ਚੰਡੀਗੜ੍ਹ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਮੁਤਾਬਿਕ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਮੌਜੂਦਾ ਸਾਉਣੀ ਸੀਜਨ-2019 ਦੌਰਾਨ ਸੂਬੇ ਦੇ ਸਾਰੇ ਜ਼ਿਲਿਆਂ ਦੇ ਖੇਤਾਂ ਵਿਚ ਪਰਾਲੀ ਸਾੜਨ ਦੀਆਂ ਗਤੀਵਿਧੀਆਂ ‘ਤੇ ਨਿਗਰਾਨੀ ਰੱਖਣ ਅਤੇ ਤਾਲਮੇਲ ਲਈ 22 ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ। ਇਹ ਅਧਿਕਾਰੀ ਪਰਾਲੀ ਫੂਕਣ ਸਬੰਧੀ ਗਤੀਵਿਧੀਆਂ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਤਾਲਮੇਲ ਬਣਾ ਕੇ ਨਿਗਰਾਨੀ ਕਰਨਗੇ ਤਾਂ ਜੋ ਸੂਬੇ ਵਿਚ ਸਾਫ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਯਕੀਨੀ ਬਣਾਇਆ ਜਾ ਸਕੇ।
ਪਰਾਲੀ ਸਾੜਨ ਵਾਲਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ 22 ਸੀਨੀਅਰ ਆਈਏਐੱਸ ਤਾਇਨਾਤ - ਕਾਹਨ ਸਿੰਘ ਪਨੂੰ
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਮੁਤਾਬਿਕ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਮੌਜੂਦਾ ਸਾਉਣੀ ਸੀਜਨ-2019 ਦੌਰਾਨ ਸੂਬੇ ਦੇ ਸਾਰੇ ਜ਼ਿਲਿਆਂ ਦੇ ਖੇਤਾਂ ਵਿਚ ਪਰਾਲੀ ਸਾੜਨ ਦੀਆਂ ਗਤੀਵਿਧੀਆਂ ‘ਤੇ ਨਿਗਰਾਨੀ ਰੱਖਣ ਅਤੇ ਤਾਲਮੇਲ ਲਈ 22 ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪਨੂੰ ਨੇ ਦੱਸਿਆ ਕਿ ਵਧੀਕ ਮੁੱਖ ਸਕੱਤਰ (ਉਦਯੋਗ ਅਤੇ ਵਣਜ) ਵਿਨੀ ਮਹਾਜਨ ਲਧਿਆਣਾ ਜ਼ਿਲੇ ਵਿਚ ਪਰਾਲੀ ਸਾੜਨ ਦੀਆਂ ਸਰਗਰਮੀਆਂ ‘ਤੇ ਨਜ਼ਰ ਰੱਖਣਗੇ ਜਦਕਿ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਜੀਤ ਖੰਨਾ ਜ਼ਿਲਾ ਸੰਗਰੂਰ, ਵਧੀਕ ਮੁੱਖ ਸਕੱਤਰ (ਬਿਜਲੀ) ਰਵਨੀਤ ਕੌਰ ਐਸ.ਬੀ.ਐਸ ਨਗਰ ਅਤੇ ਵਧੀਕ ਮੁੱਖ ਸਕੱਤਰ (ਖੇਡਾਂ ਅਤੇ ਯੁਵਕ ਸੇਵਾਵਾਂ) ਸ੍ਰੀ ਸੰਜੇ ਕੁਮਾਰ ਮਾਨਸਾ ਵਿਖੇ ਪਰਾਲੀ ਸਾੜਨ ਸਬੰਧੀ ਗਤੀਵਿਧੀਆਂ ‘ਤੇ ਨਜ਼ਰ ਰੱਖਣਗੇ।
