੋੜ ਰੁਪਏ ਦੀ ਲਾਗਤ ਨਾਲ 16 ਜ਼ਿਲ੍ਹਿਆਂ ਵਿੱਚ 63 ਸਕੀਮਾਂ ਨੂੰ 2023-24 ਵਿੱਚ ਮੁਕੰਮਲ ਕਰਨ ਦੀ ਤਜਵੀਜ਼ ਹੈ। ਇਨ੍ਹਾਂ 16 ਜ਼ਿਲ੍ਹਿਆਂ ਵਿਚੋਂ 6 ਸਰਹੱਦੀ ਜ਼ਿਲ੍ਹੇ ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ।


21 ਜ਼ਿਲ੍ਹਿਆਂ 'ਚ 181 ਨਵੀਆਂ ਸਕੀਮਾਂ:ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 55.61 ਕਰੋੜ ਰੁਪਏ ਦੀ ਲਾਗਤ ਨਾਲ 21 ਜ਼ਿਲ੍ਹਿਆਂ ਦੀਆ 181 ਨਵੀਆਂ ਸਕੀਮਾਂ ਉਸਾਰੀ/ਨਵੀਨੀਕਰਣ ਅਧੀਨ ਹਨ। ਇਹ ਕੰਮ ਮਾਰਚ 2024 ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਇਸੇ ਤਰ੍ਹਾਂ 40.35 ਕਰੋੜ ਰੁਪਏ ਦੇ ਲਾਗਤ 7 ਜ਼ਿਲ੍ਹਿਆਂ ਵਿੱਚ ਕੰਮ ਚੱਲ ਰਹੇ ਹਨ ਜੋ 2023-24 ਵਿੱਚ ਮੁਕੰਮਲ ਕਰ ਲਏ ਜਾਣਗੇ। ਜਿੰਪਾ ਨੇ ਦੱਸਿਆ ਕਿ 13.74 ਕਰੋੜ ਰੁਪਏ ਦੀ ਲਾਗਤ ਨਾਲ 103 ਨਵੇਂ ਟਿਊਬਵੈੱਲ 16 ਜ਼ਿਲ੍ਹਿਆਂ ਵਿੱਚ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ਵਿਚੋਂ 3 ਜ਼ਿਲ੍ਹੇ ਪਠਾਨਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਰਹੱਦੀ ਹਨ। ਨਵੇਂ ਟਿਊਬਵੈੱਲ ਲਗਾਉਣ ਦਾ ਕੰਮ ਮਾਰਚ 2024 ਤੋ ਪਹਿਲਾਂ ਪੂਰਾ ਕਰ ਲਏ ਜਾਣ ਦਾ ਟੀਚਾ ਹੈ।


ਪਿੰਡਾਂ ਤੱਕ ਪਹੁੰਚਾਇਆ ਜਾ ਰਿਹਾ ਪਾਣੀ :ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਈ ਵਾਰ ਕਹਿ ਚੁੱਕੇ ਹਨ ਕਿ ਪਿੰਡਾਂ ਦਾ ਵਿਕਾਸ ਕਰਨਾ ਅਤੇ ਹਰ ਪ੍ਰਕਾਰ ਦੀ ਸਹੂਲਤ ਨਾਲ ਪਿੰਡਾਂ ਨੂੰ ਲੈਸ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਪਣਾ ਭਰਪੂਰ ਯੋਗਦਾਨ ਪਾ ਰਿਹਾ ਹੈ। (ਪ੍ਰੈੱਸਨੋਟ)

ABOUT THE AUTHOR

...view details