ਚੰਡੀਗੜ੍ਹ:ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ ਗੈਂਗਸਟਰਵਾਦ ਖ਼ਤਮ ਕਰਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਸ਼ੁੱਕਰਵਾਰ ਨੂੰ ਇੱਕ ਵੱਡੀ ਸਫਲਤਾ ਵਿੱਚ AGTF Punjab ਨੇ ਮੋਹਾਲੀ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗੈਂਗ ਦੇ 4 ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਫੜੇ ਗਏ ਮੁਲਜ਼ਮਾਂ ਨੂੰ ਭਗੌੜਾ ਵਿਦੇਸ਼ੀ ਗੈਂਗਸਟਰ ਗੌਰਵ ਕੁਮਾਰ ਉਰਫ ਲੱਕੀ ਪਟਿਆਲ ਵੱਲੋਂ ਲੀਡ ਕੀਤਾ ਜਾ ਰਿਹਾ ਸੀ।
ਹਥਿਆਰ ਤੇ ਜ਼ਿੰਦਾ ਕਾਰਤੂਸ ਬਰਾਮਦ:ਇਸ ਸਬੰਧੀ ਜਾਣਕਾਰੀ ਦਿੰਦਿਆ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ ਉੱਤੇ ਜਾਣਕਾਰੀ ਦਿੰਦਿਆ ਲਿਖਿਆ ਹੈ ਕਿ ਗੈਂਗਸਟਰ ਗੌਰਵ ਕੁਮਾਰ ਲੱਕੀ ਪਟਿਆਲ ਨੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਖਾਸ ਟਿਕਾਣਿਆਂ 'ਤੇ ਹਮਲਾ ਕਰਨ ਦਾ ਕੰਮ ਸੌਂਪਿਆ ਸੀ। ਇਸ ਤੋਂ ਇਲਾਵਾ ਫੜ੍ਹੇ ਗਏ ਮੁਲਜ਼ਮਾਂ ਕੋਲੋ ਪੁਲਿਸ ਨੇ 4 ਪਿਸਤੌਲ ਅਤੇ 2 ਆਧੁਨਿਕ ਆਟੋਮੈਟਿਕ ਅਤੇ ਅਰਧ-ਆਟੋਮੈਟਿਕ ਵਿਦੇਸ਼ੀ ਬਣੇ ਪਿਸਤੌਲ (ਬੇਰੇਟਾ ਅਤੇ ਜ਼ਿਗਾਨਾ) ਅਤੇ 2 ਦੇਸੀ ਬਣੇ ਪਿਸਤੌਲਾਂ ਸਮੇਤ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।