ਇਸੇ ਤਰਾਂ ਪ੍ਰਮੁੱਖ ਸਕੱਤਰ (ਕਿਰਤ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ) ਕਿਰਪਾ ਸ਼ੰਕਰ ਸਰੋਜ ਨੂੰ ਬਰਨਾਲਾ, ਪ੍ਰਮੁੱਖ ਸਕੱਤਰ (ਸਿਹਤ ਤੇ ਪਰਿਵਾਰ ਭਲਾਈ) ਅਨੁਰਾਗ ਅਗਰਵਾਲ ਨੂੰ ਅੰਮਿ੍ਰਤਸਰ, ਪ੍ਰਮੁੱਖ ਸਕੱਤਰ (ਜੇਲਾਂ) ਆਰ. ਵੇਂਕਟਰਤਨਮ ਨੂੰ ਗੁਰਦਾਸਪੁਰ, ਪ੍ਰਮੁੱਖ ਸਕੱਤਰ (ਸਥਾਨਕ ਸਰਕਾਰਾਂ) ਏ. ਵੇਨੂੰ ਪ੍ਰਸਾਦ ਨੂੰ ਪਠਾਨਕੋਟ, ਵਿੱਤੀ ਕਮਿਸ਼ਨਰ (ਪੇਂਡੂ ਵਿਕਾਸ ਤੇ ਪੰਚਾਇਤਾਂ) ਸੀਮਾ ਜੈਨ ਨੂੰ ਰੂਪਨਗਰ, ਪ੍ਰਮੁੱਖ ਸਕੱਤਰ (ਜਲ ਸਰੋਤ ਵਿਭਾਗ) ਸਰਵਜੀਤ ਸਿੰਘ ਨੂੰ ਤਰਨਤਾਰਨ, ਪ੍ਰਮੁੱਖ ਸਕੱਤਰ (ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ) ਰਾਜੀ ਪੀ. ਸ੍ਰੀਵਾਸਤਵਾ ਨੂੰ ਫਤਿਹਗੜ ਸਾਹਿਬ, ਪ੍ਰਮੁੱਖ ਸਕੱਤਰ (ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ) ਕੇ.ਏ.ਪੀ. ਸਿਨਹਾ ਨੂੰ ਫਰੀਦਕੋਟ, ਪ੍ਰਮੁੱਖ ਸਕੱਤਰ (ਯੋਜਨਾਬੰਦੀ) ਜਸਪਾਲ ਸਿੰਘ ਨੂੰ ਹੁਸ਼ਿਆਰਪੁਰ, ਪ੍ਰਮੁੱਖ ਸਕੱਤਰ (ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ) ਅਨੁਰਾਗ ਵਰਮਾ ਨੂੰ ਸ੍ਰੀ ਮੁਕਤਸਰ ਸਾਹਿਬ, ਪ੍ਰਮੁੱਖ ਸਕੱਤਰ (ਵਾਤਾਵਰਨ, ਸਾਇੰਸ ਤਕਨਾਲੋਜੀ ਤੇ ਵਾਤਾਵਰਨ) ਰਾਕੇਸ਼ ਕੁਮਾਰ ਵਰਮਾ ਨੂੰ ਬਠਿੰਡਾ, ਪ੍ਰਮੁੱਖ ਸਕੱਤਰ (ਟਰਾਂਸਪੋਰਟ) ਕੇ. ਸਿਵਾ ਪ੍ਰਸਾਦ ਨੂੰ ਫਾਜ਼ਿਲਕਾ, ਪ੍ਰਮੁੱਖ ਸਕੱਤਰ (ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ) ਵਿਕਾਸ ਪ੍ਰਤਾਪ ਨੂੰ ਕਪੂਰਥਲਾ, ਪ੍ਰਮੁੱਖ ਸਕੱਤਰ (ਜਨਰਲ ਪ੍ਰਬੰਧਨ) ਅਲੋਕ ਸ਼ੇਖਰ ਨੂੰ ਜਲੰਧਰ, ਪ੍ਰਮੁੱਖ ਸਕੱਤਰ (ਮੁੱਖ ਮੰਤਰੀ ਅਤੇ ਸ਼ਹਿਰੀ ਹਵਾਬਾਜੀ) ਨੂੰ ਪਟਿਆਲਾ ਅਤੇ ਪ੍ਰਮੁੱਖ ਸਕੱਤਰ (ਮੈਡੀਕਲ ਸਿੱਖਿਆ ਅਤੇ ਖੋਜ) ਡੀ.ਕੇ. ਤਿਵਾੜੀ ਨੂੰ ਮੋਗਾ ਵਿਖੇ ਪਰਾਲੀ ਸਾੜਨ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਤਾਇਨਾਤ ਕੀਤਾ ਗਿਆ ਹੈ