ਚੰਡੀਗੜ੍ਹ: ਵਿਸ਼ਵ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਇਸ ਉੱਤੇ ਜਿੱਤ ਹਾਸਲ ਕਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਸ਼ੁਰੂ ਕੀਤਾ ਗਿਆ ਹੈ। ਹੁਣ ਓਲੰਪੀਅਨ ਅਭਿਨਵ ਬਿੰਦਰਾ ਵੀ ਇਸ ਮੁਹਿੰਮ ਨਾਲ ਜੁੜ ਗਏ ਹਨ।
ਓਲੰਪੀਅਨ ਅਭਿਨਵ ਬਿੰਦਰਾ ਦੀ ਪੰਜਾਬੀਆਂ ਨੂੰ ਅਪੀਲ, ਕੋਵਿਡ-19 ਦੌਰਾਨ ਵਰਤੀਆਂ ਜਾਣ ਸਾਵਧਾਨੀਆਂ - ਅਭਿਨਵ ਬਿੰਦਰਾ ਦੀ ਪੰਜਾਬੀਆਂ ਨੂੰ ਅਪੀਲ
ਓਲੰਪੀਅਨ ਅਭਿਨਵ ਬਿੰਦਰਾ ਨੇ ਇੱਕ ਵੀਡੀਓ ਜਾਰੀ ਕਰਕੇ ਪੰਜਾਬੀਆਂ ਨੂੰ ਕੋਵਿਡ-19 ਦੌਰਾਨ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ ਖ਼ਾਤੇ ਉੱਤੇ ਉਸ ਦੀ ਇਹ ਵੀਡੀਓ ਸਾਂਝੀ ਕੀਤੀ ਹੈ।
ਦਰਅਸਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਧਿਕਾਰਕ ਟਵਿੱਟਰ ਖ਼ਾਤੇ ਉੱਤੇ ਓਲੰਪੀਅਨ ਅਭਿਨਵ ਬਿੰਦਰਾ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਉਹ ਪੰਜਾਬ ਦੇ ਲੋਕਾਂ ਨੂੰ ਕੋਵਿਡ-19 ਦੌਰਾਨ ਸਾਵਧਾਨੀਆਂ ਵਰਤਣ ਦੀ ਅਪੀਲ ਕਰ ਰਹੇ ਹਨ।
ਉਨ੍ਹਾਂ ਅਪੀਲ ਕਰਦਿਆ ਕਿਹਾ ਕਿ ਜੇ ਕਿਸੇ ਨੇ ਵੀ ਬਾਹਰ ਜਾਣਾ ਹੈ ਤਾਂ ਉਹ ਮਾਸਕ ਜ਼ਰੂਰ ਪਾ ਕੇ ਜਾਣ, ਸਮਾਜਿਕ ਦੂਰੀ ਬਣਆ ਕੇ ਰੱਖੀ ਜਾਵੇ, ਹੱਥਾਂ ਨੂੰ ਵਾਰ-ਵਾਰ ਧੋਵੋ ਅਤੇ ਇਹੀ ਉਹ ਤਿੰਨ ਹਥਿਆਰ ਹਨ ਜੋ ਸਾਨੂੰ ਕੋਰੋਨਾ ਤੋਂ ਫਤਿਹ ਦਵਾਉਣਗੇ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਸਰਕਾਰ ਨਾਲ ਮਿਲ ਕੇ ਸਾਰੇ ਇਸ ਮਿਸ਼ਨ ਨੂੰ ਫਤਿਹ ਕਰਨ।