ਪੰਜਾਬ

punjab

ETV Bharat / state

'ਆਪ' ਨੇਤਾ ਸੰਦੀਪ ਪਾਠਕ ਨੇ ਕੀਤਾ ਯੂਸੀਸੀ ਦਾ ਸਮਰਥਨ, ਗੁੱਸੇ 'ਚ ਆਏ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ - Akali leader Daljit Cheema

ਰਾਜ ਸਭਾ ਮੈਂਬਰ ਸੰਦੀਪ ਪਾਠਕ ਵੱਲੋਂ ਯੂਨੀਫਾਰਮ ਸਿਵਲ ਕੋਡ ਨੂੰ ਲੈ ਕੇ ਦਿੱਤੇ ਸਮਰਥਨ ਤੋਂ ਬਾਅਧ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਅਕਾਲੀ ਆਗੂ ਦਲਜੀਤ ਚੀਮਾ ਦਾ ਵੀ ਬਿਆਨ ਸਾਹਮਣੇ ਆਇਆ ਹੈ।

AAP leader Sandeep Pathak supported UCC, angry Dr. Daljit Singh Cheema
'ਆਪ' ਨੇਤਾ ਸੰਦੀਪ ਪਾਠਕ ਨੇ ਕੀਤਾ ਯੂਸੀਸੀ ਦਾ ਸਮਰਥਨ, ਗੁੱਸੇ 'ਚ ਆਏ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ

By

Published : Jun 28, 2023, 10:00 PM IST

ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ।

ਚੰਡੀਗੜ੍ਹ :ਪੰਜਾਬ 'ਚ ਹੁਣ ਯੂਨੀਫਾਰਮ ਸਿਵਲ ਕੋਡ ਨੂੰ ਲੈ ਕੇ ਨਵਾਂ ਵਿਵਾਦ ਛਿੜ ਗਿਆ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਕੇ ਯੂਸੀਸੀ ਦਾ ਸਿਧਾਂਤਕ ਤੌਰ 'ਤੇ ਸਮਰਥਨ ਕੀਤਾ ਹੈ। ਉਹਨਾਂ ਆਖਿਆ ਹੈ ਕਿ ਸਾਰੀਆਂ ਪਾਰਟੀਆਂ ਨੂੰ ਇਸਤੇ ਚਰਚਾ ਕਰਨੀ ਚਾਹੀਦੀ ਹੈ। ਉਹਨਾਂ ਆਖਿਆ ਹੈ ਕਿ ਕਿਉਂਕਿ ਇਸ ਮੁੱਦੇ ਨਾਲ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ ਜਿਸ ਕਰਕੇ ਇਸ ਬਾਰੇ ਲੰਬੀ ਵਿਚਾਰ ਚਰਚਾ ਹੋਣੀ ਚਾਹੀਦੀ ਹੈ। ਯੂਨੀਫਾਰਮ ਸਿਵਲ ਕੋਡ ਆਪਸੀ ਸਹਿਮਤੀ ਨਾਲ ਹੀ ਲਾਗੂ ਹੋਣਾ ਚਾਹੀਦਾ ਹੈ। ਸੰਦੀਪ ਪਾਠਕ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਵਿਚ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੰਦੀਪ ਪਾਠਕ ਦੇ ਬਿਆਨ 'ਤੇ ਇਤਰਾਜ਼ ਜਤਾਇਆ ਹੈ।


ਕੇਜਰੀਵਾਲ ਦਾ ਚਿਹਰਾ ਬੇਨਕਾਬ :ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੰਦੀਪ ਪਾਠਕ ਵੱਲੋਂ ਯੂਸੀਸੀ ਦਾ ਸਮਰਥਨ ਕੀਤੇ ਜਾਣ ਤੇ ਆਪ ਸਰਕਾਰ ਨੂੰ ਖਰੀਆਂ ਖਰੀਆਂ ਸੁਣਾਈਆਂ ਹਨ। ਉਹਨਾਂ ਆਖਿਆ ਹੈ ਕਿ 'ਆਪ' ਨੇਤਾ ਸੰਦੀਪ ਪਾਠਕ ਦੇ ਬਿਆਨ ਨੇ ਅਰਵਿੰਦ ਕੇਜਰੀਵਾਲ ਦਾ ਅਸਲੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਅਕਾਲੀ ਦਲ ਦਾ ਦ੍ਰਿੜ ਵਿਚਾਰ ਹੈ ਕਿ ਯੂ.ਸੀ.ਸੀ. ਨੂੰ ਲਾਗੂ ਕਰਨਾ ਦੇਸ਼ ਦੀਆਂ ਘੱਟ ਗਿਣਤੀਆਂ ਦੇ ਹਿੱਤ ਵਿੱਚ ਨਹੀਂ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਨੂੰ ਲਾਗੂ ਕਰਨ ਦੇ ਵਿਚਾਰ ਨੂੰ ਟਾਲ ਦੇਣਾ ਚਾਹੀਦਾ ਹੈ। 21ਵੇਂ ਕਾਨੂੰਨ ਕਮਿਸ਼ਨ ਨੇ ਆਪਣੀ ਸਲਾਹ-ਮਸ਼ਵਰੇ ਦੀ ਰਿਪੋਰਟ ਵਿੱਚ ਪਹਿਲਾਂ ਹੀ ਕਿਹਾ ਹੈ ਕਿ ਯੂ.ਸੀ.ਸੀ. ਨਾ ਤਾਂ ਫਾਇਦੇਮੰਦ ਹੈ ਅਤੇ ਨਾ ਹੀ ਸੰਭਵ ਹੈ।

ABOUT THE AUTHOR

...view details