ਪੰਜਾਬ

punjab

ETV Bharat / state

ਕਈ ਡਰੱਗ ਰੈਕੇਟਾਂ ਦਾ ਪਰਦਾਫਾਸ਼: ਪੰਦਰਵਾੜੇ 'ਚ 42 ਕਿਲੋ ਹੈਰੋਇਨ ਤੇ ਹੋਰ ਨਸ਼ਿਆਂ ਸਣੇ 513 ਨਸ਼ਾ ਤਸਕਰ ਕਾਬੂ - ਨਸ਼ਿਆਂ ਸਣੇ 513 ਨਸ਼ਾ ਤਸਕਰ ਕਾਬੂ

ਪੰਜਾਬ ਪੁਲਿਸ ਨੇ ਪਿਛਲੇ ਦੋ ਹਫ਼ਤਿਆਂ ਵਿੱਚ ਸੂਬੇ ਭਰ ‘ਚੋਂ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (NDPS) ਤਹਿਤ 42 ਵਪਾਰਕ ਮਾਮਲਿਆਂ ਸਮੇਤ 406 FIRs ਦਰਜ ਕਰਕੇ 513 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। 513 drug smugglers arrested.

513 drug smugglers arrested with 42 kg of heroin and other drugs in a fortnight
513 drug smugglers arrested with 42 kg of heroin and other drugs in a fortnight

By

Published : Nov 14, 2022, 8:14 PM IST

ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਦੋ ਹਫ਼ਤਿਆਂ ਵਿੱਚ ਸੂਬੇ ਭਰ ‘ਚੋਂ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (NDPS) ਤਹਿਤ 42 ਵਪਾਰਕ ਮਾਮਲਿਆਂ ਸਮੇਤ 406 FIRs ਦਰਜ ਕਰਕੇ 513 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। 513 drug smugglers arrested.

ਨਸ਼ੇ ਦੇ ਨਾਲ-ਨਾਲ 14.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ:ਇਸੇ ਦੌਰਾਨ ਇੰਸਪੈਕਟਰ ਜਨਰਲ ਆਫ਼ ਪੁਲਿਸ (IGP) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ 42.36 ਕਿਲੋ ਹੈਰੋਇਨ, 18 ਕਿਲੋ ਅਫੀਮ, 12 ਕਿਲੋ ਗਾਂਜਾ, 9 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡਜ਼ ਦੀਆਂ 74 ਹਜ਼ਾਰ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ 'ਚੋਂ 14.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

429 ਹੋਈ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ:ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਪਿਛਲੇ ਦੋ ਹਫ਼ਤਿਆਂ ਵਿੱਚ ਐਨਡੀਪੀਐਸ ਕੇਸਾਂ ਵਿੱਚ 46 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 429 ਹੋ ਗਈ ਹੈ।

ਬਾਰੀਕੀ ਨਾਲ ਜਾਂਚ ਕਰਨ ਦੀਆਂ ਹਦਾਇਤਾਂ:ਦੱਸ ਦੇਈਏ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਖਾਸ ਤੌਰ 'ਤੇ ਡਰੱਗ ਰਿਕਵਰੀ ਨਾਲ ਸਬੰਧਿਤ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਇਹ ਨਸ਼ੇ ਦੀ ਮਾਮੂਲੀ ਮਾਤਰਾ ਦੀ ਬਰਾਮਦੀ ਹੀ ਹੋਵੇ।

ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਸ਼ੁਰੂ: ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਦੇ ਦਿੱਤੇ ਸਖ਼ਤ ਹੁਕਮ:DGP ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।

ਇਹ ਵੀ ਪੜ੍ਹੋ:ਸੀਨੀਅਰ IAS ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ

ABOUT THE AUTHOR

...view details