ਚੰਡੀਗੜ : ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਸਿੱਧੀ ਅਦਾਇਗੀ ਨੂੰ ਲੈਕੇ ਪੰਜਾਬ ਸਰਕਾਰ ਅਤੇ ਕੇਂਦਰ ਚ ਰੇੜਕਾ ਬਰਕਰਾਰ ਹੈ ਜਾਰੀ ਕੀਤੇ ਫਰਮਾਨਾਂ ਸੰਬੰਧੀ ਗੱਲਬਾਤ ਕਰਨ ਲਈ ਵੀਰਵਾਰ ਪੰਜਾਬ ਸਰਕਾਰ ਦੇ ਤਿੰਨ ਮੰਤਰੀ ਤੇ ਮੰਡੀ ਬੋਰਡ ਦੇ ਚੇਅਰਮਨ ਕੇਂਦਰੀ ਮੰਤਰੀ ਨੂੰ ਮਿਲਣਗੇ। ਇਸ ਤੋਂ ਬਾਅਦ ਮੁੜ ਪਰਸੋਂ ਪੰਜਾਬ ਸਰਕਾਰ ਨਾਲ ਆੜ੍ਹਤੀਆਂ ਦੀ ਮੀਟਿੰਗ ਹੋਵੇਗੀ, ਜੇਕਰ ਇਸ ਬੈਠਕ ਵਿੱਚ ਆੜ੍ਹਤੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਹੋਇਆ ਤਾਂ 10 ਅਪ੍ਰੈਲ ਨੂੰ ਮੰਡੀਆਂ ਬੰਦ ਕਰਕੇ ਪ੍ਰਦਰਸ਼ਨ ਕੀਤਾ ਜਾਵੇਗਾ।
ਸਿੱਧੀ ਅਦਾਇਗੀ ਦੇ ਮੁੱਦੇ 'ਤੇ ਪਿਯੂਸ਼ ਗੋਇਲ ਨਾਲ ਮੁਲਾਕਾਤ ਕਰੇਗਾ ਪੰਜਾਬ ਸਰਕਾਰ ਦਾ ਵਫਦ - ਆੜ੍ਹਤੀ ਐਸੋਸੀਏਸ਼ਨ
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਸਿੱਧੀ ਅਦਾਇਗੀ ਨੂੰ ਲੈਕੇ ਪੰਜਾਬ ਸਰਕਾਰ ਅਤੇ ਕੇਂਦਰ ਚ ਰੇੜਕਾ ਬਰਕਰਾਰ ਹੈ। ਜਾਰੀ ਕੀਤੇ ਫਰਮਾਨਾਂ ਸੰਬੰਧੀ ਗੱਲਬਾਤ ਕਰਨ ਲਈ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਤਿੰਨ ਮੰਤਰੀ ਤੇ ਮੰਡੀ ਬੋਰਡ ਦੇ ਚੇਅਰਮਨ ਕੇਂਦਰੀ ਮੰਤਰੀ ਨੂੰ ਮਿਲਣਗੇ।
ਇਹ ਜਾਣਕਾਰੀ ਆੜ੍ਹਤੀ ਐਸੋਸੀਏਸ਼ਨ ਵੱਲੋਂ ਕੀਤੀ ਮੀਟਿੰਗ ਤੋਂ ਬਾਅਦ ਦਿੱਤੀ ਗਈ, ਜਿਸ ਵਿੱਚ ਦੱਸਿਆ ਗਿਆ ਕਿ ਕੇਂਦਰੀ ਮੰਤਰੀ ਪੀਊਸ਼ ਗੋਇਲ ਨੂੰ ਮਿਲਣ ਲਈ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਜੇਇੰਦਰ ਸਿੰਗਲਾ, ਮਨਪ੍ਰੀਤ ਬਾਦਲ ਤੇ ਲਾਲ ਸਿੰਘ ਕੱਲ੍ਹ 4 ਵਜੇ ਖੇਤੀ ਭਵਨ ਵਿੱਚ ਮੁਲਾਕਾਤ ਕਰਨਗੇ। ਦੱਸਣਯੋਗ ਹੈ ਕਿ ਕੇਂਦਰ ਵੱਲੋਂ ਜਾਰੀ ਹੁਕਮਾਂ ਦੇ ਚੱਲਦਿਆਂ ਆੜ੍ਹਤੀਆ ਐਸੋਸੀਏਸ਼ਨ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਹੀ ਸਿੱਧੀ ਪੇਮੈਂਟ ਹੋਣੀ ਚਾਹੀਦੀ ਹੈ। ਪੰਜਾਬ ਸਰਕਾਰ ਨੇ ਵੀ ਆੜ੍ਹਤੀ ਐਸੋਸੀਏਸ਼ਨ ਨੂੰ ਭਰੋਸਾ ਦਿਵਇਆ ਹੈ ਕਿ ਅਨਾਜ ਦੀ ਖਰੀਦ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਦੇ ਮੁੱਦੇ ਉਤੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ।