ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਪਿਆ ਹੈ ਜਿਸ ਵਿੱਚ ਮੰਗ ਕੀਤੀ ਹੈ ਕਿ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਰੁੱਧ ਕਾਰਵਾਈ ਕੀਤੀ ਜਾਵੇ।
ਰਾਜਪਾਲ ਨੂੰ ਮਿਲੇ 'ਆਪ' ਆਗੂ, ਭਾਰਤ ਭੂਸ਼ਣ ਆਸ਼ੂ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ - CLU scam
ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲਿਆ ਆਮ ਆਦਮੀ ਪਾਰਟੀ ਦਾ ਵਫ਼ਦ। ਆਪ ਦੇ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ। ਪੰਜਾਬ ਦੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ।
ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਦੱਸਿਆ ਕਿ ਉਨ੍ਹਾਂ ਰਾਜਪਾਲ ਨੂੰ ਮੰਗ ਕੀਤੀ ਹੈ ਕਿ ਭਾਰਤ ਭੂਸ਼ਣ ਆਸ਼ੂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਹੋਰ ਅਧਿਕਾਰੀ ਹਨ ਉਨ੍ਹਾਂ ਵਿਰੁੱਧ ਵੀ ਐੱਫ਼ਆਈਆਰ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਨੇ ਦੋ ਅਧਿਕਾਰੀਆਂ ਨੂੰ ਧਮਕਾਇਆ ਸੀ ਜਿਸ ਦੀ ਆਡੀਓ ਕਲਿੱਪ ਵੀ ਸਾਹਮਣੇ ਆਈ ਹੈ। ਫ਼ਲੈਟ ਬਣਾਉਣ ਦੇ ਮਾਮਲੇ ਵਿੱਚ ਜੋ ਘਪਲਾ ਕੀਤਾ ਗਿਆ ਹੈ ਉਸ ਬਾਰੇ ਬਹੁਤ ਸਾਰੇ ਅਧਿਕਾਰੀ ਅਤੇ ਭਾਰਤ ਭੂਸ਼ਣ ਆਸ਼ੂ ਦੋਸ਼ੀ ਮੰਨੇ ਜਾ ਰਹੇ ਹਨ ਪਰ ਕੈਪਟਨ ਸਰਕਾਰ ਉਨ੍ਹਾਂ ਨੂੰ ਬਚਾ ਰਹੀ ਹੈ।