ਪੰਜਾਬ

punjab

ETV Bharat / state

ਮੰਡੀ ਬੋਰਡ ਨੇ ਕਣਕ ਦੇ ਖ਼ਰੀਦ 'ਚ ਅੜਿੱਕਾ ਡਾਹੁਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

ਕਣਕ ਦੀ ਨਿਰਵਿਘਨ ਖਰੀਦ ਦੇ ਪ੍ਰਬੰਧਾਂ ਵਿੱਚ ਰੁਕਾਵਟ ਪਾਉਣ ਦੀ ਧਮਕੀ ਦੇਣ ਵਾਲੇ ਲੋਕਾਂ ਪ੍ਰਤੀ ਸਖ਼ਤ ਰੁਖ ਅਪਣਾਉਂਦਿਆਂ ਪੰਜਾਬ ਮੰਡੀ ਬੋਰਡ ਨੇ ਬੁੱਧਵਾਰ ਨੂੰ ਸੂਬਾ ਭਰ ਦੀਆਂ ਮਾਰਕੀਟ ਕਮੇਟੀਆਂ ਦੇ ਸਮੂਹ ਸੱਕਤਰਾਂ ਨੂੰ ਹਦਾਇਤ ਕੀਤੀ। ਉਨ੍ਹਾਂ ਹਦਾਇਤ ਦਿੱਤੀ ਕਿ ਜੇਕਰ ਕੋਈ ਵਿਅਕਤੀ ਖਰੀਦ ਕਾਰਜਾਂ ਵਿੱਚ ਅੜਿੱਕਾ ਪਾਉਂਦਾ ਹੈ ਤਾਂ ਉਸ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।

ਫ਼ੋਟੋ
ਫ਼ੋਟੋ

By

Published : Apr 16, 2020, 10:36 AM IST

ਚੰਡੀਗੜ੍ਹ: ਕਣਕ ਦੀ ਨਿਰਵਿਘਨ ਖਰੀਦ ਦੇ ਪ੍ਰਬੰਧਾਂ ਵਿੱਚ ਰੁਕਾਵਟ ਪਾਉਣ ਦੀ ਧਮਕੀ ਦੇਣ ਵਾਲੇ ਲੋਕਾਂ ਪ੍ਰਤੀ ਸਖ਼ਤ ਰੁਖ ਅਪਣਾਉਂਦਿਆਂ ਪੰਜਾਬ ਮੰਡੀ ਬੋਰਡ ਨੇ ਬੁੱਧਵਾਰ ਨੂੰ ਸੂਬਾ ਭਰ ਦੀਆਂ ਮਾਰਕੀਟ ਕਮੇਟੀਆਂ ਦੇ ਸਮੂਹ ਸੱਕਤਰਾਂ ਨੂੰ ਹਦਾਇਤ ਕੀਤੀ, ਕਿ ਜੇਕਰ ਕੋਈ ਵਿਅਕਤੀ ਖਰੀਦ ਕਾਰਜਾਂ ਵਿੱਚ ਅੜਿੱਕਾ ਪਾਉਂਦਾ ਹੈ ਤਾਂ ਉਸ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।

ਮੰਡੀ ਬੋਰਡ ਦੇ ਸੱਕਤਰ ਰਵੀ ਭਗਤ ਦੇ ਅਨੁਸਾਰ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਆੜ੍ਹਤੀਆ ਦੇ ਇਕ ਸਮੂਹ ਨੇ ਹਾੜ੍ਹੀ ਦੇ ਮੰਡੀਕਰਨ ਸੀਜ਼ਨ 2020-21 ਦੌਰਾਨ ਖਰੀਦ ਕਾਰਜਾਂ ਦਾ ਬਾਈਕਾਟ ਕਰਨ ਦੀ ਧਮਕੀ ਦਿੱਤੀ। ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਮੰਡੀ ਬੋਰਡ ਨੇ ਪਹਿਲਾਂ ਹੀ ਅਜਿਹੇ ਆੜ੍ਹਤੀਆਂ ਦੇ ਲਾਇਸੈਂਸ ਰੱਦ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ, ਅਤੇ ਉਨ੍ਹਾਂ ਨੂੰ ਆਫਤਨ ਪ੍ਰਬੰਧਨ ਐਕਟ, 2005 ਦੀਆਂ ਸਖ਼ਤ ਧਾਰਾਵਾਂ ਤਹਿਤ ਅਗਲੇਰੀ ਕਾਰਵਾਈ ਦੀ ਵੀ ਚੇਤਾਵਨੀ ਦਿੱਤੀ ਹੈ।

ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਭਗਤ ਨੇ ਹੜਤਾਲ 'ਤੇ ਜਾਣ ਦੀ ਧਮਕੀ ਦੇਣ ਵਾਲੇ ਆੜ੍ਹਤੀਆਂ ਕੋਲ ਫਸਲ ਲੈ ਕੇ ਜਾਣ ਵਾਲੇ ਸਾਰੇ ਕਿਸਾਨਾਂ ਦੇ ਪਾਸ ਤੁਰੰਤ ਰੱਦ ਕਰਨ ਅਤੇ ਉਸੇ ਮੰਡੀ ਵਿੱਚ ਕੰਮ ਕਰ ਰਹੇ ਹੋਰ ਆੜ੍ਹਤੀਆਂ ਕੋਲ ਫਸਲ ਲਿਜਾਣ ਲਈ ਇਨ੍ਹਾਂ ਕਿਸਾਨਾਂ ਨੂੰ ਪਾਸ ਮੁੜ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਭਗਤ ਨੇ ਕਿਹਾ ਅਜੇ ਤੱਕ ਸੂਬੇ ਭਰ ਵਿੱਚ ਕਿਸੇ ਵੀ ਮੰਡੀ ਵਿੱਚ ਕੰਮ 'ਚ ਕੋਈ ਰੁਕਾਵਟ ਨਹੀਂ ਪੈ ਰਹੀ। ਹਾਲਾਂਕਿ, ਸੂਬੇ ਭਰ ਦੀਆਂ ਕਈ ਮੰਡੀਆਂ ਵਿੱਚ ਆਮਦ ਹੌਲੀ ਅਤੇ ਨਾਂਹ ਦੇ ਬਰਾਬਰ ਹੈ।

ABOUT THE AUTHOR

...view details