ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਐਚ ਸੀ ਅਰੋੜਾ ਵੱਲੋਂ ਲਗਾਤਾਰ ਅਜਿਹੇ ਪੰਜਾਬੀ ਗਾਇਕਾਂ ਵਿਰੁੱਧ ਸ਼ਿਕਾਇਤਾਂ ਕੀਤੀਆਂ ਜਾ ਰਹੀ ਹਨ। ਪੰਜਾਬ ਸਰਕਾਰ ਵੱਲੋਂ ਵੀ ਲਗਾਤਾਰ ਉਨ੍ਹਾਂ ਦੀ ਸ਼ਿਕਾਇਤਾਂ 'ਤੇ ਗੌਰ ਕੀਤਾ ਜਾ ਰਿਹਾ ਹੈ ਜਿਸ ਦਾ ਉਦਾਹਰਨ ਹੈ ਕਿ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਹ ਕਿਹਾ ਗਿਆ ਸੀ ਕਿ ਪੰਜਾਬ ਵਿੱਚ ਅਜਿਹੀ ਫ਼ਿਲਮਾਂ ਅਤੇ ਗਾਣੇ ਜੋ ਕਿ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਰਸ਼ਾਉਂਦੇ ਹਨ, ਉਹ ਕਿਸੀ ਕੀਮਤ 'ਤੇ ਪੰਜਾਬ ਵਿੱਚ ਰਿਲੀਜ਼ ਨਹੀਂ ਕੀਤੀ ਜਾਵੇਗੀ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਐਚਸੀ ਅਰੋੜਾ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਵੱਲੋਂ 15 ਤੋਂ 20 ਦਿਨ ਪਹਿਲਾਂ ਇੱਕ ਸ਼ਿਕਾਇਤ ਪੰਜਾਬ ਸਰਕਾਰ ਦੇ ਹੋਮ ਡਿਪਾਰਟਮੈਂਟ, ਡੀਜੀਪੀ ਨੂੰ ਕੀਤੀ ਗਈ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬੀ ਗਾਇਕ ਕਰਨ ਔਜਲਾ ਅਤੇ ਅੰਮ੍ਰਿਤ ਮਾਨ ਵਿਰੁੱਧ ਕਾਰਵਾਈ ਕੀਤੀ ਜਾਵੇ, ਕਿਉਂਕਿ ਯੂ ਟਿਊਬ ਵਿੱਚ ਉਨ੍ਹਾਂ ਦੇ ਗੀਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਿਹੜੇ ਹੁਰਮ ਹੈ ਜਿਸ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਪ੍ਰਮੋਟ ਨਹੀਂ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਵਿਰੁੱਧ ਵੀ ਡੀਜੀਪੀ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।