ਪੰਜਾਬ

punjab

ETV Bharat / state

ਡੀਜੀਪੀ ਨੂੰ ਮਿਲਿਆ ਆਪ ਦਾ ਵਫ਼ਦ - aap delegation latest news

ਪੰਜਾਬ ਦੇ ਵਿੱਚ ਖਰਾਬ ਹੋਈ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਵਫ਼ਦ ਡੀਜੀਪੀ ਪੰਜਾਬ ਨੂੰ ਮਿਲਿਆ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਪੁਲਿਸ ਦਾ ਪੂਰੀ ਤਰ੍ਹਾਂ ਸਿਆਸੀਕਰਨ ਹੋ ਚੁੱਕਿਆ।

ਡੀਜੀਪੀ ਨੂੰ ਮਿਲਿਆ ਆਪ ਦਾ ਵਫ਼ਦ
ਡੀਜੀਪੀ ਨੂੰ ਮਿਲਿਆ ਆਪ ਦਾ ਵਫ਼ਦ

By

Published : Dec 10, 2019, 7:59 PM IST

ਚੰਡੀਗੜ੍ਹ:ਪੰਜਾਬ ਦੇ ਵਿੱਚ ਖਰਾਬ ਹੋਈ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਵਫ਼ਦ ਡੀਜੀਪੀ ਪੰਜਾਬ ਨੂੰ ਮਿਲਿਆ। ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਪੁਲਿਸ ਦਾ ਪੂਰੀ ਤਰ੍ਹਾਂ ਸਿਆਸੀਕਰਨ ਹੋ ਚੁੱਕਿਆ ਅਤੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਕਾਂਗਰਸੀ ਆਗੂਆਂ ਦੇ ਕਹਿਣ 'ਤੇ ਚੱਲ ਰਹੀ ਹੈ ਅਤੇ ਆਮ ਲੋਕਾਂ ਦੇ ਲਈ ਕੰਮ ਘੱਟ ਕਰ ਰਹੀ ਹੈ।

ਵੇਖੋ ਵੀਡੀਓ

ਉਨ੍ਹਾਂ ਨੇ ਕਿਹਾ ਕਿ ਜਿਸ ਤਰੀਕੇ ਦੇ ਨਾਲ ਕਾਂਗਰਸ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਹਿਣ 'ਤੇ ਏਸੀਪੀ ਜਤਿੰਦਰ ਅਰੋੜਾ ਨੂੰ ਕਾਂਗਰਸੀ ਆਗੂ ਦੇ ਸਾਹਮਣੇ ਮਾਫ਼ੀ ਮੰਗਵਾਈ ਗਈ ਹੈ ਇਸ ਨਾਲ ਪੰਜਾਬ ਪੁਲਿਸ ਦਾ ਮਨੋਬਲ ਡਿੱਗ ਰਿਹਾ ਹੈ।

ਚੀਮਾ ਨੇ ਕਿਹਾ ਕਿ ਜਿਸ ਤਰੀਕੇ ਦੇ ਨਾਲ ਕਾਂਗਰਸ ਅਤੇ ਅਕਾਲੀ ਦਲ ਦੇ ਮੰਤਰੀਆਂ ਦੇ ਵਿੱਚ ਗੈਂਗਸਟਰ ਮੁੱਦੇ ਨੂੰ ਲੈ ਕੇ ਬਿਆਨਬਾਜ਼ੀ ਚੱਲ ਰਹੀ ਹੈ, ਇਸ ਤੋਂ ਸਾਫ ਹੁੰਦਾ ਹੈ ਕਿ ਸਰਕਾਰ ਦੇ ਨੁਮਾਇੰਦੇ ਗੈਂਗਸਟਰਾਂ ਨੂੰ ਸ਼ਹਿ ਦਿੰਦੇ ਹਨ।

ਇਹ ਵੀ ਪੜੋ: CAB 'ਤੇ US ਕਮਿਸ਼ਨ ਨੇ ਕਿਹਾ: ਜੇ ਭਾਰਤ ਦੀ ਸੰਸਦ ਵਿੱਚ ਹੁੰਦਾ ਹੈ ਪਾਸ ਤਾਂ ਅਮਿਤ ਸ਼ਾਹ 'ਤੇ ਪਾਬੰਦੀ ਲਾਉਣੀ ਚਾਹੀਦੀ

ਉਨ੍ਹਾਂ ਦੱਸਿਆ ਕਿ ਡੀਜੀਪੀ ਪੰਜਾਬ ਦੇ ਵੱਲੋਂ ਇਨ੍ਹਾਂ ਸਾਰੇ ਮੁੱਦਿਆਂ ਨੂੰ ਧਿਆਨ 'ਚ ਰੱਖਦੇ ਹੋਏ ਛੇਤੀ ਹੀ ਇਸ 'ਤੇ ਐਕਸ਼ਨ ਲੈਣ ਦਾ ਵਿਸ਼ਵਾਸ ਦਿੱਤਾ ਗਿਆ।

ABOUT THE AUTHOR

...view details