ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਹੈ, ਜਿਸ ਮੁਹਿੰਮ ਤਹਿਤ ਬੁੱਧਵਾਰ ਨੂੰ ਪਨਸਪ ਦੇ ਜਨਰਲ ਮੈਨੇਜਰ ਨਵੀਨ ਕੁਮਾਰ ਗਰਗ PUNSUP General Manager Naveen Kumar Garg ਵਿਰੁੱਧ ਸੂਬਾ ਸਰਕਾਰ ਵੱਲੋਂ ਲਾਗੂ ਕੀਤੀ ਆਟਾ-ਦਾਲ ਸਕੀਮ ਵਿੱਚ ਘਪਲੇਬਾਜ਼ੀ cheating in the Atta Dal scheme ਕਰਨ ਦੇ ਆਰੋਪ ਹੇਠ ਮੁਕੱਦਮਾ ਦਰਜ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਬੁੱਧਵਾਰ ਨੂੰ ਇੱਥੇ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਬਾਰੇ ਬਿਊਰੋ ਨੇ ਜਾਂਚ ਦੌਰਾਨ ਪਾਇਆ ਕਿ ਸਾਲ 2015-16 ਵਿੱਚ ਆਟਾ ਦਾਲ ਸਕੀਮ ਅਧੀਨ ਆਟਾ-ਦਾਲ ਦੀ ਵੰਡ ਦੌਰਾਨ ਨਵੀਨ ਕੁਮਾਰ ਨੇ ਸਰਕਾਰੀ ਖ਼ਜਾਨੇ ਨੂੰ ਸਿੱਧਾ-ਸਿੱਧਾ 2,20,52,042 ਰੁਪਏ ਦਾ ਖ਼ੋਰਾ ਲਾਇਆ ਹੈ। ਉਸ ਨੇ ਇਸ ਸਕੀਮ ਤਹਿਤ ਯੂਕੋ ਬੈਂਕ ਦੇ ਖਾਤੇ ਵਿੱਚ 43,74,98,681 ਰੁਪਏ ਜਮ੍ਹਾਂ ਕਰਵਾਉਣ ਦੀ ਬਜਾਏ ਸਿਰਫ਼ 38,38,88,711 ਰੁਪਏ ਹੀ ਜਮ੍ਹਾਂ ਕਰਵਾਏ। ਇਸ ਤਰ੍ਹਾਂ ਉਕਤ ਦੋਸ਼ੀ ਨੇ ਪਨਸਪ ਦੇ ਹੋਰ ਮੁਲਾਜਮਾਂ ਨਾਲ ਗੰਢ-ਤੁਪ ਕਰਕੇ 5,36,09,979 ਰੁਪਏ ਦਾ ਗਬਨ ਕੀਤਾ ਹੈ।
ਇਸ ਦੌਰਾਨ ਬੁਲਾਰੇ ਨੇ ਅੱਗੇ ਦੱਸਿਆ ਕਿ ਆਰੋਪੀ ਨਵੀਨ ਕੁਮਾਰ ਨੇ ਪਨਸਪ ਵਿੱਚ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਨਿਰਧਾਰਤ ਸੇਵਾ ਨਿਯਮਾਂ ਨੂੰ ਅਣਗੌਲਿਆਂ ਕਰਦੇ ਹੋਏ ਵਿਭਾਗ ਦੇ ਵੱਖ-ਵੱਖ ਮੁਲਾਜਮਾਂ ਨੂੰ ਜਾਰੀ ਕੀਤੀਆਂ ਚਾਰਜਸ਼ੀਟਾਂ ਰਫਾ ਦਫਾ ਕੀਤੀਆਂ, ਜਿਸ ਨਾਲ ਸੂਬਾ ਸਰਕਾਰ ਨੂੰ 64,64,36,854 ਰੁਪਏ ਦਾ ਨੁਕਸਾਨ ਹੋਇਆ।