ਚੰਡੀਗੜ੍ਹ: ਖੇਤੀ ਕਾਨੂੰਨ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੋਣ ਦੌਰਾਨ ਆਪ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਵਿਧਾਨ ਸਭਾ ਦੇ ਬਾਹਰ ਜਮ ਕੇ ਵਿਰੋਧ ਕੀਤਾ।
ਵਿਧਾਨ ਸਭਾ ਦੇ ਬਾਹਰ 'ਆਪ' ਅਤੇ ਅਕਾਲੀਆਂ ਦਾ ਪ੍ਰਦਰਸ਼ਨ, ਖੇਤੀ ਕਾਨੂੰਨਾਂ ਦੀਆਂ ਸਾੜੀਆਂ ਕਾਪੀਆਂ - ਆਪ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ
ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਦੌਰਾਨ ਆਪ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਵਿਧਾਨ ਸਭਾ ਦੇ ਬਾਹਰ ਜਮ ਕੇ ਵਿਰੋਧ ਕੀਤਾ।
ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਧਾਨ ਸਭਾ ਦੇ ਬਾਹਰ ਇਹ ਦੋਸ਼ ਲਗਾ ਰਹੇ ਹਨ ਕਿ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਖਰੜਾ ਤਾਂ ਲਿਆਂਦਾ ਗਿਆ ਹੈ ਪਰ ਇਹ ਕੀ ਹੈ, ਉਸ ਨੂੰ ਛੁਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਖਰੜੇ ਨੂੰ ਜਨਤਕ ਕੀਤਾ ਜਾਣਾ ਚਾਹੀਦਾ ਹੈ।
ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਵਿਧਾਨ ਸਭਾ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਅਕਾਲੀ ਦਲ ਟਰੈਕਟਰਾਂ 'ਤੇ ਆ ਕੇ ਡਰਾਮੇਬਾਜ਼ੀ ਕਰ ਰਿਹਾ ਹੈ, ਜਦਕਿ ਕੇਂਦਰੀ ਮੰਤਰੀ ਮੰਡਲ 'ਚ ਸ਼ਾਮਿਲ ਬੀਬੀ ਹਰਸਿਮਰਤ ਕੌਰ ਬਾਦਲ ਨੇ ਇਸ ਦਾ ਵਿਰੋਧ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਭਾਵੇਂ ਟਰੈਕਟਰ ਦੀ ਜਗ੍ਹਾ ਮੋਢਿਆਂ 'ਤੇ ਹਲ਼ ਰੱਖ ਕੇ ਆ ਜਾਵੇ, ਪੰਜਾਬ ਦੇ ਕਿਸਾਨ ਮੁਆਫ਼ ਨਹੀਂ ਕਰਨਗੇ।