ਚੰਡੀਗੜ੍ਹ ਡੈਸਕ :ਹਰਿਆਣਾ ਦੇ ਫਰੀਦਾਬਾਦ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) 'ਤੇ ਰੁਮਾਲਾ ਚੜ੍ਹਾਉਣ ਤੋਂ ਬਾਅਦ ਲਾਗੇ ਬੈਠਣ ਲੱਗੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਹਰਿਆਣਾ ਦੇ ਫਰੀਦਾਬਾਦ ਵਿੱਚ ਨਗਰ ਕੀਰਤਨ ਸਜਾਇਆ ਗਿਆ ਸੀ। ਇਸ ਦੌਰਾਨ ਸੇਵਾਦਾਰ ਦੀ ਮੌਤ (The serviceman died) ਹੋਈ ਹੈ। ਦੂਜੇ ਪਾਸੇ ਇਸ ਵਿਲੱਖਣ ਮੌਤ ਦੀ ਲਾਈਵ ਵੀਡੀਓ ਵੀ ਸਾਹਮਣੇ ਆਈ ਹੈ। ਇਸ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਵੀ ਇਕੱਠੀ ਹੋਈ ਸੀ।
ਹਰਿਆਣਾ ਦੇ ਫਰੀਦਾਬਾਦ 'ਚ ਨਗਰ ਕੀਰਤਨ ਦੌਰਾਨ ਵਾਪਰਿਆ ਭਾਣਾ, ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਨਗਰ ਕੀਰਤਨ 'ਚ ਸੇਵਾਦਾਰ ਦੀ ਮੌਤ - ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ
ਹਰਿਆਣਾ ਦੇ ਫਰੀਦਾਬਾਦ 'ਚ ਨਗਰ ਕੀਰਤਨ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ ਸੀ, ਜਿਸ ਦੌਰਾਨ ਇਹ ਭਾਣਾ ਵਾਪਰ ਗਿਆ। (A person died during Nagar Kirtan)
Published : Nov 27, 2023, 7:33 PM IST
ਇਸ ਤਰ੍ਹਾਂ ਹੋਈ ਮੌਤ : ਦੱਸਿਆ ਜਾ ਰਿਹਾ ਹੈ ਕਿ ਐਨਆਈਟੀ ਫਰੀਦਾਬਾਦ ਦੇ 5 ਨੰਬਰ ਖੇਤਰ ਵਿੱਚ ਸਥਿਤ ਗੁਰੂਘਰ ਦੇ ਸੇਵਾਦਾਰ ਭਾਰਤ ਭੂਸ਼ਣ ਖਰਬੰਦਾ ਦੀ ਨਗਰ ਕੀਰਤਨ ਦੌਰਾਨ ਮੌਤ ਹੋਈ ਹੈ। ਇਹ ਵਿਅਕਤੀ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ (Service of Sri Guru Granth Sahib) ਦੀ ਸੇਵਾ ਕਰ ਰਿਹਾ ਸੀ। ਇਸੇ ਦੌਰਾਨ ਇਸ ਵਿਅਕਤੀ ਦੀ ਮੌਤ ਹੋ ਗਈ। ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀਚੰਦ ਸਾਹਿਬ ਤੋਂ ਨਗਰ ਕੀਰਤਨ ਕੱਢਿਆ ਗਿਆ ਸੀ। ਇਸ ਵਿੱਚ ਪਾਵਨ ਪਾਲਕੀ ਸਾਹਿਬ ਦੀ ਸੇਵਾ ਭਾਰਤ ਭੂਸ਼ਣ ਖਰਬੰਦਾ ਨੇ ਕੀਤੀ ਪਰ ਇਸੇ ਦੌਰਾਨ ਉਸ ਦੀ ਜਾਨ ਚਲੀ ਗਈ।
- Farmer's Protest In Mohali: ਕਿਸਾਨਾਂ ਨੇ ਮੁਹਾਲੀ 'ਚ ਲਾਏ ਡੇਰੇ, ਭਲਕੇ ਕਰਨਗੇ ਚੰਡੀਗੜ੍ਹ ਨੂੰ ਕੂਚ !
- ਕਿਸਾਨ ਅੰਦੋਲਨ: ਹੱਕੀ ਮੰਗਾਂ ਲਈ ਕਿਸਾਨਾਂ ਦਾ ਦਿੱਲੀ ਦੀਆਂ ਬਰੂਹਾਂ 'ਤੇ ਇੱਕ ਸਾਲ ਤੋਂ ਵੱਧ ਧਰਨਾ, ਟਿਕੈਤ ਦੇ ਹੰਝੂਆਂ ਨੇ ਅੰਦੋਲਨ 'ਚ ਫੂਕੀ ਸੀ ਜਾਨ
- Guru Nanak Jayanti 2023 : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਹਰਮੰਦਿਰ ਸਾਹਿਬ ਵਿਖੇ ਲੱਗੀ ਰੌਣਕ
ਦਿਲ ਦਾ ਦੌਰਾ ਪਿਆ :ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਰੁਮਾਲਾ ਚੜ੍ਹਾਉਂਦੇ ਵੇਲੇ ਖਰਬੰਦਾ ਨੂੰ ਦਿੱਲ ਦਾ ਦੌਰਾ ਪੈ ਗਿਆ ਅਤੇ ਉਸੇ ਵੇਲੇ ਉਹ ਪਾਲਕੀ 'ਤੇ ਹੀ ਬੇਹੋਸ਼ ਹੋ ਗਏ। ਉਸ ਨੂੰ ਤੁਰੰਤ ਡਾਕਟਰ ਕੋਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਦਿਲ ਦਾ ਦੌਰਾ ਪੈਣ ਕਾਰਨ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਉਨ੍ਹਾਂ ਦਾ ਸਸਕਾਰ ਕੀਤਾ ਗਿਆ।