ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਹੁਣ ਤੱਕ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 41 ਮਾਮਲੇ ਸਾਹਮਣੇ ਚੁੱਕੇ ਹਨ। ਇਨ੍ਹਾਂ ਵਿੱਚੋਂ 4 ਦੀ ਮੌਤ ਹੋ ਗਈ ਹੈ ਅਤੇ ਇੱਕ ਮਰੀਜ਼ ਠੀਕ ਵੀ ਹੋਇਆ ਹੈ।
COVID-19: ਪੰਜਾਬ ਵਿੱਚ 41 ਹੋਈ ਪੀੜਤਾਂ ਦੀ ਗਿਣਤੀ, 4 ਦੀ ਮੌਤ
ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 41 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 4 ਦੀ ਮੌਤ ਹੋ ਗਈ ਹੈ ਅਤੇ ਇੱਕ ਮਰੀਜ਼ ਠੀਕ ਵੀ ਹੋਇਆ ਹੈ।
ਕੋਰੋਨਾ ਵਾਇਰਸ ਕਾਰਨ ਪਹਿਲੀ ਮੌਤ ਪਿੰਡ ਪਠਲਾਵਾ ਦੇ 70 ਸਾਲਾ ਵਿਅਕਤੀ ਦੀ ਹੋਈ ਸੀ, ਜੋ ਕਿ ਇਟਲੀ ਤੋਂ ਆਇਆ ਸੀ। ਦੂਜੀ ਮੌਤ ਹੁਸ਼ਿਆਰਪੁਰ ਵਿੱਚ ਹੋਈ ਅਤੇ ਤੀਜੀ ਮੌਤ ਬੀਤੇ ਦਿਨ ਹੀ 42 ਸਾਲਾ ਮਹਿਲਾ ਦੀ ਹੋਈ ਜੋ ਕਿ ਲੁਧਿਆਣਾ ਦੀ ਰਹਿਣ ਵਾਲੀ ਸੀ ਅਤੇ ਪਟਿਆਲਾ ਹਸਪਤਾਲ ਵਿੱਚ ਦਾਖਲ ਸੀ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਰਫਿਊ ਲਗਾਇਆ ਹੋਇਆ ਹੈ। ਕੋਰੋਨਾ ਵਾਇਰਸ ਵਿਰੁੱਧ ਲੜਾਈ ਜੰਗੀ ਪੱਧਰ 'ਤੇ ਜਾਰੀ ਹੈ। ਇਸੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਦੀਆਂ ਸਰਹੱਦਾਂ ਸੀਲ ਕਰਨ ਦੇ ਹੁਕਮ ਦਿੱਤੇ ਹਨ ਜਦਕਿ ਪੰਜਾਬ 'ਚ 14 ਅਪ੍ਰੈਲ ਤੱਕ ਕਰਫ਼ਿਊ 'ਚ ਵਾਧੇ ਦਾ ਐਲਾਨ ਕੀਤਾ ਹੈ।