ਚੰਡੀਗੜ੍ਹ: ਕੋਵਿਡ-19 ਦੇ ਫੈਲਾਅ ਦੇ ਖਤਰਿਆਂ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ 1 ਮਈ ਤੱਕ ਕਰਫਿਊ ਵਧਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਉੱਥੇ ਹੀ ਸ਼ੁੱਕਰਵਾਰ ਨੂੰ ਪਠਾਨਕੋਟ 'ਚ 8, ਡੇਰਾ ਬੱਸੀ ਤੋਂ 10 ਅਤੇ ਜਲੰਧਰ ਤੋਂ ਕੋਰੋਨਾ ਪੌਜ਼ੀਟਿਵ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ।
ਪਠਾਨਕੋਟ 'ਚ 8, ਡੇਰਾ ਬੱਸੀ ਤੋਂ 10 ਅਤੇ ਜਲੰਧਰ ਤੋਂ ਕੋਰੋਨਾ ਪੌਜ਼ੀਟਿਵ ਦਾ ਇੱਕ ਮਾਮਲਾ ਆਇਆ ਸਾਹਮਣੇ
ਸ਼ੁੱਕਰਵਾਰ ਨੂੰ ਪੰਜਾਬ ਵਿੱਚ ਪਠਾਨਕੋਟ ਤੋਂ ਕੋਰੋਨਾ ਪੌਜ਼ੀਟਿਵ ਦੇ 8 ਹੋਰ ਨਵੇਂ ਮਾਮਲੇ ਸਾਹਮਣੇ ਆਏ ਅਤੇ ਜਲੰਧਰ ਵਿੱਚ ਵੀ ਕੋਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ।
ਇਸ ਦੇ ਨਾਲ ਹੀ ਜਲੰਧਰ ਵਿੱਚ ਵੀ ਕੋਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਨਿਜਾਤਮ ਨਗਰ ਦੀ ਕੋਰੋਨਾ ਪੌਜ਼ੀਟਿਵ ਬਜ਼ੁਰਗ ਮਹਿਲਾ ਦੇ ਬੇਟੇ ਤੋਂ ਬਾਅਦ ਹੁਣ ਉਸ ਦੇ 17 ਸਾਲ ਦੇ ਪੋਤੇ ਦੀ ਰਿਪੋਰਟ ਵੀ ਕੋਰੋਨਾ ਪੌਜ਼ੀਟਿਵ ਆਈ ਹੈ। ਜਿਸਦੇ ਨਾਲ ਪੰਜਾਬ ਵਿੱਚ ਕੋਰੋਨਾ ਪੀੜਤਾਂ ਦਾ ਆਂਕੜਾ 151 'ਤੇ ਪਹੁੰਚ ਗਿਆ ਹੈ ਜਦਕਿ 11 ਲੋਕਾਂ ਦੀ ਮੌਤ ਹੋਈ ਹੈ।
ਮੌਜੂਦਾ ਸੰਕਟ ਨਾਲ ਨਜਿੱਠਣ ਲਈ ਸੂਬੇ ਵਿੱਚ ਸਿਹਤ ਢਾਂਚੇ ਦੇ ਫੌਰੀ ਨਵੀਨੀਕਰਨ ਲਈ ਮੰਤਰੀ ਮੰਡਲ ਨੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਦੀ ਅਗਵਾਈ ਵਿੱਚ ਇੱਕ ਹੋਰ ਟਾਸਕ ਫੋਰਸ ਸਥਾਪਤ ਕਰਨ ਦਾ ਫੈਸਲਾ ਲਿਆ। ਇਹ ਫੋਰਸ ਸਿਹਤ ਢਾਂਚੇ ਦੇ ਜਲਦੀ ਨਵੀਨੀਕਰਨ ਦਾ ਕੰਮ ਸਮਾਂਬੱਧ ਤਰੀਕੇ ਨਾਲ ਕਰੇਗੀ।