ਪੰਜਾਬ

punjab

ETV Bharat / state

ਵਿਧਾਨ ਸਭਾ 'ਚ ਮਤਾ ਪੇਸ਼ ਕਰਨ ਦੀ ਮਨਜ਼ੂਰੀ ਨਾ ਮਿਲਣ 'ਤੇ 'ਆਪ' ਨੇ ਕੀਤਾ ਵਾਕ ਆਊਟ - punjab vidhan sabha

ਚੰਡੀਗੜ੍ਹ: ਪੰਜਾਬ ਵਿਧਾਨ ਸਭਾ 'ਚ ਤੀਜੇ ਦਿਨ ਦੀ ਕਾਰਵਾਈ ਦੌਰਾਨ ਅਕਾਲੀ ਦਲ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹੰਗਾਮਾ ਕਰ ਦਿੱਤਾ। ਆਪਣੀਆਂ ਮੰਗਾਂ 'ਤੇ ਮਤਾ ਪੇਸ਼ ਕਰਨ ਦੀ ਮਨਜ਼ੂਰੀ ਨਾ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਾਕਆਊਟ ਕਰ ਦਿੱਤਾ।

'ਆਪ' ਵਿਧਾਇਕ

By

Published : Feb 14, 2019, 7:45 PM IST

ਆਮ ਆਦਮੀ ਪਾਰਟੀ ਵੱਲੋਂ ਵਿਧਾਨਸਭਾ ਵਿੱਚ ਤਿੰਨ ਮਤੇ ਪੇਸ਼ ਕਰਨ ਦੀ ਮਨਜੂਰੀ ਮੰਗੀ ਗਈ ਸੀ ਜਿਸਨੂੰ ਰੱਦ ਕਰ ਦਿੱਤਾ ਗਿਆ। ਆਮ ਆਦਮੀ ਪਾਰਟੀ ਵਲੋਂ ਦਿੱਤੇ ਗਏ ਮਤਿਆਂ ਵਿੱਚ ਸ਼ਹੀਦ ਭਗਤ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਸ਼ਹੀਦ ਦਾ ਦਰਜਾ ਦਿੱਤੇ ਜਾਣ ਦੀ ਮੰਗ ਕਰਨ ਵਾਲਾ ਮਤਾ ਵੀ ਸ਼ਾਮਲ ਸੀ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਮਤਿਆਂ ਦੇ ਰੱਦ ਹੋਣ ਤੋਂ ਬਾਅਦ ਵਾਕਆਊਟ ਕਰ ਦਿੱਤਾ ਤੇ ਵੇਲ ਵਿੱਚ ਆ ਕੇ ਨਾਅਰੇਬਾਜ਼ੀ ਕੀਤੀ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਰਪਾਲ ਚੀਮਾ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਨੂੰ ਕਾਂਗਰਸ ਦੀ ਬੀ ਟੀਮ ਕਰਾਰ ਦਿੱਤਾ ਸੀ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਲਗਾਤਾਰ ਦੋਸ਼ ਲਾ ਰਹੇ ਸਨ ਕਿ ਆਮ ਆਦਮੀ ਪਾਰਟੀ ਸਰਕਾਰ ਨਾਲ ਰਲੇ ਹੋਣ ਕਾਰਨ ਵਿਧਾਨ ਸਭਾ 'ਚ ਨਹੀਂ ਬੋਲ ਰਹੀ।

ABOUT THE AUTHOR

...view details