ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਸੁਖਾਵੇਂ ਮਾਹੌਲ ਵਿੱਚ ਸ਼ੁਰੂ ਹੋਇਆ। ਸ਼ੁੱਕਰਵਾਰ ਨੂੰ ਅਕਾਲੀ ਦਲ ਦੇ ਵਿਧਾਇਕ ਤਾਂ ਸ਼ਾਂਤ ਰਹੇ ਪਰ ਆਮ ਆਦਮੀ ਪਾਰਟੀ ਨੇ ਵਿਰੋਧ ਪ੍ਰਗਟਾਉਂਦੇ ਹੋਏ ਸਦਨ 'ਚੋਂ ਵਾਕਆਊਟ ਕਰ ਦਿੱਤਾ।
ਆਮ ਆਦਮੀ ਪਾਰਟੀ ਨੇ ਸਦਨ 'ਚੋਂ ਕੀਤਾ ਵਾਕਆਊਟ - aam aadmi party walk out
ਪੰਜਾਬ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕੀਤਾ ਵਾਕਆਊਟ ਮੋੜ ਮੰਡੀ ਬੰਬ ਧਮਾਕੇ ਦੀ ਜਾਂਚ ਮੁਕੰਮਲ ਕੀਤੇ ਜਾਣ ਦੀ ਕਰ ਰਹੇ ਸਨ ਮੰਗ, ਬਹਿਸ ਨਹੀਂ ਹੋਣ 'ਤੇ ਚਲੇ ਗਏ ਬਾਹਰ
ਆਮ ਆਦਮੀ ਪਾਰਟੀ ਦਾ ਵਾਕਆਊਟ
ਸਦਨ ਦੇ ਅੱਠਵੇਂ ਦਿਨ ਦੀ ਕਾਰਵਾਈ ਦੌਰਾਨ ਪ੍ਰਸ਼ਨ ਕਾਲ ਵਿੱਚ ਵਿਧਾਇਕਾਂ ਨੇ ਆਪਣੇ-ਆਪਣੇ ਇਲਾਕਿਆਂ ਦੀਆਂ ਸਮੱਸਿਆਵਾਂ ਚੁੱਕੀਆਂ। ਪ੍ਰਸ਼ਨ ਕਾਲ ਤੋਂ ਬਾਅਦ ਜਦੋਂ ਜ਼ੀਰੋ ਆਵਰ ਸ਼ੁਰੂ ਹੋਇਆ ਤਾਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੌੜ ਮੰਡੀ ਬੰਬ ਧਮਾਕੇ ਦੇ ਮਾਮਲੇ ਦੀ ਜਾਂਚ ਕਿਸੇ ਸਿਰੇ ਲਗਾਉਣ ਦੀ ਮੰਗ ਕੀਤੀ ਤੇ ਨਾਲ ਹੀ ਇਸ ਮਸਲੇ 'ਤੇ ਬਹਿਸ ਕਰਨ ਨੂੰ ਕਿਹਾ ਪਰ ਜ਼ੀਰੋ ਕਾਲ ਦੌਰਾਨ ਕਿਸੇ ਵੀ ਮਾਮਲੇ 'ਤੇ ਬਹਿਸ ਨਹੀਂ ਕਰਵਾਏ ਜਾਣ ਦੀ ਗੱਲ ਕਹੀ ਗਈ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਸਦਨ ਵਿੱਚੋਂ ਵਾਕ ਆਊਟ ਕਰ ਗਏ।