ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 520 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 8 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 28 ਹਜ਼ਾਰ ਤੋਂ ਪਾਰ ਹੋ ਗਈ ਹੈ।
https://etvbharatimages.akamaized.net/etvbharat/prod-images/9250516_s.JPG ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,28,590 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4037 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ 'ਚ ਕੋਰੋਨਾ: ਮੰਗਲਵਾਰ ਨੂੰ 520 ਨਵੇਂ ਮਾਮਲੇ ਆਏ ਸਾਹਮਣੇ, ਕੁੱਲ 4037 ਲੋਕਾਂ ਦੀ ਮੌਤ ਪੰਜਾਬ 'ਚ ਕੋਰੋਨਾ: ਮੰਗਲਵਾਰ ਨੂੰ 520 ਨਵੇਂ ਮਾਮਲੇ ਆਏ ਸਾਹਮਣੇ, ਕੁੱਲ 4037 ਲੋਕਾਂ ਦੀ ਮੌਤ ਜੋ ਕੁੱਲ 8 ਮੌਤਾਂ ਦੀ ਗਿਣਤੀ ਆਈ ਹੈ, ਉਨ੍ਹਾਂ ਵਿੱਚ ਅੰਮ੍ਰਿਤਸਰ-1, ਲੁਧਿਆਣਾ-1, ਪਟਿਆਲਾ-1, ਰੋਪੜ-1, ਹੁਸ਼ਿਆਰਪੁਰ-2, ਜਲੰਧਰ-2 ਵਿੱਚ ਹੋਈਆਂ ਹਨ।
ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,28,590 ਮਰੀਜ਼ਾਂ ਵਿੱਚੋਂ 1,19,658 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4895 ਐਕਟਿਵ ਮਾਮਲੇ ਹਨ।