ਹੈਦਰਾਬਾਦ:ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਤਾਪਮਾਨ ਕਾਫ਼ੀ ਵੱਧ ਰਿਹਾ ਹੈ, ਪਰ ਅੱਜ ਸੂਬੇ ਦੇ ਵਿੱਚ ਤੇਜ ਧੁੱਪ ਤੋਂ ਕੁਝ ਰਾਹਤ ਮਿਲ ਸਕਦੀ ਹੈ। ਸੂਬੇ ਦੇ ਮੁੱਖ ਸ਼ਹਿਹਾਂ ਵਿੱਚ ਅੱਜ ਬੱਦਲਵਾਰੀ ਰਹਿਣ ਦੀ ਉੱਮੀਦ ਹੈ। ਸੂਬੇ ਦੇ ਸ਼ਹਿਰਾਂ ਦਾ ਤਾਪਮਾਨ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਰਹਿ ਸਰਦਾ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦੇ ਤਾਪਮਾਨ ਦਾ ਅਨੁਮਾਨ ਦਿੱਤਾ ਗਿਆ ਹੈ।
ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਅਤੇ ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ, ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਅਤੇ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਤੱਕ ਰਹਿ ਸਕਦਾ ਹੈ।