ਚੰਡੀਗੜ੍ਹ ਡੈਸਕ :ਪੰਜਾਬ ਦੀ ਆਮ ਪਾਰਟੀ ਦੀ ਇਕਾਈ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਸੂੂਬੇ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਆਪ ਕਾਂਗਰਸ ਨਾਲ ਪੰਜਾਬ ਵਿੱਚ ਕੋਈ ਵੀ ਭਾਈਵਾਲੀ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਆਪ ਦੀ ਸੂਬਾ ਇਕਾਈ ਕਾਂਗਰਸ ਨਾਲ ਸੀਟਾਂ ਦੀ ਵੰਡ ਨਹੀਂ ਕਰੇਗੀ ਅਤੇ ਸਾਰੀਆਂ ਸੀਟਾਂ ਉੱਤੇ ਚੋਣ ਲੜੀ ਜਾਵੇਗੀ।
13 ਸੀਟਾਂ ਉੱਤੇ ਲੜੀ ਜਾਵੇਗੀ ਚੋਣ :ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਅਤੇ ਪੰਜਾਬ ਦੀ ਰਾਜਨੀਤੀ ਅਲੱਗ ਹੈ। (Congress Punjab President Amarinder Singh Raja Waring) ਪੰਜਾਬ ਦੀ ਚੋਣ ਅਲਿਹਦਾ ਚੱਲ ਕੇ ਲੜੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਉਨ੍ਹਾਂ ਦੀ ਰਾਇ ਨਹੀਂ ਸਗੋਂ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਇਹੀ ਫੈਸਲਾ ਹੈ। ਉਨ੍ਹਾ ਕਿਹਾ ਕਿ ਪਾਰਟੀ ਕਾਂਗਰਸ ਨਾਲ ਸੀਟਾਂ ਨੂੰ ਲੈ ਕੇ ਕੋਈ ਸਮਝੌਤਾ ਨਹੀਂ ਕਰੇਗੀ ਅਤੇ ਸਾਰੀਆਂ 13 ਸੀਟਾਂ 'ਤੇ ਖੁਦ ਚੋਣ ਲੜੀ ਜਾਵੇਗੀ।