ਪੰਜਾਬ

punjab

ETV Bharat / state

ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਨਾਲ ਕੀਤੇ ਪੱਖਪਾਤ ਦਾ 'ਆਪ' ਵੱਲੋਂ ਸਖ਼ਤ ਵਿਰੋਧ - ਜੰਮੂ-ਕਸ਼ਮੀਰ

ਜੰਮੂ-ਕਸ਼ਮੀਰ ਵਿੱਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿੱਚੋਂ ਬਾਹਰ ਰੱਖਣ ਦਾ ਸਖ਼ਤ ਵਿਰੋਧ ਕਰਦੇ ਹੋਏ ਆਪ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਅਜਿਹੇ ਮੁੱਦਿਆਂ 'ਤੇ ਹਰਸਿਮਰਤ ਕੌਰ ਬਾਦਲ ਮੋਦੀ ਸਾਹਮਣੇ ਚੁੱਪ ਕਿਉਂ ਹੋ ਜਾਂਦੇ ਹਨ।

Aam Aadmi Party opposes discrimination against Punjabi language in Jammu and Kashmir
ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਨਾਲ ਕੀਤੇ ਪੱਖਪਾਤ ਦਾ 'ਆਪ' ਵੱਲੋਂ ਸਖ਼ਤ ਵਿਰੋਧ

By

Published : Sep 4, 2020, 7:41 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਜੰਮੂ-ਕਸ਼ਮੀਰ ਵਿੱਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿੱਚੋਂ ਬਾਹਰ ਰੱਖਣ ਦਾ ਸਖ਼ਤ ਵਿਰੋਧ ਕਰਦੇ ਹੋਏ ਕੇਂਦਰ ਸਰਕਾਰ 'ਤੇ ਪੰਜਾਬੀ ਨਾਲ ਪੱਖਪਾਤੀ ਰਵੱਈਆ ਅਪਣਾਉਣ ਦਾ ਦੋਸ਼ ਲਗਾਇਆ ਹੈ। ਆਪ ਨੇ ਇਸ ਮੁੱਦੇ 'ਤੇ ਬਾਦਲਾਂ ਨੂੰ ਵੀ ਆੜੇ ਹੱਥੀ ਲਿਆ।

ਆਪ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਜੰਮੂ-ਕਸ਼ਮੀਰ 'ਚ ਵੱਡੀ ਗਿਣਤੀ 'ਚ ਪੰਜਾਬੀ ਵਸੋਂ ਹੋਣ ਦੇ ਬਾਵਜੂਦ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾਵਾਂ ਦੀ ਸੂਚੀ 'ਚੋਂ ਬਾਹਰ ਰੱਖਣਾ ਸਰਾਸਰ ਧੱਕਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਕਸ਼ਮੀਰੀ, ਡੋਗਰੀ ਅਤੇ ਹਿੰਦੀ ਨੂੰ ਜੰਮੂ-ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਵਜੋਂ ਮਾਨਤਾ ਦਿੱਤੇ ਜਾਣ 'ਤੇ ਕੋਈ ਇਤਰਾਜ਼ ਨਹੀਂ ਪਰੰਤੂ ਇਸ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਾ ਕਰਕੇ ਭਾਜਪਾ ਨੇ ਪੰਜਾਬੀ ਭਾਸ਼ਾ ਦੀ ਤੌਹੀਨ ਅਤੇ ਦੁਨੀਆ ਭਰ 'ਚ ਵੱਸਦੇ ਪੰਜਾਬੀਆਂ ਨੂੰ ਨਿਰਾਸ਼ ਕੀਤਾ ਹੈ।

ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਨਾਲ ਕੀਤੇ ਪੱਖਪਾਤ ਦਾ 'ਆਪ' ਵੱਲੋਂ ਸਖ਼ਤ ਵਿਰੋਧ

ਇਸ ਦੇ ਨਾਲ ਹੀ ਜਰਨੈਲ ਸਿੰਘ ਨੇ ਬਾਦਲ ਪਰਿਵਾਰ ਨੂੰ ਘੇਰਦਿਆਂ ਪੁੱਛਿਆ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਿਨੇਟ ਵੱਲੋਂ ਪੰਜਾਬੀ ਭਾਸ਼ਾ ਸ਼ਾਮਲ ਕੀਤੇ ਬਗੈਰ ਬਿੱਲ ਪ੍ਰਵਾਨ ਕੀਤਾ ਗਿਆ ਉਦੋਂ ਬੀਬੀ ਹਰਸਿਮਰਤ ਕੌਰ ਬਾਦਲ ਚੁੱਪ ਕਿਉਂ ਰਹੇ? ਜਰਨੈਲ ਸਿੰਘ ਨੇ ਦੋਸ਼ ਲਗਾਇਆ ਕਿ ਆਪਣੀ ਨੂੰਹ ਰਾਣੀ ਹਰਸਿਮਰਤ ਕੌਰ ਦੀ ਕੁਰਸੀ ਲਈ ਬਾਦਲ ਪਰਿਵਾਰ ਨੇ ਪੰਜਾਬੀ ਸਮੇਤ ਪੂਰੇ ਪੰਜਾਬ ਦੇ ਹਿਤ ਬਲੀ ਚੜ੍ਹਾ ਰੱਖੇ ਹਨ।

ਜਰਨੈਲ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਵੀ ਮਾਨਤਾ ਪ੍ਰਾਪਤ ਸਰਕਾਰੀ ਭਾਸ਼ਾਵਾਂ ਦੀ ਸੂਚੀ 'ਚ ਸਥਾਨ ਅਤੇ ਬਣਦਾ ਸਨਮਾਨ ਦੇਣ। ਉੱਥੇ ਹੀ ਜਰਨੈਲ ਸਿੰਘ ਨੇ ਹਰਸਿਮਰਤ ਕੌਰ ਬਾਦਲ ਨੂੰ ਵੰਗਾਰਿਆ ਕਿ ਉਹ ਬਤੌਰ ਕੇਂਦਰੀ ਮੰਤਰੀ ਅਤੇ ਮੋਦੀ ਸਰਕਾਰ ਦੇ ਸਿਆਸੀ ਭਾਈਵਾਲਾਂ ਵਜੋਂ ਪੰਜਾਬੀ ਭਾਸ਼ਾ ਨੂੰ ਜੰਮੂ-ਕਸ਼ਮੀਰ 'ਚ ਸਰਕਾਰੀ ਮਾਨਤਾ ਦਿਵਾਉਣ ਜਾ ਫਿਰ ਅਸਤੀਫ਼ਾ ਦੇ ਦੇਣ।

ABOUT THE AUTHOR

...view details