ਪੰਜਾਬ

punjab

ETV Bharat / state

Science and Commerce Block in Punjab Schools: 15 ਸਕੂਲਾਂ ਵਿੱਚ ਸਾਇੰਸ ਅਤੇ ਕਾਮਰਸ ਬਲਾਕ, 4.53 ਕਰੋੜ ਖਰਚ ਕਰੇਗੀ ਸਰਕਾਰ - 15 ਸਕੂਲਾਂ ਵਿੱਚ ਸਾਇੰਸ ਅਤੇ ਕਾਮਰਸ ਬਲਾਕ

ਪੰਜਾਬ ਸਰਕਾਰ ਲਗਤਾਰ ਸਿੱਖਿਆ ਨੂੰ ਲੈ ਕੇ ਕੰਮ ਕਰ ਰਹੀ ਹੈ। ਜਿਸ ਤਹਿਤ ਉਨ੍ਹਾਂ ਪੰਜਾਬ ਦੇ 15 ਸਕੂਲਾਂ ਵਿੱਚ ਸਾਇੰਸ ਅਤੇ ਕਾਮਰਸ ਬਲਾਕ ਬਣਾਉਣ ਲਈ 4.53 ਕਰੋੜ ਖਰਚ ਕਰਨ ਦਾ ਐਲਾਨ ਕੀਤਾ ਹੈ। ਸਿੱਖਿਆ ਦੇ ਪੱਧਰ ਨੂੰ ਉੱਚਾ ਚੱਕਣ ਲਈ ਸਕੂਲਾਂ ਵਿੱਚ ਸਾਇੰਸ ਅਤੇ ਕਾਮਰਸ ਬਲਾਕ ਬਣਾਏ ਦਾ ਰਹੇ ਹਨ।

ਪੰਜਾਬ ਦੇ ਸਕੂਲਾਂ ਵਿੱਚ ਸਾਇੰਸ ਅਤੇ ਕਾਮਰਸ ਬਲਾਕ
ਪੰਜਾਬ ਦੇ ਸਕੂਲਾਂ ਵਿੱਚ ਸਾਇੰਸ ਅਤੇ ਕਾਮਰਸ ਬਲਾਕ

By

Published : Jan 24, 2023, 10:28 PM IST

ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸਕੂਲਾਂ ਵਿੱਚ ਚਾਲੂ ਕੀਤੇ ਗਏ ਹਨ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇਹ ਸਕੂਲ ਚਾਲੂ ਕੀਤੇ ਗਏ ਹਨ।ਇਸ ਦੇ ਨਾਲ ਹੀ ਸਾਇੰਸ ਅਤੇ ਕਾਮਰਸ ਗਰੁੱਪਾਂ ਦੇ ਨਵੇਂ ਵਿੱਦਿਅਕ ਬਲਾਕ ਬਣਾਉਣ ਵਾਸਤੇ 4.53 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ।

ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣਾ: ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਸਰਕਾਰ ਦਾ ਨਿਸ਼ਾਨਾ ਸੂਬੇ ਦੇ ਸਿੱਖਿਆ ਢਾਂਚੇ ਨੂੰ ਪੂਰੇ ਦੇਸ਼ ਵਿੱਚੋਂ ਨੰਬਰ ਇੱਕ ਬਣਾਉਣ ਦਾ ਹੈ। ਜਿਸ ਦੀ ਪੂਰਤੀ ਵਾਸਤੇ ਸਿੱਖਿਆ ਦੀ ਕੁਆਲਿਟੀ ਵਿੱਚ ਸੁਧਾਰ ਲਿਆਉਣ ਅਤੇ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਜਾਰੀ ਹੈ।

