ਪੰਜਾਬ

punjab

ETV Bharat / state

ਝੂੱਠੇ ਪੁਲਿਸ ਮੁਕਾਬਲੇ 'ਚ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ 28 ਸਾਲ ਬਾਅਦ ਸਜਾ

ਬਾਬਾ ਚਰਨ ਸਿੰਘ ਬੀੜ ਸਾਹਿਬ ਵਾਲੇ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਭੇਤ–ਭਰੇ ਹਾਲਾਤ ’ਚ ਗ਼ਾਇਬ ਹੋਣ ਦੇ ਲਗਭਗ 28 ਸਾਲਾਂ ਪਿੱਛੋਂ ਮੋਹਾਲੀ ਦੀ ਸੀਬੀਆਈ ਅਦਾਲਤ ਨੇ ਇਸ ਮਾਮਲੇ ’ਚ ਛੇ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ।

6 policemen convicted in the case of disappearance of baba charan singh and family
ਫ਼ੋਟੋ

By

Published : Jan 9, 2020, 11:19 PM IST

ਮੋਹਾਲੀ: ਕਾਰ ਸੇਵਾ ਕਰਨ ਵਾਲੇ ਬਾਬਾ ਚਰਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਚੱਕ ਕੇ ਐਨਕਾਊਂਟਰ ਕਰਨ ਦੇ ਮਾਮਲੇ ਦੇ ਵਿੱਚ ਸੀਬੀਆਈ ਅਦਾਲਤ ਨੇ ਵੀਰਵਾਰ ਨੂੰ ਉਸ ਸਮੇਂ ਦੇ 6 ਪੁਲਿਸ ਕਰਮੀਆਂ ਨੂੰ ਸਜਾ ਸੁਣਾਈ ਹੈ ਜਦੋਂ ਕਿ ਤਿੰਨ ਨੂੰ ਬਰੀ ਕਰ ਦਿੱਤਾ ਗਿਆ ਹੈ।

ਵੇਖੋ ਵੀਡੀਓ

ਦੋਸ਼ੀ ਕਰਾਰ ਦਿੱਤੇ ਗਏ ਪੁਲਿਸ ਮੁਲਾਜ਼ਮਾਂ ਵਿਚੋਂ ਇੰਸਪੈਕਟਰ ਸੂਬਾ ਸਿੰਘ, ਏਐੱਸਆਈ ਸੂਬਾ ਸਿੰਘ, ਹੌਲਦਾਰ ਲੱਖਾ ਸਿੰਘ, ਸਬ-ਇੰਸਪੈਕਟਰ ਬਿਕਰਮਜੀਤ ਸਿੰਘ, ਸਬ-ਇੰਸਪੈਕਟਰ ਸੁਖਦੇਵ ਸਿੰਘ ਤੇ ਸਬ-ਇੰਸਪੈਕਟਰ ਸੁਖਦੇਵ ਰਾਜ ਜੋਸ਼ੀ ਸ਼ਾਮਲ ਹਨ। ਇਸ ਮਾਮਲੇ 'ਚ ਸੀਬੀਆਈ ਅਦਾਲਤ ਨੇ ਡੀਐੱਸਪੀ ਗੁਰਮੀਤ ਸਿੰਘ ਰੰਧਾਵਾ, ਇੰਸਪੈਕਟਰ ਕਸ਼ਮੀਰ ਸਿੰਘ ਤੇ ਸਬ-ਇੰਸਪੈਕਟਰ ਨਿਰਮਲ ਸਿੰਘ ਨੂੰ ਬਰੀ ਕਰ ਦਿੱਤਾ ਹੈ। ਐੱਸਐੱਸਪੀ ਅਜੀਤ ਸਿੰਘ ਸੰਧੂ ਸਮੇਤ ਸੱਤ ਜਣੇ ਇਸ ਮਾਮਲੇ ਦੀ ਸੁਣਵਾਈ ਦੌਰਾਨ ਚੱਲ ਵੱਸੇ ਹਨ। ਇਹ ਮਾਮਲਾ 1997 'ਚ ਸੀਬੀਆਈ ਹਵਾਲੇ ਕਰ ਦਿੱਤਾ ਗਿਆ ਸੀ। ਜਦੋਂ ਬਾਬਾ ਚਰਨ ਸਿੰਘ ਦੀ ਪਤਨੀ ਸੁਰਜੀਤ ਕੌਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਿੱਤੀ ਸੀ।

ਅਰਜ਼ੀ 'ਚ ਲਿਖਿਆ ਸੀ ਉਨ੍ਹਾਂ ਦੇ ਪਤੀ ਬਾਬਾ ਚਰਨ ਸਿੰਘ, ਭਤੀਜੇ ਬਲਵਿੰਦਰ ਸਿੰਘ ਜੋ ਪੰਜਾਬ ਪੁਲਿਸ 'ਚ ਕਾਂਸਟੇਬਲ ਸੀ, ਉਸ ਦੇ ਪਿਤਾ ਗੁਰਮੇਜ ਸਿੰਘ, ਬਾਬਾ ਚਰਨ ਸਿੰਘ ਦੇ ਭਰਾਵਾਂ ਮੇਜਾ ਸਿੰਘ, ਕੇਸਰ ਸਿੰਘ, ਗੁਰਦੇਵ ਸਿੰਘ ਤੇ ਉਸ ਦੇ ਸਾਲੇ ਗੁਰਮੇਜ ਸਿੰਘ ਸਮੇਤ ਕੁੱਲ ਛੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਪੁਲਿਸ ਨੇ ਅਪ੍ਰੈਲ 1993 ਦੌਰਾਨ ਤਰਨ ਤਾਰਨ ਅਤੇ ਵੱਖੋ ਵੱਖ ਸਥਾਨਾਂ ਤੋਂ ਅਗ਼ਵਾ ਕਰ ਲਿਆ ਸੀ। ਬਾਅਦ 'ਚ ਪੁਲਿਸ ਨੇ ਰਿਕਾਰਡ ਵਿੱਚ ਇਹ ਦਰਸਾ ਦਿੱਤਾ ਸੀ ਕਿ ਉਹ ਸਾਰੇ ਵਿਅਕਤੀ ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋਣ ਲੱਗੇ ਸਨ ਤੇ ਉਸ ਚੱਕਰ ਵਿੱਚ ਪੁਲਿਸ ਦੀਆਂ ਗੋਲੀਆਂ ਨਾਲ ਸਾਰੇ ਮਾਰੇ ਗਏ ਸਨ। ਸੀਬੀਆਈ ਦੀ ਜਾਂਚ ਦਾ ਇਹੋ ਨਤੀਜਾ ਨਿੱਕਲਿਆ ਸੀ ਕਿ ਪੁਲਿਸ ਨੇ ਇਸ ਪਰਿਵਾਰ ਨੂੰ ਪਹਿਲਾਂ ਅਗ਼ਵਾ ਕੀਤਾ ਤੇ ਫਿਰ ਉਨ੍ਹਾਂ ਨੂੰ ਗ਼ੈਰ-ਕਾਨੂੰਨੀ ਹਿਰਾਸਤ 'ਚ ਰੱਖਿਆ। ਉਨ੍ਹਾਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਤੇ ਫਿਰ ਉਨ੍ਹਾਂ ਨੂੰ ਹਿਰਾਸਤ 'ਚੋਂ ਫ਼ਰਾਰ ਹੁੰਦੇ ਸਮੇਂ ਮਾਰੇ ਗਏ ਕਰਾਰ ਦੇ ਦਿੱਤਾ।

ABOUT THE AUTHOR

...view details