ਮੁਹਾਲੀ :ਪੰਜਾਬ ਵਿਜੀਲੈਂਸ ਬਿਊਰੋ ਵਲੋਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਯਾਨੀ ਕਿ ਗਮਾਡਾ ਵਿੱਚ ਕਰੋੜਾਂ ਰੁਪਏ ਦੇ ਘਪਲੇ ਦੇ ਮਾਮਲੇ ਵਿਚ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਨੇ ਜਾਣਕਾਰੀ ਮੁਤਾਬਿਕ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵੀ ਜਿਕਰਯੋਗ ਹੈ ਕਿ 2016 ਤੋਂ 2020 ਦਰਮਿਆਨ ਪੰਜਾਬ ਦੇ ਬਾਗਬਾਨੀ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਫਰਜ਼ੀ ਦਸਤਾਵੇਜ਼ਾਂ ਦੇ ਸਹਾਰੇ ਜ਼ਮੀਨ ਐਕੁਆਇਰ ਕੀਤੀ ਗਈ ਅਤੇ ਇਸ ਮਾਮਲੇ ਵਿਚ ਕਰੋੜਾਂ ਰੁਪਏ ਦਾ ਘਪਲਾ ਹੋਇਆ ਹੈ।
ਇਹ ਮੁਲਜ਼ਮ ਕੀਤੇ ਗਏ ਹਨ ਕਾਬੂ :ਜਾਣਕਾਰੀ ਮੁਤਾਬਿਕ ਵਿਜੀਲੈਂਸ ਬਿਊਰੋ ਨੇ ਦੱਸਿਆ ਹੈ ਕਿ ਵਿਜੀਲੈਂਸ ਨੇ ਧਾਰਾ 409, 420, 465, 466, 468, 471, 120-ਬੀ ਅਤੇ ਧਾਰਾ 13 (1) (ਏ), 13 (2) ਤਹਿਤ ਇਕ ਐਫਆਈਆਰ ਦਰਜ ਕੀਤੀ ਹੈ। ਇਹ ਮਾਮਲਾ ਮੁਹਾਲੀ ਵਿੱਚ ਦਰਜ ਕੀਤਾ ਗਿਆ ਹੈ। ਵਿਜੀਲੈਂਸ ਦੇ ਦੱਸੇ ਮੁਤਾਬਿਕ ਭੁਪਿੰਦਰ ਸਿੰਘ ਵਾਸੀ ਬਾਕਰਪੁਰ ਜ਼ਿਲ੍ਹਾ ਮੁਹਾਲੀ ਸ਼ਣੇ ਮੁਕੇਸ਼ ਜਿੰਦਲ, ਸ਼ਮਨ ਜਿੰਦਲ ਪਤਨੀ ਮੁਕੇਸ਼ ਜਿੰਦਲ, ਪ੍ਰਵੀਨ ਲਤਾ ਪਤਨੀ ਚੰਚਲ ਕੁਮਾਰ ਜਿੰਦਲ ਦੋਵੇਂ ਵਾਸੀ ਮਾਡਲ ਟਾਊਨ ਬਠਿੰਡਾ, ਵਿਸ਼ਾਲ ਭੰਡਾਰੀ ਵਾਸੀ ਸੈਕਟਰ 40-ਡੀ ਚੰਡੀਗੜ੍ਹ, ਸੁਖਦੇਵ। ਸਿੰਘ ਵਾਸੀ ਬਾਕਰਪੁਰ, ਬਿੰਦਰ ਸਿੰਘ ਵਾਸੀ ਸੈਕਟਰ 79, ਮੁਹਾਲੀ ਅਤੇ ਬਚਿੱਤਰ ਸਿੰਘ ਪਟਵਾਰੀ, ਮਾਲ ਸਰਕਲ ਬਾਕਰਪੁਰ (ਮੌਜੂਦਾ ਕਾਨੂੰਗੋ) ਐਸ.ਏ.ਐਸ.ਨਗਰ ਨੂੰ ਮੁੱਖ ਮੁਲਜਮਾਂ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਹੈ।