ਚੰਡੀਗੜ੍ਹ/ਅੰਮ੍ਰਿਤਸਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਸਥਿਤ ਸਮੱਗਲਰਾਂ ਵੱਲੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਪੰਜਾਬ ਪੁਲਿਸ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਵਿੱਚ ਘਰਿੰਦਾ ਦੇ ਪਿੰਡ ਭੈਣੀ ਰਾਜਪੂਤਾਂ ਦੇ ਛੱਪੜ ਨੇੜੇ ਖੇਪ ਡਿਲੇਵਰ ਕਰਨ ਲਈ ਵਰਤੇ ਜਾਣ ਵਾਲੇ ਕਵਾਡਕਾਪਟਰ ਡਰੋਨ ਸਮੇਤ ਕੁੱਲ 3 ਕਿਲੋਗ੍ਰਾਮ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੇ ਗਏ ਹਨ।
Heroin and drone recovered : ਪੰਜਾਬ ਪੁਲਿਸ ਅਤੇ BSF ਦੇ ਸਾਂਝੇ ਆਪ੍ਰੇਸ਼ਨ ਵਿੱਚ ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 3 ਕਿਲੋ ਹੈਰੋਇਨ, ਕੁਆਡਕਾਪਟਰ ਡਰੋਨ ਬਰਾਮਦ - Amritsar latest news in Punjabi News from Amritsar
ਪੰਜਾਬ ਪੁਲਿਸ ਅਤੇ ਬੀਐੱਸਐੱਫ ਦੇ ਸਾਂਝੇ ਅਪ੍ਰੇਸ਼ਨ ਵਿੱਚ ( Heroin and drone recovered) ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ ਕੀਤੀ ਹੈ। 3 ਕਿਲੋ ਹੈਰੋਇਨ ਅਤੇ ਕੁਆਡਕਾਪਟਰ ਡਰੋਨ ਬਰਾਮਦ ਕੀਤਾ ਹੈ।
Published : Nov 1, 2023, 9:55 PM IST
|Updated : Nov 1, 2023, 10:01 PM IST
ਤਲਾਸ਼ੀ ਮੁਹਿੰਮ ਚਲਾਈ :ਪੰਜਾਬ ਪੁਲਿਸ ਅਤੇ ਬੀਐਸਐਫ ਦੁਆਰਾ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਕਈ ਸਾਂਝੇ ਖੋਜ ਅਭਿਆਨਾਂ ਦੌਰਾਨ ਬਰਾਮਦ ਕੀਤਾ ਗਿਆ ਇਹ ਸੱਤਵਾਂ ਅਜਿਹਾ ਡਰੋਨ ਹੈ। ਇਸ ਦੇ ਨਾਲ ਹੀ ਅਭਿਆਨ ਦੌਰਾਨ 14.5 ਕਿਲੋਗ੍ਰਾਮ ਹੈਰੋਇਨ ਦੀ ਪ੍ਰਭਾਵਸ਼ਾਲੀ ਬਰਾਮਦਗੀ ਵੀ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਡਰੋਨ ਰਾਹੀਂ ਹੈਰੋਇਨ ਤਸਕਰੀ ਕਰਨ ਦੀ ਕੋਸ਼ਿਸ਼ ਬਾਰੇ ਮਿਲੀ ਪੁਖ਼ਤਾ ਇਤਲਾਹ ਤੋਂ ਬਾਅਦ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੀਐੱਸਐੱਫ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ ਅਤੇ ਘਰਿੰਦਾ ਦੇ ਪਿੰਡ ਭੈਣੀ ਰਾਜਪੂਤਾਂ ਦੇ ਛੱਪੜ ਨੇੜੇ ਸੜਕ ਦੇ ਹੇਠਾਂ ਛੁਪਾਏ ਗਿਆ ਇੱਕ ਟੁਟਾ ਹੋਇਆ ਡਰੋਨ ਅਤੇ ਤਿੰਨ ਪੈਕੇਟ ਹੈਰੋਇਨ ਬਰਾਮਦ ਕੀਤੇ।
- Punjab Open Debate: ਡਿਬੇਟ 'ਚ ਅੰਕੜਿਆਂ ਨਾਲ ਸੀਐੱਮ ਮਾਨ ਨੇ ਚੁੱਕੇ ਵਿਰੋਧੀਆਂ 'ਤੇ ਸਵਾਲ, ਡੇਢ ਸਾਲ ਬਨਾਮ 25 ਸਾਲ ਦਾ ਦਿੱਤਾ ਵੇਰਵਾ, ਗਿਣਾਈਆਂ ਪ੍ਰਾਪਤੀਆਂ
- Akali Dal Press Conference: ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਮੁੱਖ ਮੰਤਰੀ ’ਤੇ ਕੋਰਾ ਝੂਠ ਬੋਲਣ ਅਤੇ ਇਕ ਵਿਅਕਤੀ ਦੇ ਸ਼ੋਅ ’ਤੇ 30 ਕਰੋੜ ਰੁਪਏ ਬਰਬਾਦ ਕਰਨ ਦੇ ਲਗਾਏ ਦੋਸ਼
- SUNIL JAKHAR ON CM: ਸੁਨੀਲ ਜਾਖੜ ਦਾ ਸੀਐੱਮ ਮਾਨ 'ਤੇ ਵਾਰ, ਕਿਹਾ-ਹੰਕਾਰ ਗ੍ਰਸਤ ਮੁੱਖ ਮੰਤਰੀ ਨੇ ਇਕਾਂਤ ਨਾਲ ਕੀਤੀ ਵਿਸ਼ਾ ਰਹਿਤ ਚਰਚਾ, SYL ਦਾ ਵਿਸ਼ਾ ਵਿਸਾਰਿਆ
ਹੋਰ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਡਰੋਨ ਰਾਹੀਂ ਖੇਪ ਭੇਜਣ ਵਾਲੇ ਪਾਕਿ ਸਮੱਗਲਰਾਂ ਅਤੇ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਉਨ੍ਹਾਂ ਦੇ ਭਾਰਤੀ ਸਾਥੀਆਂ ਦੀ ਪਛਾਣ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਘਰਿੰਦਾ ਪੁਲਿਸ ਸਟੇਸ਼ਨ ਵਿਖੇ ਐੱਨਡੀਪੀਐੱਸ ਐਕਟ ਦੀ ਧਾਰਾ 21 ਅਤੇ 61 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਦੇ ਤਹਿਤ ਐੱਫਆਈਆਰ ਨੰਬਰ 224 1 ਨਵੰਬਰ 2023 ਨੂੰ ਕੇਸ ਦਰਜ ਕੀਤਾ ਗਿਆ ਹੈ।