ਪੰਜਾਬ

punjab

ETV Bharat / state

550ਵਾਂ ਪ੍ਰਕਾਸ਼ ਪੁਰਬ: ਸਥਾਨਕ ਸਰਕਾਰਾਂ ਵਿਭਾਗ ਨੇ ਬੁਨਿਆਦੀ ਢਾਂਚੇ ਲਈ ਖ਼ਰਚੇ 58 ਕਰੋੜ ਰੁਪਏ - ਬ੍ਰਹਮ ਮਹਿੰਦਰਾ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ।

ਫ਼ੋਟੋ

By

Published : Aug 25, 2019, 12:57 AM IST

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ਵਿੱਚ ਹਾਜ਼ਰੀ ਭਰਣ ਵਾਲੇ ਸ਼ਰਧਾਲੂਆਂ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੁਲਤਾਨਪੁਰ ਲੋਧੀ, ਬਟਾਲਾ ਤੇ ਡੇਰਾ ਬਾਬਾ ਨਾਨਕ ਦੀਆਂ ਸੜਕਾਂ ਦੀ ਮੁਰੰਮਤ ਤੇ ਨਿਰਮਾਣ ਲਈ 58 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ।

ਇਸ ਬਾਰੇ ਕੈਬਿਨੇਟ ਮੰਤਰੀ ਬ੍ਰਹਿਮ ਮਹਿੰਦਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਨ੍ਹਾਂ ਪਵਿੱਤਰ ਸ਼ਹਿਰਾਂ ਦੇ ਵਿਕਾਸ ਦਾ ਕੰਮ 65 ਤੋਂ 80 ਫ਼ੀਸਦੀ ਨੇਪਰੇ ਚਾੜ੍ਹਿਆ ਜਾ ਚੁੱਕਾ ਹੈ ਤੇ ਬਾਕੀ ਰਹਿੰਦਾ ਕੰਮ ਵੀ ਸਤੰਬਰ, 2019 ਤੱਕ ਮੁਕੰਮਲ ਕਰ ਲਿਆ ਜਾਵੇਗਾ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੁਲਤਾਨਪੁਰ ਲੋਧੀ, ਬਟਾਲਾ ਅਤੇ ਡੇਰਾ ਬਾਬਾ ਨਾਨਕ ਸ਼ਹਿਰਾਂ ਵਿੱਚ ਚਲਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਰੱਖੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ। ਇਸ ਮੀਟਿੰਗ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਵਿਭਾਗ ਵੱਲੋਂ ਸੁਲਤਾਨਪੁਰ ਲੋਧੀ ਵਿੱਚ ਚਲਾਏ ਜਾ ਰਹੇ ਵਿਕਾਸ ਕਾਰਜਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਮਹਿੰਦਰਾ ਨੇ ਦੱਸਿਆ ਕਿ ਇਸ ਇਤਿਹਾਸਕ ਸ਼ਹਿਰ ਦੀਆਂ ਸਾਰੀਆਂ ਅੰਦਰੂਨੀ ਸੜਕਾਂ ਮੁੜ ਬਣਾਈਆਂ ਗਈਆਂ ਹਨ ਤੇ ਸ਼ਹਿਰ ਵਿਚਲੀਆਂ ਸਾਰੀਆਂ ਸਟ੍ਰੀਟ ਲਾਈਟਾਂ ਦੀ ਥਾਂ ਐੱਲਈਡੀ ਲਾਈਟਾਂ ਲਗਾਈਆਂ ਗਈਆਂ ਹਨ ਜਦਕਿ ਪੂਰੇ ਸ਼ਹਿਰ ਵਿੱਚ 450 ਨਵੀਂਆਂ ਐੱਲ.ਈ.ਡੀ. ਸਟ੍ਰੀਟ ਲਾਈਟਾਂ ਹੋਰ ਲਗਾਈਆਂ ਜਾਣਗੀਆਂ।

ABOUT THE AUTHOR

...view details