ਚੰਡੀਗੜ੍ਹ: ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਗਿੱਲ (Punjab Police IG Sukhchain Gill) ਨਸ਼ੇ ਵਿਰੁੱਧ ਐਕਸ਼ਨ ਅਤੇ ਕਾਰਵਾਈਆਂ ਦੀ ਹਫਤਾਵਰੀ ਰਿਪੋਰਟ ਹਰ ਮਹੀਨੇ ਪੇਸ਼ ਕਰਦੇ ਹਨ ਅਤੇ ਉਨ੍ਹਾਂ ਨੇ ਅੱਜ ਮੁੜ ਤੋਂ ਮੀਡੀਆ ਨੂੰ ਮੁਖ਼ਤਾਬਿ ਹੁੰਦਿਆਂ ਅੰਕੜੇ ਸਾਂਝੇ ਕਰਦਿਆਂ ਦੱਸਿਆਂ ਕਿ ਇਸ ਹਫਤੇ ਉਨ੍ਹਾਂ ਨੇ ਨਸ਼ੇ ਦੇ ਧੰਦੇ ਨਾਲ ਜੁੜੇ ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਕੁੱਲ੍ਹ ਸੰਖਿਆ 52 ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਜਿੱਥੇ ਪੁਲਿਸ ਨੇ ਐਕਸ਼ਨ ਕਰਦਿਆਂ 321 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਹਨ ਅਤੇ ਉੱਥੇ ਹੀ ਐੱਨਡੀਪੀਐੱਸ ਐਕਟ ਤਹਿਤ 221 ਐੱਫਆਈਆਰ ਵੀ ਦਰਜ ਕੀਤੀਆਂ ਗਈਆਂ ਹਨ।
ਦੇਸ਼ ਵਿਰੋਧੀ ਤਾਕਤਾਂ ਨੂੰ ਨੱਥ:ਆਈਜੀ ਸੁਖਚੈਨ ਗਿੱਲ ਨੇ ਕਿਹਾ ਕਿ (Gangsters and terrorists) ਗੈਂਗਸਟਰ ਅਤੇ ਅੱਤਵਾਦੀ ਮਾਡਿਊਲਾਂ ਉੱਤੇ ਉਨ੍ਹਾਂ ਦਾ ਲਗਾਤਾਰ ਧਿਆਨ ਕੇਂਦਰਿਤ ਹੈ। ਪੰਜਾਬ ਪੁਲਿਸ ਵੱਲੋਂ ਲਗਾਤਾਰ ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇਸ ਸਮੇਂ ਗੈਂਗਸਟਰ-ਅੱਤਵਾਦ ਅਤੇ ਨਸ਼ਾ ਤਸਕਰਾਂ ਦਾ ਇੱਕ ਨੈਕਸਸ ਬਣਦਾ ਜਾ ਰਿਹਾ ਹੈ ਜਿਸ ਨੂੰ ਤੋੜਨ ਲਈ ਪੁਲਿਸ ਵੱਲੋਂ ਪੂਰੀ ਵਾਹ ਲਾਈ ਜਾ ਰਹੀ ਹੈ। ਜਿਸ ਤਰੀਕੇ ਨਾਲ ਮੁੱਖ ਮੰਤਰੀ ਨਸ਼ਾ ਮੁਕਤ ਪੰਜਾਬ ਦੀ ਗੱਲ ਕਰਦੇ ਹਨ, ਉਨ੍ਹਾਂ ਦੀ ਅਗਵਾਈ 'ਚ ਪੰਜਾਬ ਪੁਲਿਸ ਲਗਾਤਾਰ ਕੰਮ ਕਰ ਰਹੀ ਹੈ।