ਚੰਡੀਗੜ੍ਹ: ਪੰਜਾਬ ਦੇ ਖ਼ਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ(Punjab Finance Minister Harpal Singh Cheema) ਐਕਸ਼ਨ ਮੋਜ ਵਿੱਚ ਨਜ਼ਰ ਆ ਰਹੇ ਹਨ। ਹਰਪਾਲ ਚੀਮਾ ਦੇ ਨਿਰੇਦੇਸ਼ਾਂ ਉੱਤੇ ਵਿੱਤ ਵਿਭਾਗ ਨੇ ਸੂਬੇ ਦੇ ਖਜ਼ਾਨਾ ਦਫਤਰਾਂ ਸਬੰਧੀ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ 'ਤੇ ਸਖਤ ਕਾਰਵਾਈ ਕਰਦੇ ਹੋਏ ਇਕ ਸੀਨੀਅਰ ਸਹਾਇਕ ਨੂੰ ਮੁਅੱਤਲ (Senior assistant suspended) ਕਰਨ ਤੋਂ ਇਲਾਵਾ ਕਈ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 'ਕਾਰਨ ਦੱਸੋ ਨੋਟਿਸ' ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਦੋਂਕਿ 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਵਾਲੇ ਇਸ ਮਾਮਲੇ ਵਿੱਚ ਤਿੰਨ ਅਧਿਕਾਰੀ ਅਤੇ ਕਰਮਚਾਰੀ ਪਹਿਲਾਂ ਹੀ ਮੁਅੱਤਲ ਹਨ। ਉਨ੍ਹਾਂ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਵੀ ਦਿੱਤੇ।
ਜਾਂਚ ਕਮੇਟੀ ਦਾ ਗਠਨ: ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਰਾਜ ਦੇ ਖਜ਼ਾਨਾ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਸਬੰਧੀ ਮਿਲੀਆਂ ਵੱਖ-ਵੱਖ ਸ਼ਿਕਾਇਤਾਂ ਦੀ ਜਾਂਚ (Investigation of complaints egarding corruption) ਕਰਨ ਲਈ 2 ਜੂਨ, 2022 ਨੂੰ ਵਿਭਾਗੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ।