ਪੰਜਾਬ

punjab

ETV Bharat / state

ਲੋਕ ਸਭਾ ਦੇ ਸਾਰੇ ਉਮੀਦਵਾਰਾਂ ਦਾ ਜਲਦ ਐਲਾਨ ਕਰੇਗੀ 'ਆਪ' - lok sabha polls

ਚੰਡੀਗੜ੍ਹ: ਚੋਣਾਂ ਦੀਆਂ ਤਿਆਰੀਆਂ 'ਚ ਆਮ ਆਦਮੀ ਪਾਰਟੀ ਹਮੇਸ਼ਾ ਮੁਹਰੀ ਰਹੀ ਹੈ। ਹੁਣ, ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਖ਼ੁਲਾਸਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ 'ਚ ਲੋਕ ਸਭਾ ਦੇ ਸਾਰੇ ਉਮੀਦਵਾਰਾਂ ਦਾ ਐਲਾਨ ਦਸ ਦਿਨਾਂ ਦੇ ਅੰਦਰ ਕਰ ਦੇਵੇਗੀ।

ਆਮ ਆਦਮੀ ਪਾਰਟੀ ਦੀ ਪ੍ਰੈੱਸ ਕਾਨਫਰੰਸ

By

Published : Feb 9, 2019, 6:12 AM IST

ਅੰਦੋਲਨ ਦੀ ਚੇਤਾਵਨੀ
ਚੰਡੀਗੜ੍ਹ 'ਚ ਪ੍ਰੈਸ ਕਾਨਫਰੰਸ ਕਰਦੇ ਹੋਏ ਭਗਵੰਤ ਮਾਨ ਨੇ ਬਿਜਲੀ ਬਿੱਲਾਂ ਨੂੰ ਲੈ ਕੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਿਜਲੀ ਬਿੱਲਾਂ ਰਾਹੀਂ ਗਰੀਬ ਲੋਕਾਂ ਤੋਂ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਹੁਤ ਘੱਟ ਬਿਜਲੀ ਵਰਤਣ ਵਾਲੇ ਗਰੀਬ ਪਰਿਵਾਰਾਂ ਨੂੰ 20 ਹਜ਼ਾਰ ਤੋਂ ਲੈ ਕੇ 70 ਹਜ਼ਾਰ ਤੱਕ ਦੇ ਬਿੱਲ ਆ ਰਹੇ ਹਨ। ਇਹ ਮਾਮਲਾ ਸਰਕਾਰ ਦੇ ਧਿਆਨ ਵਿੱਚ ਹੈ ਪਰ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਬਿਜਲੀ ਦੇ ਵੱਧ ਬਿੱਲਾਂ ਵਿਰੁੱਧ ਸੰਘਰਸ਼ ਸ਼ੁਰੂ ਕਰੇਗੀ।

ਆਮ ਆਦਮੀ ਪਾਰਟੀ ਦੀ ਪ੍ਰੈੱਸ ਕਾਨਫਰੰਸ

ਡਾ. ਸਵਾਮੀਨਾਥਨ ਕਮਿਸ਼ਨ ਲਾਗੂ ਕਰਨ ਦੀ ਮੰਗ
ਭਗਵੰਤ ਮਾਨ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਲਗਾਏ ਜਾ ਰਹੇ ਲਾਰਿਆਂ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਹਰ ਤਰ੍ਹਾਂ ਦੀਆਂ ਫ਼ਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਮਿੱਥਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਕਿਸਾਨਾਂ ਨੂੰ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਫਸਲਾਂ ਦਾ ਮੁੱਲ ਦੇਵੇਗੀ।

ABOUT THE AUTHOR

...view details