ਪੰਜਾਬ

punjab

ETV Bharat / state

ਜ਼ਿਮਨੀ ਚੋਣਾਂ 2019: ਪੜਤਾਲ ਦੌਰਾਨ 18 ਨਾਮਜ਼ਦਗੀ ਪੱਤਰ ਰੱਦ - punjab vidhan sabha

4 ਵਿਧਾਨ ਸਭ ਹਲਕਿਆਂ ਫਗਵਾੜਾ, ਮੁਕੇਰੀਆਂ, ਦਾਖਾ, ਜਲਾਲਾਬਾਦ ਵਿਚ 21 ਅਕਤੂਬਰ 2019 ਨੂੰ ਵੋਟਾਂ ਪੈਣਗੀਆਂ।

ਫ਼ੋਟੋ

By

Published : Oct 2, 2019, 6:11 AM IST

ਚੰਡੀਗੜ੍ਹ: 4 ਵਿਧਾਨ ਸਭ ਹਲਕਿਆਂ ਵਿਚ ਜ਼ਿਮਨੀ ਚੋਣਾਂ ਲਈ ਪ੍ਰਾਪਤ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ 18 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ। ਇਹਨਾਂ ਵਿਧਾਨ ਸਭ ਹਲਕਿਆਂ ਵਿਚ 21 ਅਕਤੂਬਰ 2019 ਨੂੰ ਵੋਟਾਂ ਪੈਣਗੀਆਂ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫਤਰ ਮੁੱਖ ਚੋਣ ਅਫਸਰ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਨੰਬਰ 29-ਫਗਵਾੜਾ ਲਈ 16 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ। ਜਿਨ੍ਹਾਂ ਵਿਚੋਂ 10 ਠੀਕ ਪਾਏ ਗਏ, ਜਦਕਿ 6 ਨੂੰ ਰੱਦ ਕਰ ਦਿੱਤਾ ਗਿਆ, ਵਿਧਾਨ ਸਭਾ ਹਲਕਾ ਨੰਬਰ 39-ਮੁਕੇਰੀਆਂ ਲਈ ਕੁੱਲ 11 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ। ਜਿਨ੍ਹਾਂ ਵਿਚੋਂ 6 ਸਹੀ ਪਾਏ ਗਏ, ਅਤੇ 5 ਰੱਦ ਕਰ ਦਿੱਤੇ ਗਏ।

ਇਹ ਵੀ ਪੜ੍ਹੋਂ: ਜ਼ਿਮਨੀ ਚੋਣਾ ਅਖਾੜਾ: 4 ਸੀਟਾਂ ਲਈ 54 ਉਮੀਦਵਾਰਾਂ ਨੇ ਭਰੇ ਕਾਗਜ਼

ਵਿਧਾਨ ਸਭਾ ਹਲਕਾ ਨੰਬਰ 68 - ਦਾਖਾ ਲਈ 16 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ। ਜਿਨ੍ਹਾਂ ਵਿਚੋਂ 12 ਦਰੁਸਤ ਪਾਏ ਗਏ ਅਤੇ 4 ਰੱਦ ਕਰ ਦਿੱਤੇ ਗਏ। ਵਿਧਾਨ ਸਭਾ ਹਲਕਾ ਨੰਬਰ 79 - ਜਲਾਲਾਬਾਦ ਲਈ 11 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ। ਜਿਨ੍ਹਾਂ ਵਿਚੋਂ 8 ਸਹੀ ਪਾਏ ਗਏ ਅਤੇ 3 ਰੱਦ ਕਰ ਦਿੱਤੇ ਗਏ ਹਨ।

ਬੁਲਾਰੇ ਨੇ ਦੱਸਿਆ ਕਿ ਸੂਬੇ ਦੇ 4 ਵਿਧਾਨ ਸਭਾ ਹਲਕਿਆਂ ਲਈ ਕੁੱਲ 54 ਨਾਮਜਦਗੀ ਪੱਤਰ ਪ੍ਰਾਪਤ ਹੋਏ ਸਨ ਜਿਹਨਾਂ ਵਿਚੋਂ 36 ਠੀਕ ਪਾਏ ਗਏ ਹਨ। ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅਖ਼ੀਰੀ ਮਿਤੀ 3 ਅਕਤੂਬਰ 2019 ਹੈ, ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਪ੍ਰਕਿਰਿਆ ਦਾ ਤੈਅ ਸਮੇਂ ਤੋਂ ਬਾਅਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ।

ABOUT THE AUTHOR

...view details