ਪੰਜਾਬ

punjab

ETV Bharat / state

ਸਿੱਖਿਆ ਬੋਰਡ ਦੇ ਇਸ ਫ਼ੈਸਲੇ ਦਾ 'ਆਪ' ਨੇ ਕੀਤਾ ਵਿਰੋਧ - ਪੰਜਾਬ ਸਕੂਲ ਸਿੱਖਿਆ ਬੋਰਡ

ਪੰਜਾਬ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਗ਼ਰੀਬ ਅਤੇ ਦਲਿਤ (ਐਸ.ਸੀ) ਵਿਦਿਆਰਥੀਆਂ ਲਈ ਕਿਤਾਬਾਂ ਪ੍ਰਿੰਟ ਨਾ ਕਰਾਉਣ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ।

ਫ਼ਾਇਲ ਫ਼ੋਟੋ

By

Published : Apr 27, 2019, 10:03 AM IST

ਚੰਡੀਗੜ੍ਹ: ਆਮ ਆਦਮੀ ਪਾਰਟੀ 'ਆਪ' ਪੰਜਾਬ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਗ਼ਰੀਬ ਅਤੇ ਦਲਿਤ (ਐਸ.ਸੀ) ਵਿਦਿਆਰਥੀਆਂ ਲਈ ਕਿਤਾਬਾਂ (ਟੈਕਸਟ ਬੁੱਕਸ) ਪ੍ਰਿੰਟ ਨਾ ਕਰਾਉਣ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਫ਼ੈਸਲੇ ਦਾ ਵਿਰੋਧ ਕਰਦਿਆਂ ਹੋਇਆਂ ਇਸ ਨੂੰ ਗ਼ਰੀਬ ਅਤੇ ਦਲਿਤ ਵਿਰੋਧੀ ਫ਼ੈਸਲਾ ਕਰਾਰ ਦਿੱਤਾ ਹੈ।

'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਵਿੱਤੀ ਸੰਕਟ ਕਾਰਨ ਦਲਿਤ ਵਿਦਿਆਰਥੀਆਂ ਨੂੰ ਮੁਹੱਈਆ ਕੀਤੀਆਂ ਜਾਂਦੀਆਂ। ਇਸ ਦੇ ਨਾਲ ਹੀ ਵਿਸ਼ਾ ਪੁਸਤਕਾਂ ਦੀ ਛਪਾਈ ਨਾ ਕਰਾਉਣਾ ਜਿੱਥੇ ਗ਼ਰੀਬਾਂ ਅਤੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੈ ਉੱਥੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਲਈ ਬੇਹੱਦ ਸ਼ਰਮਨਾਕ ਗੱਲ ਹੈ।

ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋ ਚੁੱਕਿਆ ਹੈ ਪਰ ਸੂਬਾ ਸਰਕਾਰ 'ਤੇ ਨਿਰਭਰ ਲੱਖਾਂ ਗ਼ਰੀਬ ਦਲਿਤ ਵਿਦਿਆਰਥੀਆਂ ਨੂੰ ਮੁਫ਼ਤ ਦਿੱਤੀਆਂ ਜਾਣ ਵਾਲੀਆਂ ਕਿਤਾਬਾਂ ਦੀ ਅਜੇ ਤੱਕ ਛਪਵਾਈ ਹੀ ਨਹੀਂ ਹੋਈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਲੀ ਸੰਕਟ ਦੇ ਹਵਾਲੇ ਨਾਲ ਇਹ ਕਿਤਾਬਾਂ ਪ੍ਰਿੰਟ ਨਾ ਕਰਾਉਣ ਦਾ ਵਿਦਿਆਰਥੀ ਵਿਰੁੱਧ ਫ਼ੈਸਲਾ ਲੈ ਲਿਆ ਹੈ।

ਪ੍ਰਿੰਸੀਪਲ ਬੁੱਧਰਾਮ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਗ਼ਰੀਬਾਂ ਦਲਿਤਾਂ ਦੇ ਬੱਚਿਆਂ ਦੀਆਂ ਕਿਤਾਬਾਂ ਦੀ ਕੀਮਤ 'ਤੇ ਉੱਡਦਾ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਧਰਤੀ 'ਤੇ ਲਾਹੁਣ ਲਈ ਇਨ੍ਹਾਂ ਚੋਣਾਂ 'ਚ ਕਾਂਗਰਸ ਨੂੰ ਸਬਕ ਸਿਖਾਉਣ।

ABOUT THE AUTHOR

...view details