ਪੰਜਾਬ

punjab

ETV Bharat / state

ਜ਼ਹਿਰੀਲੀ ਸ਼ਰਾਬ: 'ਆਪ' ਨੇ ਕੀਤੇ 117 ਵਿਧਾਨ ਸਭਾ ਹਲਕਿਆਂ ਵਿੱਚ ਰੋਸ ਮੁਜ਼ਾਹਰੇ - ਨਸ਼ਿਆਂ ਦੇ ਕਾਲੇ ਕਾਰੋਬਾਰ

ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਵਿੱਚ ਸਿਆਸਤਦਾਨ ਅਤੇ ਪੁਲਿਸ ਪ੍ਰਸ਼ਾਸਨ ਮੌਤ ਦੇ ਸੌਦਾਗਰਾਂ ਨਾਲ ਮਿਲ ਕੇ ਸ਼ਰਾਬ ਅਤੇ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਸੰਗਠਨਾਤਮਕ ਤਰੀਕੇ ਨਾਲ ਚਲਾ ਰਹੇ ਹਨ।

ਹਰਪਾਲ ਸਿੰਘ ਚੀਮਾ
ਹਰਪਾਲ ਸਿੰਘ ਚੀਮਾ

By

Published : Aug 2, 2020, 8:49 PM IST

ਚੰਡੀਗੜ੍ਹ: ਮਾਝੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਦੇ ਕਹਿਰ ਲਈ ਸਿੱਧਾ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਸਵੇਰੇ 11 ਵਜੇ ਤੋਂ 1 ਵਜੇ ਤੱਕ ਰੋਸ ਪ੍ਰਦਰਸ਼ਨ ਕੀਤਾ।

ਵੀਡੀਓ

ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਵਿੱਚ ਸਿਆਸਤਦਾਨ ਅਤੇ ਪੁਲਿਸ ਪ੍ਰਸ਼ਾਸਨ ਮੌਤ ਦੇ ਸੌਦਾਗਰਾਂ ਨਾਲ ਮਿਲ ਕੇ ਸ਼ਰਾਬ ਅਤੇ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਸੰਗਠਨਾਤਮਕ ਤਰੀਕੇ ਨਾਲ ਚਲਾ ਰਹੇ ਹਨ। ਅਜਿਹੇ ਸਾਰੇ ਦੋ ਨੰਬਰੀ ਧੰਦੇ ਮੁੱਖ ਮੰਤਰੀ ਦਫ਼ਤਰ ਦੀ ਸਰਪ੍ਰਸਤੀ ਬਗੈਰ ਸੰਭਵ ਹੀ ਨਹੀਂ ਹਨ।

ਹਰਪਾਲ ਸਿੰਘ ਚੀਮਾਂ ਨੇ ਦੱਸਿਆ ਕਿ ਪਾਰਟੀ ਨੇ ਕੈਪਟਨ ਸਰਕਾਰ ਵੱਲੋਂ ਖੇਡੇ ਜਾ ਰਹੇ ਇਸ ਮੌਤ ਦੇ ਖੇਡ ਖਿਲਾਫ਼ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਸ਼ਹਿਰਾਂ - ਕਸਬਿਆਂ ਦੀਆਂ ਪ੍ਰਮੁੱਖ ਥਾਵਾਂ 'ਤੇ 'ਸੋਸ਼ਲ ਡਿਸਟੈਂਸ' ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕਾਲੀਆਂ ਪੱਟੀਆਂ ਬੰਨ ਕੇ ਅਤੇ ਹੱਥਾਂ ਵਿੱਚ ਸਰਕਾਰ ਵਿਰੋਧੀ ਨਾਅਰਿਆਂ ਵਾਲੀਆਂ ਤਖਤੀਆਂ ਫੜ੍ਹ ਕੇ ਰੋਸ ਮੁਜ਼ਾਹਰੇ ਕੀਤੇ ਅਤੇ ਲੋਕਾਂ ਨੂੰ ਕੈਪਟਨ ਸਰਕਾਰ ਦੇ 'ਜੰਗਲ ਰਾਜ' ਬਾਰੇ ਸੁਚੇਤ ਕੀਤਾ।

ABOUT THE AUTHOR

...view details