ਚੰਡੀਗੜ੍ਹ: ਐੱਸਸੀ ਐੱਸਟੀ ਰਾਖਵਾਂਕਰਨ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਐਮਐਲਏ ਹੋਸਟਲ ਤੋਂ ਲੈ ਕੇ ਵਿਧਾਨ ਸਭਾ ਤੱਕ ਪੈਦਲ ਮਾਰਚ ਕੀਤਾ ਗਿਆ। ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਤਖਤੀਆਂ ਹੱਥ ਵਿੱਚ ਫੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਚਾਰ ਸਾਲ ਦੇ ਵਿੱਚ ਹੁਣ ਤੱਕ ਦਲਿਤਾਂ ਲਈ ਕੁਝ ਨਹੀਂ ਕੀਤਾ ਗਿਆ ਅਤੇ ਨਾ ਹੀ ਅਕਾਲੀ ਦਲ ਗੱਠਜੋੜ ਭਾਜਪਾ ਦੀ ਸਰਕਾਰ ਸਮੇਂ ਦਲਿਤਾਂ ਲਈ ਕੁਝ ਕੀਤਾ ਗਿਆ ਸੀ। ਦੋਵੇਂ ਸਰਕਾਰਾਂ ਦੇ ਸਮੇਂ ਵਿੱਚ ਦਲਿਤਾਂ ਨੂੰ ਕੁੱਟਿਆ ਅਤੇ ਲੁੱਟਿਆ ਗਿਆ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਤਿੰਨ ਕੈਬਿਨੇਟ ਮੰਤਰੀਆਂ ਵੱਲੋਂ ਬਣਾਈ ਗਈ ਸਬ ਕਮੇਟੀ ਵੱਲੋਂ ਵੀ ਦਲਿਤ ਵਿਦਿਆਰਥੀਆਂ ਦੀ ਡਿਗਰੀ ਨਾ ਦੇਣ ਵਾਲੇ ਕਾਲਜ ਪ੍ਰਸ਼ਾਸਨ ਖ਼ਿਲਾਫ਼ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਉਸ ਬਾਰੇ ਵੀ ਕੁਝ ਨਹੀਂ ਦੱਸਿਆ ਗਿਆ।