ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰਾਇਮਰੀ, ਮਿਡਲ, ਮੈਟ੍ਰਿਕ ਤੇ ਸੀਨੀਅਰ ਸੈਕੰਡਰੀ ਕਲਾਸਾਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਨੋਟਿਸ ਵਿੱਚ ਦਿੱਤੀ ਗਈ ਜਾਣਕਾਰੀ ਅਨੁਸਾਰ, PSEB ਪ੍ਰੀਖਿਆਵਾਂ (PSEB Exams 2022) ਮਾਰਚ ਤੇ ਅਪ੍ਰੈਲ ਮਹੀਨੇ ਵਿੱਚ ਕਰਵਾਈਆਂ ਜਾਣਗੀਆਂ।
ਜੇਕਰ ਜਮਾਤ ਦੇ ਹਿਸਾਬ ਨਾਲ ਗੱਲ ਕਰੀਏ ਤਾਂ 5ਵੀਂ ਜਮਾਤ ਦੀ ਪ੍ਰੀਖਿਆ 16 ਮਾਰਚ ਤੋਂ 24 ਮਾਰਚ ਤੱਕ, 8ਵੀਂ ਜਮਾਤ ਦੀ ਪ੍ਰੀਖਿਆ 22 ਮਾਰਚ ਤੋਂ 7 ਅਪ੍ਰੈਲ ਤੱਕ ਹੋਵੇਗੀ। ਇਸੇ ਤਰ੍ਹਾਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਕ੍ਰਮਵਾਰ 9 ਅਪ੍ਰੈਲ ਤੇ 22 ਮਾਰਚ ਤੋਂ ਸ਼ੁਰੂ ਹੋ ਰਹੀਆਂ ਹਨ।
ਕੋਵਿਡ ਪ੍ਰੋਟੋਕੋਲ ਦੀ ਪਾਲਣਾ
ਪ੍ਰੀਖਿਆ ਕੋਵਿਡ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦੇ ਹੋਏ ਮਨੋਨੀਤ ਕੇਂਦਰਾਂ 'ਤੇ ਆਯੋਜਿਤ ਕੀਤੀ ਜਾਵੇਗੀ। ਜਿਹੜੇ ਵਿਦਿਆਰਥੀ ਪੰਜਾਬ ਬੋਰਡ ਦੀਆਂ ਇਨ੍ਹਾਂ ਕਲਾਸਾਂ ਲਈ ਪ੍ਰੀਖਿਆ ਦੇ ਰਹੇ ਹਨ, ਉਹ ਵਿਸਤ੍ਰਿਤ ਡੇਟਸ਼ੀਟ ਅਤੇ ਪ੍ਰੀਖਿਆ ਨਾਲ ਸਬੰਧਤ ਸਾਰੀਆਂ ਹਦਾਇਤਾਂ ਨੂੰ ਦੇਖਣ ਲਈ PSEB ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ। ਅਜਿਹਾ ਕਰਨ ਲਈ ਅਧਿਕਾਰਤ ਵੈੱਬਸਾਈਟ ਪਤਾ ਹੈ- pseb.ac.in