ਪੰਜਾਬ

punjab

ETV Bharat / state

Poonch Attack: ਸੀਐਮ ਵੱਲੋਂ ਪੁੰਛ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਦੇ ਮੁਆਵਜ਼ੇ ਦਾ ਐਲਾਨ - ਸ਼ਹੀਦ ਜਵਾਨ

ਪੁੰਛ ਹਮਲੇ 'ਚ ਸ਼ੁੱਕਰਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।

4 soldiers of Punjab martyred in Poonch terrorist attack, CM Mann announced to give 1 crore each
ਪੁੰਛ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰ ਨੂੰ ਇਕ-ਇਕ ਕਰੋੜ ਦੇ ਮੁਆਵਜ਼ੇ ਦਾ ਐਲਾਨ

By

Published : Apr 21, 2023, 7:22 PM IST

Updated : Apr 21, 2023, 8:45 PM IST

4 soldiers of Punjab martyred in Poonch terrorist attack CM Mann announced to give 1 crore each

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿਚ ਦੇਸ਼ ਸੇਵਾ ਦੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇਕ-ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਦਹਿਸ਼ਤਗਰਦੀ ਹਮਲੇ ਵਿਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਫੌਜੀ ਜਵਾਨਾਂ ਦੀ ਪਛਾਣ ਹਵਲਦਾਰ ਮਨਦੀਪ ਸਿੰਘ, ਪਿੰਡ ਚਣਕੋਈਆਂ ਕਾਕਨ (ਲੁਧਿਆਣਾ), ਲਾਂਸ ਨਾਇਕ ਕੁਲਵੰਤ ਸਿੰਘ, ਪਿੰਡ ਚੜਿੱਕ (ਮੋਗਾ), ਸਿਪਾਹੀ ਹਰਕ੍ਰਿਸ਼ਨ ਸਿੰਘ, ਪਿੰਡ ਤਲਵੰਡੀ ਭਰਥ (ਗੁਰਦਾਸਪੁਰ) ਅਤੇ ਸਿਪਾਹੀ ਸੇਵਕ ਸਿੰਘ ਪਿੰਡ ਬਾਘਾ (ਬਠਿੰਡਾ) ਵਜੋਂ ਹੋਈ ਹੈ।

ਭਗਵੰਤ ਮਾਨ ਨੇ ਅੱਤਵਾਦੀ ਹਮਲੇ ਦੀ ਨਿਖੇਧੀ ਕਰਦੇ ਹੋਏ ਇਸ ਹਮਲੇ ਵਿਚ ਬਹਾਦਰ ਸੈਨਿਕਾਂ ਦੀ ਸ਼ਹਾਦਤ ਉਤੇ ਦੁੱਖ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਸ਼ਹੀਦ ਸੈਨਿਕ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਨਾਇਕਾਂ ਵੱਲੋਂ ਦੇਸ਼ ਦੀ ਰਾਖੀ ਲਈ ਦਿਖਾਈ ਸੂਰਮਗਤੀ ਬਾਕੀ ਸੈਨਿਕਾਂ ਨੂੰ ਵੀ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਵੀ ਮੁਲਕ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬੀਆਂ ਵੱਲੋਂ ਸਰਹੱਦਾਂ ਉਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਈ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਆਵਜ਼ੇ ਦਾ ਐਲਾਨ :ਸ਼ੁੱਕਰਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ :Hand grenade Recovered in Tarn Taran: ਗੁਰਦੁਆਰਾ ਸਾਹਿਬ ਦੀ ਪਾਰਕਿੰਗ 'ਚੋਂ ਪੁਟਾਈ ਦੌਰਾਨ ਹੈਂਡ ਗ੍ਰਨੇਡ ਬਰਾਮਦ

ਫੌਜ ਮੁਖੀ ਜਨਰਲ ਮਨੋਜ ਪਾਂਡੇ ਨੇ ਇਸ ਘਟਨਾ ਦੀ ਜਾਣਕਾਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਦਿੱਤੀ। ਫੌਜ ਨੇ ਦੱਸਿਆ ਕਿ ਜਿਸ ਗੱਡੀ 'ਚ ਜਵਾਨ ਸਵਾਰ ਸਨ, ਉਹ ਅਣਪਛਾਤੇ ਅੱਤਵਾਦੀਆਂ ਦੇ ਹਮਲੇ 'ਚ ਆ ਗਈ ਅਤੇ ਗ੍ਰੇਨੇਡ ਦੀ ਸੰਭਾਵਿਤ ਵਰਤੋਂ ਕਾਰਨ ਉਸ 'ਚ ਅੱਗ ਲੱਗ ਗਈ। ਫੌਜ ਨੇ ਇੱਕ ਬਿਆਨ ਵਿੱਚ ਕਿਹਾ ਕਿ ਭਾਰੀ ਮੀਂਹ ਅਤੇ ਮਾੜੀ ਦਿੱਖ ਦਾ ਫਾਇਦਾ ਉਠਾਉਂਦੇ ਹੋਏ, ਅੱਤਵਾਦੀਆਂ ਨੇ ਰਾਜੌਰੀ ਸੈਕਟਰ ਵਿੱਚ ਭਿੰਬਰ ਗਲੀ ਅਤੇ ਪੁੰਛ ਦੇ ਵਿਚਕਾਰ ਦੁਪਹਿਰ 3 ਵਜੇ ਦੇ ਕਰੀਬ ਫੌਜ ਦੇ ਵਾਹਨ 'ਤੇ ਗੋਲੀਬਾਰੀ ਕੀਤੀ।

Last Updated : Apr 21, 2023, 8:45 PM IST

ABOUT THE AUTHOR

...view details