ਚੰਡੀਗੜ੍ਹ : ਚੰਡੀਗੜ੍ਹ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪ੍ਰਵੀਰ ਰੰਜਨ ਅਤੇ ਉਨ੍ਹਾਂ ਦੀ ਪਤਨੀ ਇੱਕ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਇਹ ਹਾਦਸਾ ਚੰਡੀਗੜ੍ਹ ਦੇ ਲੇਕ ਕਲੱਬ 'ਚ ਵਿਆਹ ਸਮਾਗਮ ਦੌਰਾਨ ਵਾਪਰਿਆ। ਇੱਥੇ ਲਗਾਇਆ ਗਿਆ ਟੈਂਟ ਤੇਜ਼ ਹਵਾਵਾਂ ਕਾਰਨ ਪਿੱਲਰ ਸਮੇਤ ਹੇਠਾਂ ਡਿੱਗ ਗਿਆ। ਇਸ ਦੇ ਪ੍ਰਭਾਵ ਕਾਰਨ ਡੀਜੀਪੀ, ਉਨ੍ਹਾਂ ਦੀ ਪਤਨੀ ਅਤੇ ਡੀਐਸਪੀ ਗੁਰਮੁਖ ਸਿੰਘ ਜ਼ਖ਼ਮੀ ਹੋ ਗਏ। ਚੰਡੀਗੜ੍ਹ ਦੇ ਐਸਐਚਓ ਦੀ ਬੇਟੀ ਦੇ ਵਿਆਹ ਦਾ ਸਮਾਗਮ ਚੱਲ ਰਿਹਾ ਸੀ।
ਤੇਜ਼ ਹਵਾ ਕਾਰਨ ਵਾਪਰਿਆ ਹਾਦਸਾ :ਇਹ ਹਾਦਸਾ ਸੈਕਟਰ 3 ਥਾਣੇ ਦੇ ਐੱਸਐੱਚਓ ਸੁਖਦੀਪ ਸਿੰਘ ਦੀ ਲੜਕੀ ਦੇ ਵਿਆਹ ਸਮਾਗਮ ਦੌਰਾਨ ਵਾਪਰਿਆ। ਪੁਲਿਸ ਅਧਿਕਾਰੀ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਸੱਦਾ ਦਿੱਤਾ ਗਿਆ ਸੀ, ਜਿਸ ਵਿਚ ਡੀਜੀਪੀ ਅਤੇ ਉਨ੍ਹਾਂ ਦਾ ਪਰਿਵਾਰ ਵੀ ਸ਼ਾਮਲ ਸੀ। ਜਾਣਕਾਰੀ ਅਨੁਸਾਰ ਲੇਕ ਕਲੱਬ ਵਿੱਚ ਟੈਂਟ ਆਦਿ ਲਾਉਣ ਦਾ ਪ੍ਰਬੰਧ ਬਾਹਰੀ ਠੇਕੇਦਾਰ ਵੱਲੋਂ ਕਰਵਾਇਆ ਗਿਆ ਸੀ। ਖੁੱਲ੍ਹੇ ਵਿੱਚ ਲਗਾਏ ਜਾ ਰਹੇ ਟੈਂਟ ਅਤੇ ਹਵਾ ਦੇ ਤੇਜ਼ ਹੋਣ ਕਾਰਨ ਟੈਂਟ ਹੇਠਾਂ ਡਿੱਗ ਗਿਆ ਤੇ ਇਹ ਹਾਦਸਾ ਵਾਪਰ ਗਿਆ। ਫਿਲਹਾਲ ਪੁਲਸ ਇਸ ਘਟਨਾ 'ਚ ਲਾਪ੍ਰਵਾਹੀ ਦੇ ਹੋਣ ਦੀ ਵੀ ਜਾਂਚ ਕਰ ਰਹੀ ਹਨ।