ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੀਆਂ ਤਿਆਰੀਆਂ ਕਾਫ਼ੀ ਦਿਨਾਂ ਤੋਂ ਹਰ ਸੂਬੇ, ਹਰ ਜ਼ਿਲ੍ਹੇ ਵਿੱਚ ਤਿਆਰੀਆਂ ਹੋ ਰਹੀਆਂ ਹਨ। ਸੋ, ਅੱਜ ਉਹ ਪਵਿੱਤਰ ਦਿਹਾੜਾ ਮਨਾਉਣ ਦਾ ਦਿਨ ਆ ਗਿਆ ਹੈ। ਅੱਜ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਰੀ ਸੰਗਤ ਨੂੰ ਲੱਖ-ਲੱਖ ਵਧਾਈ ਹੋਵੇ। ਇਸ ਦੇ ਮੱਦੇਨਜ਼ਰ ਪਾਕਿਸਤਾਨ ਤੋਂ ਕੌਮਾਂਤਰੀ ਨਗਰ ਕੀਰਤਨ ਵੀ ਸਜਾਇਆ ਗਿਆ ਸੀ ਜੋ ਕਿ, ਭਾਰਤ ਦੇ ਹਰ ਸੂਬੇ ਤੋਂ ਹੁੰਦਿਆਂ ਹੋਇਆ ਪੰਜਾਬ ਦੇ ਸੁਲਤਾਨਪੁਰ ਲੋਧੀ ਵਿਖੇ ਆ ਕੇ ਸਮਾਪਤ ਹੋਇਆ, ਜਿੱਥੇ ਹੁਣ ਵਿਸ਼ਾਲ ਪੱਧਰ ਉੱਤੇ ਗੁਰਪੁਰਬ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਤਨੀ ਪਰਨੀਤ ਕੌਰ ਨਾਲ ਦੀਪ ਜਗਾਉਂਦਿਆਂ ਆਪਣੇ ਟਵਿੱਟਰ ਅਕਾਉਂਟ ਉੱਤੇ ਵੀਡੀਓ ਸ਼ੇਅਰ ਕਰਦਿਆ ਇਸ ਪਵਿੱਤਰ ਦਿਹਾੜੇ ਮੌਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਥਾਂ-ਥਾਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਪੰਜਾਬ ਵਿਖੇ ਸੁਲਤਾਨਪੁਰ ਲੋਧੀ ਵਿੱਚ ਇਸ ਪਵਿੱਤਰ ਦਿਹਾੜੇ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਰਾਜਨੀਤਕ ਹਸਤੀਆਂ ਸ਼ਾਮਲ ਹੋਣਗੀਆਂ। ਹਾਲਾਂਕਿ ਸਮਾਗਮ ਵਿੱਚ ਸਟੇਜ ਧਾਰਮਿਕ ਹੀ ਰਹੇਗੀ, ਕੋਈ ਵੀ ਸਿਆਸੀ ਨੇਤਾ ਸਟੇਜ ਨੂੰ ਸਿਆਸੀ ਗੱਲਬਾਤ ਦੇ ਤੌਰ ਉੱਤੇ ਸੰਬੋਧਨ ਨਹੀਂ ਕਰੇਗਾ।