ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2,622 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 68 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 80 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ।
ਪੰਜਾਬ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 2,622 ਨਵੇਂ ਮਾਮਲੇ ਅਤੇ 68 ਮੌਤਾਂ ਹੋਈਆਂ ਦਰਜ
ਸੂਬੇ ਵਿੱਚ 2,622 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 68 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 80 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 2,356 ਤੱਕ ਪਹੁੰਚ ਗਿਆ ਹੈ।
ਪੰਜਾਬ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 2,622 ਨਵੇਂ ਮਾਮਲੇ ਅਤੇ 68 ਮੌਤਾਂ ਹੋਈਆਂ ਦਰਜ
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 79,679 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2,356 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 501 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 79,679 ਮਰੀਜ਼ਾਂ ਵਿੱਚੋਂ 57,536 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 19,787 ਐਕਟਿਵ ਮਾਮਲੇ ਹਨ।