ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਚੀਮਾ ਤੇ ਪ੍ਰਿੰਸੀਪਲ ਬੁੱਧ ਰਾਮ ਵਲੋਂ ਪ੍ਰੈਸ ਕਾਨਫਰੰਸ ਕਰਕੇ ਕੋਰੋਨਾ ਮਹਾਂਮਾਰੀ ਦੇ ਦੌਰਾਨ ਪਾਰਟੀ ਵਲੋਂ ਕੀਤੇ ਗਏ ਕੰਮ ਦਾ ਵੇਰਵਾ ਦਿੱਤਾ ਗਿਆ। ਉਥੇ ਹੀ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਕਈ ਨਿਸ਼ਾਨੇ ਵਿੰਨ੍ਹੇ।
ਮਹਾਂਮਾਰੀ ਦੇ ਸਮੇਂ 'ਚ ਆਮ ਲੋਕਾਂ ਲਈ ਵਿਰੋਧੀ ਧਿਰ ਨੇ ਨਿਭਾਈ ਅਹਿਮ ਭੂਮਿਕਾ: ਚੀਮਾ - chandigarh news
ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕੋਰੋਨਾ ਸੰਕਟ ਦੌਰਾਨ ਆਪਣੇ ਕੰਮਾਂ ਦਾ ਵੇਰਵਾ ਦਿੱਤਾ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਨਿਸ਼ਾਨੇ ਵਿੰਨ੍ਹਦਿਆਂ ਕਿਹਾ ਕਿ ਉਹ ਮਜ਼ਦੂਰਾਂ ਦੀ ਮਦਦ ਕਰਨ ਵਿੱਚ ਅਸਫਲ ਰਹੇ ਹਨ।
ਹਰਪਾਲ ਚੀਮਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਸਮੇ ਅਜੇ ਹੋਰ ਸੁਰੱਖਿਅਤ ਕਦਮ ਚੁੱਕਣ ਦੀ ਲੋੜ ਹੈ। ਉੱਥੇ ਹੀ, ਪਾਰਟੀ ਵਲੋਂ ਇਸ ਬਿਮਾਰੀ ਤੋਂ ਬਚਣ ਲਈ 3, 56, 743 ਆਮ ਲੋਕਾਂ ਨੂੰ ਫੋਨ ਰਾਹੀਂ ਜਾਗਰੂਕ ਕੀਤਾ ਗਿਆ ਹੈ। ਆਪ ਨੇਤਾਵਾਂ ਤੇ ਵਰਕਰਾਂ ਨੇ ਜ਼ਰੂਰਤਮੰਦਾਂ ਨੂੰ ਰਾਸ਼ਨ, ਸੈਨੇਟਾਈਜ਼ਰ ਤੇ ਦਵਾਈਆਂ ਦਿੱਤੀਆਂ ਗਈਆਂ, ਇਥੋਂ ਤੱਕ ਕਿ ਖੁਦ ਮਸ਼ੀਨਾਂ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਨੂੰ ਸੈਨੇਟਾਈਜ਼ਰ ਕਰਨ ਦਾ ਕੰਮ ਵੀ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੇਜਰੀਵਾਲ ਤੋਂ ਸਿੱਖਣ ਦੀ ਜ਼ਰੂਰਤ ਹੈ। ਕਾਂਗਰਸ ਸਰਕਾਰ ਦੇ ਮੰਤਰੀ ਖੁਦ ਆਪਸ ਵਿੱਚ ਲੜ ਰਹੇ ਹਨ, ਜਦਕਿ ਇਹ ਸਮਾਂ ਜਨਤਾ ਨਾਲ ਖੜ੍ਹੇ ਹੋ ਕੇ ਕੰਮ ਕਰਨ ਦਾ ਹੈ। ਉਨ੍ਹਾਂ ਕਿਹਾ ਕਿ ਪਰਵਾਸੀਆਂ ਨੂੰ ਕੈਪਟਨ ਸਹੂਲਤ ਮੁਹੱਈਆ ਕਰਵਾਉਣ ਵਿੱਚ ਅਸਮਰਥ ਰਹੇ ਹਨ ਜਿਸ ਕਰਕੇ ਲੱਖਾਂ ਪਰਵਾਸੀ ਪੰਜਾਬ ਛੱਡ ਕੇ ਘਰ ਜਾਣ ਲਈ ਮਜ਼ਬੂਰ ਹੋਏ।
ਇਹ ਵੀ ਪੜ੍ਹੋ: ਸੈਲੂਨ ਖੋਲ੍ਹਣ ਦੀ ਕਦੋਂ ਮਿਲੇਗੀ ਮੰਜੂਰੀ...