ਪੰਜਾਬ

punjab

ETV Bharat / state

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ 19.09 ਕਰੋੜ ਦਾ ਮੁਆਵਜ਼ਾ ਜਾਰੀ - ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ

ਪੰਜਾਬ ਸਰਕਾਰ ਨੇ ਹੁਣ ਤੱਕ ਗ਼ੈਰ-ਬਾਸਮਤੀ ਝੋਨੇ ਦੀ ਕਾਸ਼ਤ ਕਰਨ ਵਾਲੇ 29.343 ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਬਦਲੇ ਲਗਭਗ 19.09 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੁਆਵਜ਼ਾ ਰਾਸ਼ੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਭੇਜੀ ਜਾ ਰਹੀ ਹੈ।

ਫ਼ੋਟੋ

By

Published : Nov 15, 2019, 7:17 PM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਹੁਣ ਤੱਕ ਗ਼ੈਰ-ਬਾਸਮਤੀ ਝੋਨੇ ਦੀ ਕਾਸ਼ਤ ਕਰਨ ਵਾਲੇ 29.343 ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਬਦਲੇ ਲਗਭਗ 19.09 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਪਰਾਲੀ ਸਾੜਨ ਦੇ ਰੁਝਾਨ ਦਾ ਤਿਆਗ ਕਰਨ ਵਾਲੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ।

ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਹੁਣ ਤੱਕ ਸੌਂਪੀ ਗਈ ਸੂਚੀ ਮੁਤਾਬਕ 19.09 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਸਿੱਧੇ ਤੌਰ 'ਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਤੱਕ 85,000 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖ਼ਰੀ ਤਰੀਕ 30 ਨਵੰਬਰ 2019 ਹੈ। ਉਨ੍ਹਾਂ ਕਿਹਾ ਕਿ ਹਰੇਕ ਅਰਜ਼ੀ ਦੀ ਤਸਦੀਕ ਪਿੰਡ ਦੀ ਪੰਚਾਇਤ ਕਰੇਗੀ। ਉਸ ਤੋਂ ਬਾਅਦ ਮਾਲ ਵਿਭਾਗ ਦੀ ਸਬੰਧਤ ਅਥਾਰਟੀ ਵੱਲੋਂ ਕੀਤੀ ਜਾਵੇਗੀ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਗ਼ੈਰ-ਬਾਸਮਤੀ ਦੀ ਕਾਸ਼ਤ ਕਰਨ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਲਈ ਹੀ ਮੁਆਵਜ਼ੇ ਦੀ ਸਿਫਾਰਸ਼ ਕੀਤੀ ਜਾ ਸਕੇ।

ਪੰਨੂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਸਰਪੰਚ ਜਾਂ ਮਾਲ ਅਧਿਕਾਰੀ ਗ਼ਲਤ ਢੰਗ ਨਾਲ ਕਿਸੇ ਅਰਜ਼ੀ ਦੀ ਸਿਫ਼ਾਰਸ਼ ਕਰਦਾ ਪਾਇਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਤਾੜਨਾ ਕਰਦਿਆਂ ਕਿਹਾ ਕਿ ਗ਼ਲਤ ਢੰਗ ਨਾਲ ਮੁਆਵਜ਼ਾ ਹਾਸਲ ਕਰਕੇ ਜਨਤਕ ਪੈਸੇ ਦੀ ਦੁਰਵਰਤੋਂ ਕਰਨ ਵਾਲੇ ਕਿਸਾਨ ਵਿਰੁੱਧ ਵੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ABOUT THE AUTHOR

...view details