ਪੰਜਾਬ

punjab

ETV Bharat / state

ਸਰਕਾਰ ਦੇ 50 ਦਿਨ ਪੂਰੇ ਹੋਣ 'ਤੇ 'ਆਪ' ਨੇ ਮਨਾਏ ਜ਼ਸਨ

ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ 50 ਦਿਨ ਪੂਰੇ ਹੋਣ 'ਤੇ ਮੁਹਾਲੀ 'ਚ ਪਾਰਟੀ ਵਰਕਰਾਂ ਨੇ ਜਸ਼ਨ ਮਨਾਇਆ। ਇਸ ਦੌਰਾਨ ਵਰਕਰਾਂ ਨੇ ਇੱਕ ਦੂਜੇ ਨੂੰ ਲੱਡੂ ਖਵਾ ਕੇ ਮੂੰਹ ਮਿੱਠਾ ਵੀ ਕਰਵਾਇਆ।

ਸਰਕਾਰ ਦੇ 50 ਦਿਨ ਪੂਰੇ ਹੋਣ 'ਤੇ 'ਆਪ' ਨੇ ਮਨਾਏ ਜ਼ਸਨ
ਸਰਕਾਰ ਦੇ 50 ਦਿਨ ਪੂਰੇ ਹੋਣ 'ਤੇ 'ਆਪ' ਨੇ ਮਨਾਏ ਜ਼ਸਨ

By

Published : May 5, 2022, 7:38 PM IST

ਚੰਡੀਗੜ੍ਹ:ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ 50 ਦਿਨ ਪੂਰੇ ਹੋਣ 'ਤੇ ਮੁਹਾਲੀ 'ਚ ਪਾਰਟੀ ਵਰਕਰਾਂ ਨੇ ਜਸ਼ਨ ਮਨਾਇਆ। ਇਸ ਦੌਰਾਨ ਵਰਕਰਾਂ ਨੇ ਇੱਕ ਦੂਜੇ ਨੂੰ ਲੱਡੂ ਖਵਾ ਕੇ ਮੂੰਹ ਮਿੱਠਾ ਵੀ ਕਰਵਾਇਆ। ਇਸ ਮੌਕੇ 'ਤੇ ਮੌਜੂਦ ਆਮ ਆਦਮੀ ਪਾਰਟੀ ਦੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨਾਲ ਈਟੀਵੀ ਭਾਰਨ ਨੇ ਗੱਲਬਾਤ ਕੀਤੀ।

ਜਦੋਂ ਕੁਲਵੰਤ ਸਿੰਘ ਨੂੰ ਸਵਾਲ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਦਾ 50 ਦਿਨਾਂ ਦਾ ਕਾਰਜਕਾਲ ਕਿਵੇਂ ਰਿਹਾ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ 50 ਦਿਨਾਂ ਦਾ ਕਾਰਜਕਾਲ ਬਹੁਤ ਵਧੀਆ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਵੱਲੋਂ ਚੁਣੀ ਗਈ ਸਰਕਾਰ ਹੈ। ਇਸ ਦੇ ਨਾਲ ਹੀ ਜਨਤਾ ਨੇ ਉਸ ਨੂੰ ਵੱਡਾ ਮੌਕਾ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਉਨ੍ਹਾਂ ਦੀਆਂ ਭਾਵਨਾਵਾਂ ਅਨੁਸਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਸਰਕਾਰ ਦੇ 50 ਦਿਨ ਪੂਰੇ ਹੋਣ 'ਤੇ 'ਆਪ' ਨੇ ਮਨਾਏ ਜ਼ਸਨ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਨਤਾ ਨਾਲ ਕੀਤੇ ਵਾਅਦਿਆਂ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਵਾਅਦੇ ਮੁਤਾਬਕ ਸਾਡੀ ਸਰਕਾਰ ਨੇ 26000 ਨੌਕਰੀਆਂ ਦੇ ਇਸ਼ਤਿਹਾਰ ਵੀ ਜਾਰੀ ਕੀਤੇ ਹਨ। ਜਲਦੀ ਹੀ ਇਸ ਦੀ ਭਰਤੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਇਸ ਭਰਤੀ ਰਾਹੀਂ ਲੱਗੇ ਨੌਜਵਾਨ ਸੂਬੇ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਗੇ।

ਵਿਰੋਧੀ ਧਿਰ ਵੱਲੋਂ ਸਰਕਾਰ 'ਤੇ ਲਗਾਤਾਰ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਹ ਜੋ ਐਲਾਨ ਕਰ ਰਹੀ ਹੈ, ਉਹ ਸਿਰਫ਼ ਐਲਾਨ ਹਨ ਅਤੇ ਜ਼ਮੀਨ 'ਤੇ ਕੁਝ ਵੀ ਨਹੀਂ ਹੋ ਰਿਹਾ, ਇਸ ਸਵਾਲ ਦੇ ਜਵਾਬ 'ਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਦੋ-ਤਿੰਨ ਮਹੀਨਿਆਂ 'ਚ ਇਨ੍ਹਾਂ ਦੋਸ਼ਾਂ ਦਾ ਖਾਤਮਾ ਵੀ ਹੋ ਜਾਵੇਗਾ। ਜਵਾਬ 'ਚ ਉਨ੍ਹਾਂ ਕਿਹਾ ਕਿ ਕੁਝ ਹੀ ਦਿਨਾਂ ਵਿਚ ਨੌਜਵਾਨਾਂ ਦੀ ਭਰਤੀ ਦੀ ਪ੍ਰਕਿਰਿਆ ਪੂਰੀ ਹੋ ਜਾਵੇਗੀ ਅਤੇ ਵਿਰੋਧੀ ਧਿਰ ਨੂੰ ਹੀ ਸਾਡੇ ਕੰਮ ਦਾ ਜਵਾਬ ਮਿਲ ਜਾਵੇਗਾ, ਇਸ ਲਈ ਇਸ 'ਤੇ ਕੁਝ ਵੀ ਕਹਿਣ ਦੀ ਲੋੜ ਨਹੀਂ ਹੈ।


ਇਸ ਸਵਾਲ ਦੇ ਜਵਾਬ ਵਿੱਚ ਕਿ ਆਮ ਆਦਮੀ ਪਾਰਟੀ ਨੂੰ ਲੈ ਕੇ ਤੁਸੀਂ ਲੋਕਾਂ ਵਿੱਚ ਕਿਹੋ ਜਿਹਾ ਮਾਹੌਲ ਦੇਖਦੇ ਹੋ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੇ ਕੰਮਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਜੋ ਵਾਅਦੇ ਉਨ੍ਹਾਂ ਨਾਲ ਕੀਤੇ ਗਏ ਸਨ। ਉਹ ਵੀ ਪੂਰੇ ਕੀਤੇ ਜਾ ਰਹੇ ਹਨ, ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਆਮ ਲੋਕ ਖੁਸ਼ ਹਨ।

ਇਹ ਵੀ ਪੜ੍ਹੋ :-ਕਰਨਾਲ ਤੋਂ ਫਿਰੋਜ਼ਪੁਰ ਦੇ ਫੜ੍ਹੇ ਦਹਿਸ਼ਗਰਦ ਬਾਰੇ ਵੇਖੋ ਕੀ ਬੋਲੀ ਪਤਨੀ ਤੇ ਪਿੰਡ ਵਾਸੀ ?

ABOUT THE AUTHOR

...view details