ਪੰਜਾਬ

punjab

ETV Bharat / state

ਬਾਰਦਾਨੇ ਦੀ ਘਾਟ ਕਾਰਨ 'ਆਪ' ਨੇ ਘੇਰੀ ਭਾਰਤ ਭੂਸ਼ਣ ਆਸ਼ੂ ਦੀ ਕੋਠੀ - ਵਿਧਾਇਕ ਕੁਲਤਾਰ ਸਿੰਘ ਸੰਧਵਾਂ

ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਚੰਡੀਗਡ਼੍ਹ ਸਥਿਤ ਕੋਠੀ ਘੇਰੀ ਗਈ । ਉਨ੍ਹਾਂ ਪੰਜਾਬ ਸਰਕਾਰ ਤੇ ਆਰੋਪ ਲਾਏ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਅਤੇ ਮੌਸਮ ਖ਼ਰਾਬ ਹੋਣ ਕਾਰਨ ਫ਼ਸਲ ਖ਼ਰਾਬ ਹੋ ਰਹੀ ਹੈ ਪਰ ਸਰਕਾਰ ਕਿਸਾਨਾਂ ਦੀ ਕੋਈ ਸਾਰ ਨਹੀਂ ਲੈ ਰਹੀ । ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਇਸ ਘਿਰਾਓ ਦੀ ਅਗਵਾਈ ਕੀਤੀ ਗਈ । ਇਸ ਮੌਕੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਵਰਕਰਾਂ ਨੇ ਹੱਥ ਵਿਚ ਝੰਡੇ ਫੜ ਕੇ ਪੰਜਾਬ ਸਰਕਾਰ ਕਿਸਾਨ ਵਿਰੋਧੀ ਨਾਅਰੇ ਵੀ ਲਾਏ ।

ਆਮ ਆਦਮੀ ਪਾਰਟੀ ਨੇ ਘੇਰੀ ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਕੋਠੀ
ਆਮ ਆਦਮੀ ਪਾਰਟੀ ਨੇ ਘੇਰੀ ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਕੋਠੀ

By

Published : Apr 20, 2021, 7:25 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਚੰਡੀਗਡ਼੍ਹ ਸਥਿਤ ਕੋਠੀ ਘੇਰੀ ਗਈ । ਉਨ੍ਹਾਂ ਪੰਜਾਬ ਸਰਕਾਰ ਤੇ ਆਰੋਪ ਲਾਏ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਅਤੇ ਮੌਸਮ ਖ਼ਰਾਬ ਹੋਣ ਕਾਰਨ ਫ਼ਸਲ ਖ਼ਰਾਬ ਹੋ ਰਹੀ ਹੈ ਪਰ ਸਰਕਾਰ ਕਿਸਾਨਾਂ ਦੀ ਕੋਈ ਸਾਰ ਨਹੀਂ ਲੈ ਰਹੀ । ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਇਸ ਘਿਰਾਓ ਦੀ ਅਗਵਾਈ ਕੀਤੀ ਗਈ । ਇਸ ਮੌਕੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਵਰਕਰਾਂ ਨੇ ਹੱਥ ਵਿਚ ਝੰਡੇ ਫੜ ਕੇ ਪੰਜਾਬ ਸਰਕਾਰ ਕਿਸਾਨ ਵਿਰੋਧੀ ਨਾਅਰੇ ਵੀ ਲਾਏ ।

ਆਮ ਆਦਮੀ ਪਾਰਟੀ ਨੇ ਘੇਰੀ ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਕੋਠੀ
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਵੇਲੇ ਕਿਸਾਨਾਂ ਨੂੰ ਮੰਡੀਆਂ ਵਿੱਚ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ, ਕੈਬਨਿਟ ਮੰਤਰੀ ਦੀ ਕੋਠੀ ਤੇ ਧਰਨਾ ਲਾਈ ਬੈਠੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਫੋਨ ਜ਼ਰੀਏ ਕੈਬਨਿਟ ਮੰਤਰੀ ਨੇ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਹਰ ਸਮੱਸਿਆ ਦਾ ਜਲਦ ਹੱਲ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਕਿਸੇ ਤਰੀਕੇ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ । ਕੈਬਨਿਟ ਮੰਤਰੀ ਦੇ ਭਰੋਸੇ ਤੋਂ ਬਾਅਦ ਹੀ ਦੀ ਪਾਰਟੀ ਦੇ ਕਿਸਾਨ ਵਿੰਗ ਨੇ ਆਪਣਾ ਧਰਨਾ ਮੰਤਰੀ ਦੀ ਕੋਠੀ ਤੋਂ ਚੁੱਕਿਆ ।

ABOUT THE AUTHOR

...view details