ਚੰਡੀਗੜ੍ਹ: ਪੰਜਾਬ, ਹਰਿਆਣਾ ਦੇ ਕਈ ਪਿੰਡਾਂ ਵਿੱਚ ਜਗਹ-ਜਗਹ ਪਰਾਲੀ ਸਾੜੀ ਜਾ ਰਹੀ ਹੈ। ਜਿਸ ਨਾਲ ਹੋ ਰਹੇ ਪ੍ਰਦੂਸਣ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਪਰੇਸ਼ਾਨੀ ਹੋ ਰਹੀ ਹੈ। ਉੱਥੇ ਹੀ ਪੰਜਾਬ ਵਿੱਚ ਪਰਾਲੀ ਸਾੜਨ ਦੇ ਕਈ ਮਾਮਲੇ ਦਰਜ ਕੀਤੇ ਗਏ ਹਨ।
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕੈਪਟਨ ਸਰਕਾਰ ਦੀ ਸਰਜੀਕਲ ਸਟਰਾਇਕ - ਪੰਜਾਬ ਵਿੱਚ ਕਿਸਾਨਾਂ ਖਿਲਾਫ਼ ਮਾਮਲੇ ਦਰਜ
ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 'ਚ ਕਿਸਾਨਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਕਾਰਵਾਈ ਕੀਤੀ ਗਈ ਹੈ। ਇਸ ਤਹਿਤ ਕਈ ਕਿਸਾਨਾਂ 'ਤੇ ਮਾਮਲੇ ਦਰਜ ਕੀਤੇ ਗਏ ਹਨ।
![ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕੈਪਟਨ ਸਰਕਾਰ ਦੀ ਸਰਜੀਕਲ ਸਟਰਾਇਕ](https://etvbharatimages.akamaized.net/etvbharat/prod-images/768-512-4949613-thumbnail-3x2-pp.jpg)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 'ਚ 2,923 ਕਿਸਾਨਾਂ ਵਿਰੁੱਧ ਕਾਰਵਾਈ ਹੋਈ ਹੈ ਅਤੇ 1 ਨਵੰਬਰ ਤੱਕ ਸੂਬੇ 'ਚ ਪਰਾਲੀ ਸਾੜਨ ਦੇ 20,729 ਮਾਮਲੇ ਦਰਜ ਕੀਤੇ ਗਏ ਹਨ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸ਼ਨਿਵਾਰ ਨੂੰ ਪੱਤਰ ਲਿਖ ਕੇ ਦਿੱਲੀ ਪ੍ਰਦੂਸ਼ਣ ਦੇ ਮੁੱਦੇ ਉੱਤੇ ਕੇਂਦਰ ਦੇ ਦਖਲ ਦੀ ਮੰਗ ਕੀਤੀ ਸੀ। ਕੈਪਟਨ ਨੇ ਪੱਤਰ ਵਿੱਚ ਲਿਖਿਆ ਕਿ ਮੈਂ ਇਸ ਸਥਿਤੀ ਵਿੱਚ ਪੰਜਾਬ ਦੀ ਜ਼ਿੰਮੇਵਾਰੀ ਤੋਂ ਬਚਣ ਲਈ ਇਹ ਪੱਤਰ ਨਹੀਂ ਲਿਖ ਰਿਹਾ। ਇਹ ਪੱਤਰ ਇਸ ਲਈ ਲਿਖ ਰਿਹਾ ਕਿ ਇਸ ਸਥਿਤੀ ਲਈ ਅਸੀਂ ਹੀ ਨਹੀਂ ਸਗੋਂ ਬਾਕੀ ਦੇਸ਼ ਵੀ ਜ਼ਿੰਮੇਵਾਰ ਹੈ। ਇਸ ਲਈ ਦਿੱਲੀ ਤੇ ਕੇਂਦਰ ਦੀ ਮੌਜੂਦਾ ਸਰਕਾਰ ਵੀ ਜ਼ਿੰਮੇਵਾਰ ਹੈ। "ਕੈਪਟਨ ਨੇ ਪੱਤਰ ਰਾਹੀ ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੱਢਣ ਦੀ ਮੰਗ ਕੀਤੀ ਹੈ।