ਚੰਡੀਗੜ੍ਹ ਡੈਸਕ :ਮੁਖਤਾਰ ਅੰਸਾਰੀ ਦੇ ਮਾਮਲੇ ਵਿੱਚ ਅੱਜ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਸੀ ਕਿ ਉਹ ਉਨ੍ਹਾਂ ਖ਼ਿਲਾਫ਼ ਰਿਕਵਰੀ ਨੋਟਿਸ ਜਾਰੀ ਕਰ ਕੇ ਦਿਖਾਉਣ। ਇਸ ਮਾਮਲੇ ਉਤੇ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਜਵਾਬ ਦਿੰਦਿਆਂ ਇਕ ਨੋਟਿਸ ਦੀ ਫੋਟੋ ਜਾਰੀ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਲਿਖਿਆ ਕਿ "ਆਹ ਲਓ ਰੰਧਾਵਾ ਸਾਬ੍ਹ ਤੁਹਾਡਾ ਮੁਖਤਾਰ ਅੰਸਾਰੀ ਵਾਲਾ ਨੋਟਿਸ"। ਹੁਣ ਦੇਖਣਾ ਇਹ ਹੋਵੇਗਾ ਕਿ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਸਰਕਾਰ ਵੱਲੋਂ ਕੀ ਕਾਰਵਾਈ ਕੀਤੀ ਜਾ ਸਕਦੀ ਹੈ।
CM Mann to Sukhjinder Randhawa: ਰੰਧਾਵਾ ਦੇ ਚੈਲੇਂਜ ਉਤੇ ਮੁੱਖ ਮੰਤਰੀ ਦਾ ਜਵਾਬ, ਕਿਹਾ- "ਆਹ ਲਓ ਰੰਧਾਵਾ ਸਾਬ੍ਹ ਤੁਹਾਡਾ ਅੰਸਾਰੀ ਵਾਲਾ ਨੋਟਿਸ" - ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ
ਮੁਖਤਾਰ ਅੰਸਾਰੀ ਦੇ ਮਾਮਲੇ ਵਿੱਚ ਅੱਜ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਸੀ ਕਿ ਉਹ ਉਨ੍ਹਾਂ ਖ਼ਿਲਾਫ਼ ਰਿਕਵਰੀ ਨੋਟਿਸ ਜਾਰੀ ਕਰ ਕੇ ਦਿਖਾਉਣ। ਇਸ ਮਾਮਲੇ ਉਤੇ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਜਵਾਬ ਦਿੰਦਿਆਂ ਇਕ ਨੋਟਿਸ ਦੀ ਫੋਟੋ ਜਾਰੀ ਕੀਤੀ ਹੈ।
ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਖਤਾਰ ਅੰਸਾਰੀ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਚਿਤਾਵਨੀ ਦਿੱਤੀ ਸੀ। ਇਸ ਉਤੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਪ੍ਰੈਸ ਕਾਨਫਰੰਸ ਕਰ ਕੇ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਸੀ ਕਿ ਉਹ ਉਨ੍ਹਾਂ ਖ਼ਿਲਾਫ਼ ਰਿਕਵਰੀ ਨੋਟਿਸ ਜਾਰੀ ਕਰ ਕੇ ਦਿਖਾਉਣ।
