ਚੰਡੀਗੜ੍ਹ:ਸਿਟੀ ਬਿਊਟੀਫੁਲਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਚਾਹਲ ਨੂੰ ਆਪਣੇ ਕਾਰਜਕਾਲ ਤੋਂ 9 ਮਹੀਨੇ ਪਹਿਲਾਂ ਅਚਾਨਕ ਤੁਰੰਤ ਪ੍ਰਭਾਵ ਨਾਲ ਰਿਲੀਵ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਦੇ ਮੂਲ ਕੈਡਰ ਪੰਜਾਬ ਭੇਜ ਦਿੱਤਾ ਗਿਆ ਹੈ। ਹੁਣ ਮਨੀਸ਼ਾ ਚੌਧਰੀ ਨੂੰ ਚੰਡੀਗੜ੍ਹ ਦੀ ਐਸਐਸਪੀ ਬਣਾਇਆ ਗਿਆ ਹੈ। ਇਸ ਮੁੱਦੇ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਗੁੱਸਾ ਸੱਤਵੇਂ ਆਸਮਾਨ ਤੇ ਪਹੁੰਚ ਗਿਆ ਹੈ।
"ਗਵਰਨਰ ਦਫ਼ਤਰ ਦੀ ਨਾਜਾਇਜ਼ ਵਰਤੋਂ" :ਆਪ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਬਿਨ੍ਹਾਂ ਸਲਾਹ ਕੀਤੇ ਅਤੇ ਬਿਨ੍ਹਾਂ ਇਤਲਾਹ ਕੀਤੇ ਐਸਐਸਪੀ ਦੀਆਂ ਸੇਵਾਵਾਂ ਖ਼ਤਮ ਕੀਤੀਆਂ ਗਈਆਂ ਹਨ, ਜੋ ਕਿ ਗੈਰ ਸੰਵਧਾਨਿਕ ਹੈ। ਉਨ੍ਹਾਂ ਕਿਹਾ ਕਿ ਗਵਰਨਰ ਦਫ਼ਤਰ ਦੀ ਨਾਜਾਇਜ਼ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਅਧਿਕਾਰਤ ਹੱਕਾਂ ਉੱਤੇ ਦਖਲਅੰਦਾਜੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ।
ਅਫ਼ਸਰ ਚਹਿਲ ਨੇ 2014 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੀਤਾ ਸੀ ਗ੍ਰਿਫ਼ਤਾਰ:ਦੱਸ ਦੇਈਏ ਕਿ ਚੰਡੀਗੜ੍ਹ ਪੁਲਿਸ ਵਿੱਚ ਏਐਸਆਈ ਦੀ ਨੌਕਰੀ ਛੱਡ ਕੇ ਆਈਪੀਐਸ ਬਣੇ ਚਹਿਲ ਨੇ ਫਰਵਰੀ 2014 ਵਿੱਚ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਦੌਰਾਨ ਉਹ ਅਬੋਹਰ (ਪੰਜਾਬ) ਵਿੱਚ ਐਸਪੀ ਦੇ ਅਹੁਦੇ ’ਤੇ ਤਾਇਨਾਤ ਸਨ। ਇਸ ਦੇ ਨਾਲ ਹੀ ਗੈਂਗਸਟਰ ਸ਼ੇਰਾ ਖੁੱਬਣ ਦੇ ਐਨਕਾਊਂਟਰ 'ਚ ਵੀ ਉਸ ਦੀ ਅਹਿਮ ਭੂਮਿਕਾ ਸੀ।
ਮੁੱਖ ਮੰਤਰੀ ਮਾਨ ਨੇ ਲਿਖਿਆ ਪੱਤਰ:ਰਾਜਪਾਲ ਦੇ ਇਸ ਫੈਸਲੇ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਇਤਰਾਜ਼ ਜਤਾਇਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਉਹਨਾਂ ਨੇ ਲਿਖਿਆ ਹੈ ਕਿ ਹੁਣ ਜਦੋਂ ਚੰਡੀਗੜ੍ਹ ਦੇ ਐਸਐਸਪੀ ਦੀ ਨਿਯੁਕਤੀ ਕੀਤੀ ਜਾਵੇ ਤਾਂ ਪੰਜਾਬ ਦੇ ਪੈਨਲ ਵੱਲੋਂ ਹੀ ਐਸਐਸਪੀ ਦੀ ਨਿਯੁਕਤੀ ਕੀਤੀ ਜਾਵੇ। ਤੁਰੰਤ ਪ੍ਰਭਾਵ ਨਾਲ ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਅਹੁਦੇ ਤੋਂ ਹਟਾ ਦਿੱਤਾ ਜਾਵੇ।