12 ਸਕੂਲਾਂ ਵਿੱਚ ਸਾਇੰਸ ਗਰੁੱਪ ਚਾਲੂ : ਬੈਂਸ ਨੇ ਦੱਸਿਆ ਕਿ ਸੂਬੇ ਦੇ 12 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਵੇਂ ਸਾਇੰਸ ਗਰੁੱਪ ਚਾਲੂ ਕੀਤੇ ਗਏ ਹਨ। ਜਿੰਨਾਂ ਵਿੱਚ ਜ਼ਿਲ੍ਹਾ ਬਠਿੰਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੱਦਾ ਅਤੇ ਕੰਨਿਆਂ ਸਕੂਲ ਮੰਡੀ ਕਲਾਂ, ਜ਼ਿਲ੍ਹਾ ਫਾਜਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੰਡਲ ਅਤੇ ਧਰਪਮੁਰਾ, ਜ਼ਿਲ੍ਹਾ ਜਲੰਧਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸਾੜਾ, ਜ਼ਿਲ੍ਹਾ ਮਾਨਸਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੇਟਾ ਕੁੜੀਆਂ, ਝੁਨੀਰ, ਖਿਆਲਾ ਕਲਾਂ ਕੁੜੀਆਂ ਅਤੇ ਕਰੰਡੀ, ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ-ਸ਼ਤਰਾਣਾ, ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਣਕ ਕੁੜੀਆਂ, ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ ਕੁੜੀਆਂ ਨੂੰ ਸਾਇੰਸ ਬਲਾਕ ਦੇ ਨਿਰਮਾਣ ਵਾਸਤੇ 33 ਲੱਖ ਰੁਪਏ ਪ੍ਰਤੀ ਸਕੂਲ ਦੀ ਰਾਸ਼ੀ ਮਨਜ਼ੂਰ ਕਰਕੇ ਕੁੱਲ 3.96 ਕਰੋੜ ਰੁਪਏ ਪ੍ਰਵਾਨ ਕੀਤੇ ਗਏ ਹਨ।

ਕਾਮਰਸ ਬਲਾਕਾਂ ਦੀ ਉਸਾਰੀ: ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਦੌੜ ਲੜਕੀਆਂ, ਜ਼ਿਲ੍ਹਾ ਫਾਜਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਲਰ ਖੇੜਾ ਅਤੇ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ-ਸ਼ਤਰਾਣਾ ਵਿੱਚ ਕਾਮਰਸ ਬਲਾਕਾਂ ਦੀ ਉਸਾਰੀ ਵਾਸਤੇ 19.15 ਲੱਖ ਰੁਪਏ ਪ੍ਰਤੀ ਸਕੂਲ ਦੀ ਰਾਸ਼ੀ ਮਨਜ਼ੂਰ ਕਰਕੇ ਕੁੱਲ 57.45 ਲੱਖ ਰੁਪਏ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ।

ਸਿੱਖਿਆ ਵਿੱਚ ਸੁਧਾਰ ਲਈ ਯਤਨਸ਼ੀਲ ਸਰਕਾਰ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਸਕੂਲਾਂ ਦੇ ਸੁਧਾਰ ਵਾਸਤੇ ਲਗਾਤਾਰ ਯਤਨਸ਼ੀਲ ਹਨ ਅਤੇ ਉਹਨਾਂ ਦਾ ਨਿਸ਼ਾਨਾ ਹੈ ਕਿ ਪੰਜਾਬ ਵਿੱਚ ਅਜਿਹਾ ਸਿੱਖਿਆ ਸਿਸਟਮ ਵਿਕਸਿਤ ਹੋਵੇ ਜਿੱਥੇ ਗਰੀਬ ਆਰਥਿਕਤਾ ਕਰਕੇ ਸਿੱਖਿਆ ਤੋਂ ਕੋਈ ਵੀ ਬੱਚਾ ਵਾਂਝਾ ਨਾਂ ਰਹੇ।

ਇਹ ਵੀ ਪੜ੍ਹੋ:-CM Mann appealed to industrialists: ਭਗਵੰਤ ਮਾਨ ਨੇ ਸੂਬੇ 'ਚ ਸਨਅਤਕਾਰਾਂ ਨੂੰ ਨਿਵੇਸ਼ ਕਰਨ ਦੀ ਕੀਤੀ ਅਪੀਲ, ਕਿਹਾ-ਪੰਜਾਬ ਵਿੱਚ ਨਿਵੇਸ਼ ਕਰਨ ਨਾਲ ਹੋਵੇਗਾ ਵੱਡਾ ਲਾਭ

ABOUT THE AUTHOR

...view details