ਪੰਜਾਬ

punjab

ETV Bharat / state

550ਵਾਂ ਪ੍ਰਕਾਸ਼ ਪੁਰਬ: ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਪਹੁੰਚਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਐੱਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਪਾਕਿਸਤਾਨ ਪਹੁੰਚ ਗਿਆ ਹੈ।

ਫ਼ੋਟੋ

By

Published : Jul 30, 2019, 6:08 PM IST

ਅੰਮ੍ਰਿਤਸਰ: 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਵਿਖੇ ਸਜਾਣੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ 508 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਪਹੁੰਚ ਗਿਆ ਹੈ। ਇਸ ਜੱਥੇ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਸ਼ਾਮਲ ਹਨ। 1 ਅਗਸਤ ਤੋਂ ਸ਼ੁਰੂ ਹੋਣ ਵਾਲਾ ਕੌਮਾਂਤਰੀ ਨਗਰ ਕੀਰਤਨ ਭਾਰਤ ਦੇ 22 ਸੂਬਿਆਂ 'ਚੋਂ ਹੁੰਦਾ ਹੋਇਆ 12 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਸੁਲਤਾਨਪੁਰ ਲੋਧੀ ਪਹੁੰਚੇਗਾ।

550ਵਾਂ ਪ੍ਰਕਾਸ਼ ਪੁਰਬ: ਜੈਕਾਰਿਆਂ ਦੀ ਗੂੰਜ ਨਾਲ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿ ਹੋਇਆ ਰਵਾਨਾ

ਨਗਰ ਕੀਰਤਨ 'ਚ ਸ਼ਾਮਿਲ ਹੋਣ ਗਏ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਕਿਸਮਤ ਵਾਲੇ ਹਨ ਕਿ ਇਸ ਇਤਿਹਾਸਿਕ ਨਗਰ ਕੀਰਤਨ ਦਾ ਹਿੱਸਾ ਬਣੇ ਹਨ। ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨ 'ਚ ਸਥਿਤ ਹੋਰ ਵੀ ਸਿੱਖ ਗੁਰੂਧਾਮਾਂ ਦੇ ਦਰਸ਼ਨ ਕਰ ਸਕਣਗੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਸਬੰਧੀ ਕਈ ਪ੍ਰੋਗਰਾਮ ਉਲੀਕੇ ਗਏ ਹਨ, ਜਿਸ ਤਹਿਤ ਇਹ ਵਿਸ਼ਾਲ ਨਗਰ ਕੀਰਤਨ ਪਾਕਿਸਤਾਨ ਦੀ ਧਰਤੀ ਤੋਂ ਸਜਾਇਆ ਜਾ ਰਿਹਾ ਹੈ। ਜਦੋਂ ਇਹ ਨਗਰ ਕੀਰਤਨ ਅਟਾਰੀ ਸਰਹੱਦ 'ਤੇ ਪੁੱਜੇਗਾ, ਉੱਥੇ ਵੀ ਸੰਗਤਾ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ABOUT THE AUTHOR

...view details