ਪੰਜਾਬ

punjab

ETV Bharat / state

'ਆਪ' ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਸੰਸਦ ਦੇ ਮਾਨਸੂਨ ਸੈਸ਼ਨ 'ਚੋਂ ਕੀਤਾ ਮੁਅੱਤਲ - AAP MP Sushil Kumar Rinku suspended

ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਉੱਤੇ ਕਾਗਜ਼ ਸੁੱਟਣ ਤੋਂ ਬਾਅਦ ਰਹਿੰਦੇ ਮਾਨਸੂਨ ਸੈਸ਼ਨ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ।

AAP MP Sushil Kumar Rinku suspended
'ਆਪ' ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਸੰਸਦ ਦੇ ਮਾਨਸੂਨ ਸੈਸ਼ਨ 'ਚੋਂ ਕੀਤਾ ਮੁਅੱਤਲ

By

Published : Aug 3, 2023, 8:34 PM IST

ਚੰਡੀਗੜ੍ਹ ਡੈਸਕ :'ਆਪ' ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਲੋਕ ਸਭਾ ਦੇ ਸਪੀਕਰ 'ਤੇ ਕਾਗਜ਼ ਸੁੱਟਣ ਕਾਰਨ ਮਾਨਸੂਨ ਸੈਸ਼ਨ ਦੇ ਬਾਕੀ ਰਹਿੰਦੇ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮਤਾ ਪੇਸ਼ ਕੀਤਾ। ਸਪੀਕਰ ਓਮ ਬਿਰਲਾ ਨੇ ਫੈਸਲੇ ਦਾ ਐਲਾਨ ਕਰਨ ਤੋਂ ਪਹਿਲਾਂ ਸਦਨ ਦੀ ਮਨਜ਼ੂਰੀ ਮੰਗੀ।

ਦਰਅਸਲ ਸੁਸ਼ੀਲ ਰਿੰਕੂ ਨੇ ਲੋਕ ਸਭਾ ਵਿੱਚ ਦਿੱਲੀ ਵਿੱਚ ਲਿਆਂਦੇ ਬਿੱਲ ਦਾ ਵਿਰੋਧ ਕੀਤਾ ਸੀ ਅਤੇ ਰਿੰਕੂ ਨੇ ਬਿੱਲ ਦੀਆਂ ਕਾਪੀਆਂ ਪਾੜੀਆਂ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਕੁਮਾਰ ਨੂੰ ਵੀ ਸਸਪੈਂਡ ਕੀਤਾ ਗਿਆ ਹੈ। ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਲੋਕ ਸਭਾ ਦੇ ਮਾਨਸੂਨ ਸੈਸ਼ਨ ਦੇ ਪੂਰੇ ਸੈਸ਼ਨ ਲਈ ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਆਪ ਦੇ ਹੀ ਰਾਜ ਸਭਾ ਮੈਂਬਰ ਸੰਜੇ ਕੁਮਾਰ ਨੂੰ ਵੀ ਮੁਅੱਤਲ ਕੀਤਾ ਗਿਆ ਸੀ।

ਦਰਅਸਲ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਵਿੱਚ 58647 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਚੋਣ ਦੌਰਾਨ ਇਹ ਮੁਕਾਬਲਾ ਆਪ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਤੇ ਸੁਖਵਿੰਦਰ ਸਿੰਘ ਸੁੱਖੀ ਵਿਚਕਾਰ ਸੀ। ਪਹਿਲੇ ਤਿੰਨ ਰਾਊਂਡ ਦੀ ਗਿਣਤੀ ਤੋਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਰਹੇ ਸਨ। ਆਖਰੀ ਗੇੜ ਦੀ ਗਿਣਤੀ ਵਿੱਚ ਰਿੰਕੂ ਨੂੰ 2,26, 731, ਕਾਂਗਰਸ ਦੀ ਕਰਮਜੀਤ ਕੌਰ ਚੌਧਰੀ ਨੂੰ 1,83,052 ਤੇ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਸੁਖਵਿੰਦਰ ਸਿੰਘ ਸੁੱਖੀ ਨੂੰ 1,06,286 ਵੋਟਾਂ ਹਾਸਲ ਹੋਈਆਂ। ਆਖਰੀ ਐਲਾਨ ਵਿੱਚ ਸਾਫ਼ ਹੋਇਆ ਕਿ ਰਿੰਕੂ ਨੇ 302097 ਵੋਟਾਂ ਹਾਸਲ ਕਰ ਕੇ 58647 ਵੋਟਾਂ ਦੇ ਫਰਕ ਨਾਲ ਇਹ ਯਾਦਗਾਰ ਜਿੱਤ ਹਾਸਲ ਕੀਤੀ ਸੀ।

ABOUT THE AUTHOR

...view details