ਪੰਜਾਬ

punjab

ETV Bharat / state

ਪੰਚਾਇਤਾਂ ਦੇ ਸੁਚਾਰੂ ਕੰਮ-ਕਾਜ ਲਈ ਨਵੇਂ ਪੰਚਾਂ-ਸਰਪੰਚਾਂ ਨੂੰ ਕਰਾਂਗੇ ਜਾਗਰੂਕ : ਤ੍ਰਿਪਤ ਬਾਜਵਾ - chandigarh

ਚੰਡੀਗੜ੍ਹ: ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਉਲੀਕਿਆ ਗਿਆ ਹੈ। ਪੇਂਡੂ ਵਿਕਾਸ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰੋਗਰਾਮ ਇਸ ਢੰਗ ਨਾਲ ਬਣਾਇਆ ਗਿਆ ਹੈ ਕਿ ਪੰਚਾਂ ਸਰਪੰਚਾਂ ਨੂੰ ਪੰਚਾਇਤ ਦਾ ਰਿਕਾਰਡ ਰੱਖਣ, ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਪਿੰਡਾਂ ਦਾ ਵਿਉਂਤਬੱਧ ਵਿਕਾਸ ਕਰਨ ਸਬੰਧੀ ਸਿਖਲਾਈ ਦਿੱਤੀ ਜਾਵੇਗੀ।

ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ

By

Published : Feb 8, 2019, 4:51 PM IST

Updated : Feb 8, 2019, 6:17 PM IST

ਉਹਨਾਂ ਨੇ ਵਿਭਾਗ ਨੂੰ ਕਿਹਾ ਹੈ ਕਿ ਇਸ ਟਰੇਨਿਗ ਪ੍ਰੋਗਰਾਮ ਵਿਚ ਪੰਚਾਂ ਅਤੇ ਸਰਪੰਚਾਂ ਦੀ 100 ਫੀਸਦੀ ਹਾਜ਼ਰੀ ਯਕੀਨੀ ਬਣਾਉਣ।ਇਸ ਦੇ ਦੇ ਨਾਲ ਇਹ ਵੀ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਚੁਣੀਆਂ ਗਈਆਂ ਔਰਤਾਂ ਖੁਦ ਇਸ ਸਿਖਲਾਈ ਪ੍ਰੋਗਰਾਮ ਵਿਚ ਹਿੱਸਾ ਲੈਣ।


ਪੰਚਾਇਤ ਮੰਤਰੀ ਨੇ ਟਰੇਨਿੰਗ ਪ੍ਰੋਗਰਾਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਬਲਾਕ ਵਿਚ ਦੋ ਦਿਨਾ ਟ੍ਰੇਨਿੰਗ ਕੈਂਪ ਲਾਇਆ ਜਾਵੇਗਾ ਜਿਸ ਵਿਚ ਬਲਾਕ ਦੇ ਸਾਰੇ ਪੰਚ-ਸਰਪੰਚ ਹਿੱਸਾ ਲੇਣਗੇ। ਉਨ੍ਹਾਂ ਦੱਸਿਆ ਕਿ ਮੋਗਾ, ਫਿਰੋਜਪੁਰ ਅਤੇ ਰੋਪੜ ਜ਼ਿਲਿਆਂ ਦੀ ਟਰੇਨਿੰਗ 11 ਫਰਵਰੀ ਤੋਂ ਸ਼ੁਰੂ ਹੋਵੇਗੀ ਅਤੇ ਬਾਕੀ 19 ਜ਼ਿਲਿਆਂ ਦੀ ਟਰੇਨਿੰਗ 15 ਫਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ।


ਸਿਖਲਾਈ ਪ੍ਰੋਗਰਾਮ ਦੌਰਾਨ ਦਿੱਤੀ ਜਾਣ ਵਾਲੀ ਟਰੇਨਿੰਗ ਦਾ ਵਿਸਥਾਰ ਦਿੰਦਿਆਂ ਪੰਚਾਇਤ ਮੰਤਰੀ ਨੇ ਦੱਸਿਆ ਕਿ ਪੰਚਾਂ-ਸਰਪੰਚਾਂ ਨੂੰ ਸਿਖਲਾਈ ਦੇਣ ਵਿਅਕਤੀਆਂ ਨੂੰ ਪਹਿਲਾਂ ਸਿਖਲਾਈ ਦਿੱਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੇ ਦੌਰਾਨ ਪੰਚਾਇਤਾਂ ਨੂੰ ਉਨ੍ਹਾਂ ਦੀਆਂ ਸ਼ਕਤੀਆਂ ਅਤੇ ਜਿੰੰਮੇਵਾਰੀਆਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਪੰਚਾਇਤੀ ਰਾਜ ਐਕਟ, ਵਿਲੇਜ਼ ਕਾਮਨ ਲੈਂਡ ਐਕਟ, ਸ਼ਾਮਲਾਤ ਜਮੀਨਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

Last Updated : Feb 8, 2019, 6:17 PM IST

ABOUT THE AUTHOR

...view details