ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਨਾਲ ਸਿੱਝਣ ਲਈ ਸ਼ੁੱਕਰਵਾਰ ਤੋਂ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਾਉਣ ਦਾ ਫੈਸਲਾ ਕੀਤਾ ਹੈ। ਜਿਸ ਤੋਂ ਬਾਅਦ ਰਾਤ ਦਾ ਕਰਫਿਊ ਲਗਾਉਂਣ 'ਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਵਿਰੋਧੀ ਧਿਰ ਆਗੂ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਕਾਂਗਰਸ ਸਰਕਾਰ ਨੂੰ ਲੰਮੇ ਹੱਥੀਂ ਲਿਆ। 'ਆਪ' ਆਗੂਆਂ ਦਾ ਇਲਜ਼ਾਮ ਹੈ ਕਿ ਪੰਜਾਬ ਸਰਕਾਰ ਵੱਲੋਂ ਜੋ ਰਾਤ ਦਾ ਕਰਫਿਊ ਲਗਾਇਆ ਗਿਆ ਹੈ, ਉਹ ਰੇਤ ਅਤੇ ਸ਼ਰਾਬ ਮਾਫੀਆ ਨੂੰ ਫਾਇਦਾ ਪਹੁੰਚਾਵੇਗਾ।
ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਲੋਕਾਂ ਨੂੰ ਕੋਈ ਫਾਇਦਾ ਨਹੀਂ ਹੋਣ ਵਾਲਾ। ਉਨ੍ਹਾਂ ਕਿਹਾ ਕਿ ਇਹ ਕਰਫਿਊ ਕੋਰੋਨਾ ਦੀ ਚੇਨ ਤੋੜਨ ਲਈ ਨਹੀਂ ਬਲਕਿ ਰੇਤ ਅਤੇ ਸ਼ਰਾਬ ਮਾਫੀਆ ਨੂੰ ਵਧਾਵਾ ਦੇਣ ਲਈ ਲਗਾਇਆ ਗਿਆ ਹੈ।