- Punjab Congress Press Conference: ਸੁਖਜਿੰਦਰ ਰੰਧਾਵਾ ਦਾ ਮੁੱਖ ਮੰਤਰੀ ਨੂੰ ਤਿੱਖਾ ਜਵਾਬ, ਕਿਹਾ- "ਤਕੜਾ ਹੋ ਕੇ ਕੰਮ ਕਰ, ਇਹ ਸਟੇਟ ਹੈ ਸਟੇਜ ਨਹੀਂ"
- ਲੁਧਿਆਣਾ ਵਿੱਚ ਸਯੁੰਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ, ਮੱਕੀ ਅਤੇ ਮੂੰਗੀ ਦੀ ਐਮਐਸਪੀ ਨੂੰ ਵਿਚਾਰਾਂ, ਕਿਹਾ- "ਵਾਅਦਿਆਂ ਤੋਂ ਭੱਜ ਰਹੀ ਸਰਕਾਰ"
- Maharashtra Political Crisis: NCP ਮੁਖੀ ਸ਼ਰਦ ਪਵਾਰ ਨੇ ਕਿਹਾ- ਨਵੀਂ ਸ਼ੁਰੂਆਤ ਕਰਾਂਗੇ, 5 ਜੁਲਾਈ ਨੂੰ ਬੁਲਾਈ ਮੀਟਿੰਗ
ਰੰਧਾਵਾ ਨੇ ਕੀਤੀ ਸੀ ਇਹ ਬਿਆਨਬਾਜ਼ੀ :ਸੁਖਜਿੰਦਰ ਸਿੰਘ ਰੰਧਾਵਾ ਨੇ ਬੋਲਦਿਆਂ ਕਿਹਾ ਸੀ ਕਿ ਅੱਜ ਕੋਈ ਵੀ ਸਰਕਾਰ ਖ਼ਿਲਾਫ਼ ਸੋਸ਼ਲ ਮੀਡੀਆ ਉਤੇ ਬੋਲਦਾ ਹੈ, ਉਹ ਸਭ ਯੂਟਿਊਬ ਉਤੋਂ ਉਡ ਜਾਂਦਾ ਹੈ, ਪਰ ਲਾਰੈਂਸ ਬਿਸ਼ਨੋਈ ਅੱਜ ਵੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਇਸ ਮਾਮਲੇ ਵਿੱਚ ਐਸਆਈਟੀ ਬਣਾਉਣ ਦੀ ਗੱਲ ਕਹੀ ਸੀ, ਪਰ ਪੱਤਰਕਾਰ ਤੇ ਗੈਂਗਸਟਰ ਇਨ੍ਹਾਂ ਕੋਲ ਹੋਣ ਦੇ ਬਾਵਜੂਦ ਇਨ੍ਹਾਂ ਕੋਲੋਂ ਕਾਰਵਾਈ ਨਹੀਂ ਹੋਈ। ਉਨ੍ਹਾਂ ਪੰਜਾਬ ਦੇ ਕਾਨੂੰਨ ਪ੍ਰਬੰਧਾਂ ਦੇ ਹਾਲਾਤ ਉਤੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਾਬ੍ਹ ਇਹ ਸਟੇਜ ਨਹੀਂ ਸਟੇਟ ਹੈ। ਤਗੜੇ ਹੋ ਕੇ ਸਰਕਾਰ ਵੱਲ ਦੇਖੋ। ਉਨ੍ਹਾਂ ਫਿਰ ਗੋਲਡੀ ਬਰਾੜ ਦੇ ਵੀ ਮਾਮਲੇ ਉਤੇ ਸਰਕਾਰ ਨੂੰ ਘੇਰਿਆ। ਉਸ ਨੇ ਖੁਦ ਮੰਨਿਆ ਸੀ ਕਿ ਉਹ 2 ਤੋਂ ਢਾਈ ਕਰੋੜ ਰੁਪਏ ਪੰਜਾਬ ਵਿਚੋਂ ਫਿਰੌਤੀ ਲੈਂਦਾ ਹੈ, ਇਸ ਮਾਮਲੇ ਉਤੇ ਕਿਉਂ ਨਹੀਂ ਬੋਲ ਰਿਹਾ ਮੁੱਖ ਮੰਤਰੀ। ਉਨ੍ਹਾਂ ਸਰਕਾਰ ਦੇ ਪੀਆਰਓਜ਼ ਨੂੰ ਬੋਲਦਿਆਂ ਕਿਹਾ ਕਿ ਇਸ ਦਾ ਟਵਿੱਟਰ ਹੈਂਡਲ ਡਲੀਟ ਕਰ ਦਿਓ। ਇਹ ਦਾਰੂ ਪੀ ਕੇ ਕੋਈ ਹੋਰ ਟਵੀਟ ਕਰ ਦਿੰਦਾ ਹੈ ਤੇ ਜਦੋਂ ਉੱਤਰ ਜਾਂਦੀ ਹੈ ਤਾਂ ਕੋਈ ਹੋਰ ਟਵੀਟ ਕਰ ਦਿੰਦਾ ਹੈ।